ਯੇਹੋਸ਼ੁਆ 24

ਇਹ ਯਾਹਵੇਹ ਸਾਡਾ ਪਰਮੇਸ਼ਵਰ ਹੀ ਸੀ ਜਿਸ ਨੇ ਸਾਨੂੰ ਅਤੇ ਸਾਡੇ ਮਾਤਾ-ਪਿਤਾ ਨੂੰ ਮਿਸਰ ਤੋਂ, ਉਸ ਗੁਲਾਮੀ ਦੇ ਦੇਸ਼ ਵਿੱਚੋਂ ਬਾਹਰ ਲਿਆਂਦਾ ਅਤੇ ਸਾਡੀਆਂ ਅੱਖਾਂ ਦੇ ਸਾਹਮਣੇ ਉਹ ਮਹਾਨ ਨਿਸ਼ਾਨ ਅਤੇ ਚਿੰਨ੍ਹ ਵਿਖਾਏ। ਉਸ ਨੇ ਸਾਡੀ ਸਾਰੀ ਯਾਤਰਾ ਦੌਰਾਨ ਅਤੇ ਉਨ੍ਹਾਂ ਸਾਰੀਆਂ ਕੌਮਾਂ ਵਿੱਚ ਸਾਡੀ ਰੱਖਿਆ ਕੀਤੀ ਜਿਨ੍ਹਾਂ ਵਿੱਚੋਂ ਅਸੀਂ ਯਾਤਰਾ ਕੀਤੀ ਸੀ।

Joshua 24:17 (UKJV) For the LORD our God, he it is that brought us up and our fathers out of the land of Egypt, from the house of bondage, and which did those great signs in our sight, and preserved us in all the way wherein we went, and among all the people through whom we passed:

15ਜੇਕਰ ਤੁਸੀਂ ਇਸ ਵੇਲੇ ਯਾਹਵੇਹ ਦੀ ਸੇਵਾ ਕਰਨ ਦਾ ਮਨ ਨਹੀਂ ਕਰਦੇ, ਤਾਂ ਅੱਜ ਹੀ ਫ਼ੈਸਲਾ ਕਰੋ ਕਿ ਤੁਸੀਂ ਕਿਸ ਦੀ ਸੇਵਾ ਕਰੋਗੇ। ਕੀ ਤੁਹਾਡੇ ਪੁਰਖਿਆਂ ਨੇ ਫ਼ਰਾਤ ਦੇ ਪਾਰ ਉਨ੍ਹਾਂ ਦੇਵਤਿਆਂ ਦੀ ਸੇਵਾ ਕੀਤੀ ਸੀ ਜਾਂ ਅਮੋਰੀਆਂ ਦੇ ਦੇਵਤੇ ਸਨ, ਜਿਨ੍ਹਾਂ ਦੇ ਦੇਸ਼ ਵਿੱਚ ਤੁਸੀਂ ਰਹਿੰਦੇ ਹੋ, ਪਰ ਮੈਂ ਅਤੇ ਮੇਰਾ ਘਰਾਣਾ ਅਸੀਂ ਯਾਹਵੇਹ ਦੀ ਸੇਵਾ ਕਰਾਂਗੇ।”

16ਇਹ ਸੁਣ ਕੇ ਹਾਜ਼ਰ ਲੋਕਾਂ ਨੇ ਕਿਹਾ, “ਇਹ ਕਦੇ ਨਹੀਂ ਹੋਵੇਗਾ ਕਿ ਅਸੀਂ ਯਾਹਵੇਹ ਨੂੰ ਛੱਡ ਕੇ ਉਨ੍ਹਾਂ ਦੇਵਤਿਆਂ ਦੀ ਉਪਾਸਨਾ ਕਰੀਏ!

17ਇਹ ਯਾਹਵੇਹ ਸਾਡਾ ਪਰਮੇਸ਼ਵਰ ਹੀ ਸੀ ਜਿਸ ਨੇ ਸਾਨੂੰ ਅਤੇ ਸਾਡੇ ਮਾਤਾ-ਪਿਤਾ ਨੂੰ ਮਿਸਰ ਤੋਂ, ਉਸ ਗੁਲਾਮੀ ਦੇ ਦੇਸ਼ ਵਿੱਚੋਂ ਬਾਹਰ ਲਿਆਂਦਾ ਅਤੇ ਸਾਡੀਆਂ ਅੱਖਾਂ ਦੇ ਸਾਹਮਣੇ ਉਹ ਮਹਾਨ ਨਿਸ਼ਾਨ ਅਤੇ ਚਿੰਨ੍ਹ ਵਿਖਾਏ। ਉਸ ਨੇ ਸਾਡੀ ਸਾਰੀ ਯਾਤਰਾ ਦੌਰਾਨ ਅਤੇ ਉਨ੍ਹਾਂ ਸਾਰੀਆਂ ਕੌਮਾਂ ਵਿੱਚ ਸਾਡੀ ਰੱਖਿਆ ਕੀਤੀ ਜਿਨ੍ਹਾਂ ਵਿੱਚੋਂ ਅਸੀਂ ਯਾਤਰਾ ਕੀਤੀ ਸੀ।

18ਅਤੇ ਯਾਹਵੇਹ ਨੇ ਸਾਡੇ ਅੱਗੋਂ ਸਾਰੀਆਂ ਕੌਮਾਂ ਨੂੰ ਬਾਹਰ ਕੱਢ ਦਿੱਤਾ, ਜਿਨ੍ਹਾਂ ਵਿੱਚ ਅਮੋਰੀਆਂ ਵੀ ਸ਼ਾਮਲ ਸਨ, ਜਿਹੜੇ ਦੇਸ਼ ਵਿੱਚ ਰਹਿੰਦੇ ਸਨ। ਅਸੀਂ ਤਾਂ ਯਾਹਵੇਹ ਦੀ ਸੇਵਾ ਕਰਾਂਗੇ, ਕਿਉਂਕਿ ਉਹ ਸਾਡਾ ਪਰਮੇਸ਼ਵਰ ਹੈ।”

19ਯੇਹੋਸ਼ੁਆ ਨੇ ਲੋਕਾਂ ਨੂੰ ਆਖਿਆ, “ਤੁਸੀਂ ਯਾਹਵੇਹ ਦੀ ਸੇਵਾ ਕਰਨ ਦੇ ਯੋਗ ਨਹੀਂ ਹੋ ਕਿਉਂ ਜੋ ਉਹ ਇੱਕ ਪਵਿੱਤਰ ਪਰਮੇਸ਼ਵਰ ਹੈ; ਉਹ ਈਰਖਾਲੂ ਪਰਮੇਸ਼ਵਰ ਹੈ। ਉਹ ਤੁਹਾਡੀ ਬਗਾਵਤ ਅਤੇ ਤੁਹਾਡੇ ਪਾਪ ਮਾਫ਼ ਨਹੀਂ ਕਰੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.