ਯੇਹੋਸ਼ੁਆ 24

ਤਦ ਯੇਹੋਸ਼ੁਆ ਨੇ ਆਖਿਆ, “ਤੁਸੀਂ ਆਪਣੇ ਆਪ ਦੇ ਵਿਰੁੱਧ ਗਵਾਹ ਹੋ ਜੋ ਤੁਸੀਂ ਯਾਹਵੇਹ ਦੀ ਸੇਵਾ ਕਰਨ ਲਈ ਆਪਣੇ ਆਪ ਨੂੰ ਚੁਣਿਆ ਹੈ।” ਉਨ੍ਹਾਂ ਨੇ ਜਵਾਬ ਦਿੱਤਾ, “ਹਾਂ, ਅਸੀਂ ਗਵਾਹ ਹਾਂ।”

Joshua 24:22 (UKJV) And Joshua said unto the people, All of you are witnesses against yourselves that all of you have chosen you the LORD, to serve him. And they said, We are witnesses.

20ਜੇਕਰ ਤੁਸੀਂ ਯਾਹਵੇਹ ਨੂੰ ਤਿਆਗ ਕੇ ਦੂਜੇ ਦੇਵਤਿਆਂ ਦੀ ਉਪਾਸਨਾ ਕਰੋਗੇ, ਤਾਂ ਉਹ ਤੁਹਾਡੇ ਵਿਰੁੱਧ ਹੋ ਜਾਵੇਗਾ ਅਤੇ ਤੁਹਾਡੇ ਉੱਤੇ ਤਬਾਹੀ ਲਿਆਵੇਗਾ ਅਤੇ ਤੁਹਾਡਾ ਅੰਤ ਕਰ ਦੇਵੇਗਾ, ਭਾਵੇਂ ਉਸ ਨੇ ਹੁਣ ਤੱਕ ਤੁਹਾਡਾ ਭਲਾ ਹੀ ਕੀਤਾ ਹੈ।”

21ਪਰ ਲੋਕਾਂ ਨੇ ਯੇਹੋਸ਼ੁਆ ਨੂੰ ਆਖਿਆ, “ਨਹੀਂ! ਅਸੀਂ ਯਾਹਵੇਹ ਦੀ ਸੇਵਾ ਕਰਾਂਗੇ।”

22ਤਦ ਯੇਹੋਸ਼ੁਆ ਨੇ ਆਖਿਆ, “ਤੁਸੀਂ ਆਪਣੇ ਆਪ ਦੇ ਵਿਰੁੱਧ ਗਵਾਹ ਹੋ ਜੋ ਤੁਸੀਂ ਯਾਹਵੇਹ ਦੀ ਸੇਵਾ ਕਰਨ ਲਈ ਆਪਣੇ ਆਪ ਨੂੰ ਚੁਣਿਆ ਹੈ।” ਉਨ੍ਹਾਂ ਨੇ ਜਵਾਬ ਦਿੱਤਾ, “ਹਾਂ, ਅਸੀਂ ਗਵਾਹ ਹਾਂ।”

23ਯੇਹੋਸ਼ੁਆ ਨੇ ਕਿਹਾ, “ਹੁਣ ਉਨ੍ਹਾਂ ਦੂਜੇ ਦੇਵਤਿਆਂ ਨੂੰ ਸੁੱਟ ਦਿਓ ਜਿਹੜੇ ਤੁਹਾਡੇ ਵਿੱਚ ਹਨ ਅਤੇ ਆਪਣੇ ਮਨ ਯਾਹਵੇਹ ਇਸਰਾਏਲ ਦੇ ਪਰਮੇਸ਼ਵਰ ਨੂੰ ਸੌਂਪ ਦਿਓ।”

24ਅਤੇ ਲੋਕਾਂ ਨੇ ਯੇਹੋਸ਼ੁਆ ਨੂੰ ਆਖਿਆ, “ਅਸੀਂ ਯਾਹਵੇਹ ਆਪਣੇ ਪਰਮੇਸ਼ਵਰ ਦੀ ਸੇਵਾ ਕਰਾਂਗੇ ਅਤੇ ਉਸਦਾ ਹੁਕਮ ਮੰਨਾਂਗੇ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.