21ਪਰ ਲੋਕਾਂ ਨੇ ਯੇਹੋਸ਼ੁਆ ਨੂੰ ਆਖਿਆ, “ਨਹੀਂ! ਅਸੀਂ ਯਾਹਵੇਹ ਦੀ ਸੇਵਾ ਕਰਾਂਗੇ।”
22ਤਦ ਯੇਹੋਸ਼ੁਆ ਨੇ ਆਖਿਆ, “ਤੁਸੀਂ ਆਪਣੇ ਆਪ ਦੇ ਵਿਰੁੱਧ ਗਵਾਹ ਹੋ ਜੋ ਤੁਸੀਂ ਯਾਹਵੇਹ ਦੀ ਸੇਵਾ ਕਰਨ ਲਈ ਆਪਣੇ ਆਪ ਨੂੰ ਚੁਣਿਆ ਹੈ।” ਉਨ੍ਹਾਂ ਨੇ ਜਵਾਬ ਦਿੱਤਾ, “ਹਾਂ, ਅਸੀਂ ਗਵਾਹ ਹਾਂ।”
23ਯੇਹੋਸ਼ੁਆ ਨੇ ਕਿਹਾ, “ਹੁਣ ਉਨ੍ਹਾਂ ਦੂਜੇ ਦੇਵਤਿਆਂ ਨੂੰ ਸੁੱਟ ਦਿਓ ਜਿਹੜੇ ਤੁਹਾਡੇ ਵਿੱਚ ਹਨ ਅਤੇ ਆਪਣੇ ਮਨ ਯਾਹਵੇਹ ਇਸਰਾਏਲ ਦੇ ਪਰਮੇਸ਼ਵਰ ਨੂੰ ਸੌਂਪ ਦਿਓ।”
24ਅਤੇ ਲੋਕਾਂ ਨੇ ਯੇਹੋਸ਼ੁਆ ਨੂੰ ਆਖਿਆ, “ਅਸੀਂ ਯਾਹਵੇਹ ਆਪਣੇ ਪਰਮੇਸ਼ਵਰ ਦੀ ਸੇਵਾ ਕਰਾਂਗੇ ਅਤੇ ਉਸਦਾ ਹੁਕਮ ਮੰਨਾਂਗੇ।”
25ਉਸ ਦਿਨ ਯੇਹੋਸ਼ੁਆ ਨੇ ਲੋਕਾਂ ਲਈ ਇੱਕ ਨੇਮ ਬੰਨ੍ਹਿਆ, ਅਤੇ ਉੱਥੇ ਸ਼ੇਕੇਮ ਵਿੱਚ ਉਸਨੇ ਉਨ੍ਹਾਂ ਲਈ ਫ਼ਰਮਾਨਾਂ ਅਤੇ ਕਾਨੂੰਨਾਂ ਦੀ ਪੁਸ਼ਟੀ ਕੀਤੀ।