ਯੇਹੋਸ਼ੁਆ 24

ਇਸਰਾਏਲ ਨੇ ਯੇਹੋਸ਼ੁਆ ਦੇ ਸਾਰੇ ਦਿਨਾਂ ਵਿੱਚ ਯਾਹਵੇਹ ਦੀ ਉਪਸਾਨਾ ਕੀਤੀ ਅਤੇ ਉਹਨਾਂ ਬਜ਼ੁਰਗਾਂ ਦੇ ਸਾਰੇ ਦਿਨਾਂ ਵਿੱਚ ਵੀ ਜਿਹੜੇ ਯੇਹੋਸ਼ੁਆ ਦੇ ਪਿੱਛੋਂ ਜਿਉਂਦੇ ਰਹੇ ਅਤੇ ਯਾਹਵੇਹ ਦਾ ਸਾਰਾ ਕੰਮ ਜਾਣਦੇ ਸਨ ਜਿਹੜਾ ਉਸਨੇ ਇਸਰਾਏਲ ਦੇ ਲਈ ਕੀਤਾ।

Joshua 24:31 (UKJV) And Israel served the LORD all the days of Joshua, and all the days of the elders that survived after Joshua, and which had known all the works of the LORD, that he had done for Israel.

29ਇਨ੍ਹਾਂ ਗੱਲਾਂ ਤੋਂ ਬਾਅਦ, ਨੂਨ ਦਾ ਪੁੱਤਰ ਯੇਹੋਸ਼ੁਆ, ਯਾਹਵੇਹ ਦਾ ਸੇਵਕ, ਇੱਕ ਸੌ ਦਸ ਸਾਲ ਦੀ ਉਮਰ ਵਿੱਚ ਮਰ ਗਿਆ।

30ਅਤੇ ਉਨ੍ਹਾਂ ਨੇ ਉਸਨੂੰ ਉਸਦੀ ਵਿਰਾਸਤ ਦੇ ਦੇਸ਼ ਵਿੱਚ, ਗਾਸ਼ ਪਰਬਤ ਦੇ ਉੱਤਰ ਵਿੱਚ ਇਫ਼ਰਾਈਮ ਦੇ ਪਹਾੜੀ ਦੇਸ਼ ਵਿੱਚ ਤਿਮਨਾਥ-ਸਰਹ ਵਿੱਚ ਦਫ਼ਨਾਇਆ।

31ਇਸਰਾਏਲ ਨੇ ਯੇਹੋਸ਼ੁਆ ਦੇ ਸਾਰੇ ਦਿਨਾਂ ਵਿੱਚ ਯਾਹਵੇਹ ਦੀ ਉਪਸਾਨਾ ਕੀਤੀ ਅਤੇ ਉਹਨਾਂ ਬਜ਼ੁਰਗਾਂ ਦੇ ਸਾਰੇ ਦਿਨਾਂ ਵਿੱਚ ਵੀ ਜਿਹੜੇ ਯੇਹੋਸ਼ੁਆ ਦੇ ਪਿੱਛੋਂ ਜਿਉਂਦੇ ਰਹੇ ਅਤੇ ਯਾਹਵੇਹ ਦਾ ਸਾਰਾ ਕੰਮ ਜਾਣਦੇ ਸਨ ਜਿਹੜਾ ਉਸਨੇ ਇਸਰਾਏਲ ਦੇ ਲਈ ਕੀਤਾ।

32ਅਤੇ ਯੋਸੇਫ਼ ਦੀਆਂ ਹੱਡੀਆਂ ਜਿਹੜੀਆਂ ਇਸਰਾਏਲੀ ਮਿਸਰ ਵਿੱਚੋਂ ਲਿਆਏ ਸਨ, ਸ਼ੇਕੇਮ ਵਿੱਚ ਉਸ ਜ਼ਮੀਨ ਦੇ ਖੇਤ ਵਿੱਚ ਦੱਬੀਆਂ ਗਈਆਂ ਜੋ ਯਾਕੋਬ ਨੇ ਸ਼ਕਮ ਦੇ ਪਿਤਾ ਹਮੋਰ ਦੇ ਪੁੱਤਰਾਂ ਤੋਂ ਚਾਂਦੀ ਦੇ ਸੌ ਸਿੱਕਿਆਂ ਵਿੱਚ ਮੁੱਲ ਲਈ ਸੀ। ਇਹ ਯੋਸੇਫ਼ ਦੇ ਉੱਤਰਾਧਿਕਾਰੀਆਂ ਦੀ ਵਿਰਾਸਤ ਬਣ ਗਈ।

33ਅਤੇ ਹਾਰੋਨ ਦਾ ਪੁੱਤਰ ਅਲਆਜ਼ਾਰ ਮਰ ਗਿਆ ਅਤੇ ਗਿਬਆਹ ਵਿੱਚ ਦਫ਼ਨਾਇਆ ਗਿਆ, ਜੋ ਇਫ਼ਰਾਈਮ ਦੇ ਪਹਾੜੀ ਦੇਸ਼ ਵਿੱਚ ਉਸਦੇ ਪੁੱਤਰ ਫੀਨਹਾਸ ਨੂੰ ਦਿੱਤਾ ਗਿਆ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.