ਯੇਹੋਸ਼ੁਆ 3

ਅਤੇ ਜਿਵੇਂ ਹੀ ਜਾਜਕ ਜੋ ਯਾਹਵੇਹ ਦੇ ਸੰਦੂਕ ਨੂੰ ਚੁੱਕਦੇ ਹਨ ਅਤੇ ਯਰਦਨ ਵਿੱਚ ਪੈਰ ਰੱਖਣਗੇ, ਉਸ ਦਾ ਪਾਣੀ ਹੇਠਾਂ ਵੱਲ ਵਗਦਾ ਹੈ, ਵੱਖਰਾ ਹੋ ਜਾਵੇਗਾ ਅਤੇ ਇੱਕ ਢੇਰ ਵਿੱਚ ਖੜ੍ਹਾ ਹੋ ਜਾਵੇਗਾ।”

Joshua 3:13 (UKJV) And it shall come to pass, as soon as the soles of the feet of the priests that bear the ark of the LORD, the LORD of all the earth, shall rest in the waters of Jordan, that the waters of Jordan shall be cut off from the waters that come down from above; and they shall stand upon an heap.

11ਵੇਖੋ, ਯਾਹਵੇਹ ਦੇ ਨੇਮ ਦਾ ਸੰਦੂਕ ਤੁਹਾਡੇ ਅੱਗੇ ਯਰਦਨ ਦੇ ਵਿੱਚੋਂ ਦੀ ਲੰਘਦਾ ਹੈ।

12ਹੁਣ, ਇਸਰਾਏਲ ਦੇ ਗੋਤਾਂ ਵਿੱਚੋਂ ਬਾਰਾਂ ਆਦਮੀਆਂ ਨੂੰ ਚੁਣੋ, ਹਰੇਕ ਗੋਤ ਵਿੱਚੋਂ ਇੱਕ-ਇੱਕ ਮਨੁੱਖ ਆਪਣੇ ਲਈ ਲਓ।

13ਅਤੇ ਜਿਵੇਂ ਹੀ ਜਾਜਕ ਜੋ ਯਾਹਵੇਹ ਦੇ ਸੰਦੂਕ ਨੂੰ ਚੁੱਕਦੇ ਹਨ ਅਤੇ ਯਰਦਨ ਵਿੱਚ ਪੈਰ ਰੱਖਣਗੇ, ਉਸ ਦਾ ਪਾਣੀ ਹੇਠਾਂ ਵੱਲ ਵਗਦਾ ਹੈ, ਵੱਖਰਾ ਹੋ ਜਾਵੇਗਾ ਅਤੇ ਇੱਕ ਢੇਰ ਵਿੱਚ ਖੜ੍ਹਾ ਹੋ ਜਾਵੇਗਾ।”

14ਇਸ ਲਈ ਜਦੋਂ ਲੋਕਾਂ ਨੇ ਯਰਦਨ ਪਾਰ ਕਰਨ ਲਈ ਡੇਰਿਆਂ ਨੂੰ ਛੱਡਿਆ, ਤਾਂ ਜਾਜਕ ਨੇਮ ਦੇ ਸੰਦੂਕ ਨੂੰ ਚੁੱਕ ਕੇ ਉਨ੍ਹਾਂ ਦੇ ਅੱਗੇ-ਅੱਗੇ ਚਲਦੇ ਸਨ।

15ਜਦ ਨੇਮ ਦੇ ਸੰਦੂਕ ਨੂੰ ਚੁੱਕਣ ਵਾਲੇ ਯਰਦਨ ਤੱਕ ਆਏ ਅਤੇ ਜਿਹੜੇ ਸੰਦੂਕ ਨੂੰ ਚੁੱਕੀ ਜਾਂਦੇ ਸਨ ਉਹਨਾਂ ਜਾਜਕਾਂ ਦੇ ਪੈਰ ਕੰਢੇ ਦੇ ਪਾਣੀ ਵਿੱਚ ਡੁੱਬੇ ਕਿਉਂ ਜੋ ਯਰਦਨ ਦਾ ਦਰਿਆ ਫਸਲ ਵੱਢਣ ਦੇ ਸਾਰੇ ਸਮੇਂ ਵਿੱਚ ਆਪਣਿਆਂ ਸਾਰਿਆਂ ਕੰਢਿਆਂ ਉੱਤੇ ਚੜ੍ਹ ਜਾਂਦਾ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.