ਯੇਹੋਸ਼ੁਆ 3

ਨੇਮ ਦੇ ਸੰਦੂਕ ਨੂੰ ਚੁੱਕਣ ਵਾਲੇ ਜਾਜਕਾਂ ਨੂੰ ਆਖੋ, ‘ਜਦੋਂ ਤੁਸੀਂ ਯਰਦਨ ਦੇ ਪਾਣੀਆਂ ਦੇ ਕਿਨਾਰੇ ਪਹੁੰਚੋ, ਤਾਂ ਜਾ ਕੇ ਨਦੀ ਵਿੱਚ ਖੜ੍ਹੇ ਹੋ ਜਾਣਾ।’ ”

Joshua 3:8 (UKJV) And you shall command the priests that bear the ark of the covenant, saying, When all of you are come to the brink of the water of Jordan, all of you shall stand still in Jordan.

6ਯੇਹੋਸ਼ੁਆ ਨੇ ਜਾਜਕਾਂ ਨੂੰ ਕਿਹਾ, “ਨੇਮ ਦੇ ਸੰਦੂਕ ਨੂੰ ਚੁੱਕੋ ਅਤੇ ਲੋਕਾਂ ਦੇ ਅੱਗੇ-ਅੱਗੇ ਚੱਲੋ।” ਇਸ ਲਈ ਉਹ ਇਸਨੂੰ ਚੁੱਕ ਕੇ ਉਨ੍ਹਾਂ ਦੇ ਅੱਗੇ ਚੱਲ ਪਏ।

7ਅਤੇ ਯਾਹਵੇਹ ਨੇ ਯੇਹੋਸ਼ੁਆ ਨੂੰ ਕਿਹਾ, “ਅੱਜ ਦੇ ਦਿਨ ਮੈਂ ਸਾਰੇ ਇਸਰਾਏਲ ਦੀਆਂ ਨਜ਼ਰਾਂ ਵਿੱਚ ਤੈਨੂੰ ਉੱਚਾ ਕਰਨਾ ਸ਼ੁਰੂ ਕਰਾਂਗਾ, ਤਾਂ ਜੋ ਉਹ ਜਾਣ ਸਕਣ ਕਿ ਜਿਵੇਂ ਮੈਂ ਮੋਸ਼ੇਹ ਦੇ ਨਾਲ ਸੀ ਮੈਂ ਤੇਰੇ ਨਾਲ ਹਾਂ।

8ਨੇਮ ਦੇ ਸੰਦੂਕ ਨੂੰ ਚੁੱਕਣ ਵਾਲੇ ਜਾਜਕਾਂ ਨੂੰ ਆਖੋ, ‘ਜਦੋਂ ਤੁਸੀਂ ਯਰਦਨ ਦੇ ਪਾਣੀਆਂ ਦੇ ਕਿਨਾਰੇ ਪਹੁੰਚੋ, ਤਾਂ ਜਾ ਕੇ ਨਦੀ ਵਿੱਚ ਖੜ੍ਹੇ ਹੋ ਜਾਣਾ।’ ”

9ਯੇਹੋਸ਼ੁਆ ਨੇ ਇਸਰਾਏਲੀਆਂ ਨੂੰ ਆਖਿਆ, “ਇੱਥੇ ਆਉ ਅਤੇ ਆਪਣੇ ਯਾਹਵੇਹ ਪਰਮੇਸ਼ਵਰ ਦੇ ਬਚਨਾਂ ਨੂੰ ਸੁਣੋ।

10ਇਸ ਤਰ੍ਹਾਂ ਤੁਸੀਂ ਜਾਣੋਗੇ ਕਿ ਜਿਉਂਦਾ ਪਰਮੇਸ਼ਵਰ ਤੁਹਾਡੇ ਵਿੱਚ ਹੈ ਅਤੇ ਉਹ ਜ਼ਰੂਰ ਤੁਹਾਡੇ ਅੱਗੇ ਕਨਾਨੀਆਂ, ਹਿੱਤੀਆਂ, ਹਿੱਵੀਆਂ, ਪਰਿੱਜ਼ੀਆਂ, ਗਿਰਗਾਸ਼ੀਆਂ, ਅਮੋਰੀਆਂ ਅਤੇ ਯਬੂਸੀਆਂ ਨੂੰ ਬਾਹਰ ਕੱਢ ਦੇਵੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.