ਯੇਹੋਸ਼ੁਆ 5

ਯੇਹੋਸ਼ੁਆ ਦੁਆਰਾ ਉਨ੍ਹਾਂ ਦੀ ਸੁੰਨਤ ਕਰਨ ਦਾ ਕਾਰਨ ਇਹ ਸੀ ਕਿ ਉਹ ਸਾਰੇ ਜੋ ਮਿਸਰ ਤੋਂ ਆਏ ਸਨ, ਸਾਰੇ ਆਦਮੀ ਅਤੇ ਸਾਰੇ ਸੂਰਮੇ ਮਿਸਰ ਤੋਂ ਆਉਣ ਤੋਂ ਬਾਅਦ ਉਜਾੜ ਵਿੱਚ ਰਸਤੇ ਵਿੱਚ ਮਰ ਗਏ ਸਨ।

Joshua 5:4 (UKJV) And this is the cause why Joshua did circumcise: All the people that came out of Egypt, that were males, even all the men of war, died in the wilderness by the way, after they came out of Egypt.

2ਉਸ ਸਮੇਂ, ਯਾਹਵੇਹ ਨੇ ਯੇਹੋਸ਼ੁਆ ਨੂੰ ਕਿਹਾ, “ਚਮਕਦਾਰ ਪੱਥਰ ਦੇ ਚਾਕੂ ਬਣਾ ਅਤੇ ਇਸਰਾਏਲੀਆਂ ਦੀ ਦੁਬਾਰਾ ਸੁੰਨਤ ਕਰ।”

3ਇਸ ਲਈ ਯੇਹੋਸ਼ੁਆ ਨੇ ਚਕਮਕ ਵਾਲੇ ਚਾਕੂ ਬਣਾਏ ਅਤੇ ਗਿਬਿਯਾਥ ਹਾਰਾਲੋਥ ਵਿੱਚ ਇਸਰਾਏਲੀਆਂ ਦੀ ਸੁੰਨਤ ਕੀਤੀ।

4ਯੇਹੋਸ਼ੁਆ ਦੁਆਰਾ ਉਨ੍ਹਾਂ ਦੀ ਸੁੰਨਤ ਕਰਨ ਦਾ ਕਾਰਨ ਇਹ ਸੀ ਕਿ ਉਹ ਸਾਰੇ ਜੋ ਮਿਸਰ ਤੋਂ ਆਏ ਸਨ, ਸਾਰੇ ਆਦਮੀ ਅਤੇ ਸਾਰੇ ਸੂਰਮੇ ਮਿਸਰ ਤੋਂ ਆਉਣ ਤੋਂ ਬਾਅਦ ਉਜਾੜ ਵਿੱਚ ਰਸਤੇ ਵਿੱਚ ਮਰ ਗਏ ਸਨ।

5ਜਿਹੜੇ ਲੋਕ ਬਾਹਰ ਆਏ ਸਨ ਉਨ੍ਹਾਂ ਦੀ ਸੁੰਨਤ ਹੋ ਚੁੱਕੀ ਸੀ, ਪਰ ਮਿਸਰ ਤੋਂ ਯਾਤਰਾ ਦੌਰਾਨ ਉਜਾੜ ਵਿੱਚ ਪੈਦਾ ਹੋਏ ਸਾਰੇ ਲੋਕਾਂ ਦੀ ਸੁੰਨਤ ਨਹੀਂ ਹੋਈ ਸੀ।

6ਇਸਰਾਏਲੀ ਚਾਲੀ ਸਾਲਾਂ ਤੱਕ ਉਜਾੜ ਵਿੱਚ ਘੁੰਮਦੇ ਰਹੇ ਸਨ ਜਦੋਂ ਤੱਕ ਮਿਸਰ ਛੱਡਣ ਵਾਲੇ ਸਾਰੇ ਯੋਧੇ ਮਰ ਨਾ ਗਏ, ਕਿਉਂਕਿ ਉਨ੍ਹਾਂ ਨੇ ਯਾਹਵੇਹ ਦਾ ਹੁਕਮ ਨਹੀਂ ਮੰਨਿਆ ਸੀ। ਯਾਹਵੇਹ ਨੇ ਉਨ੍ਹਾਂ ਨਾਲ ਸਹੁੰ ਖਾਧੀ ਸੀ ਕਿ ਉਹ ਉਸ ਧਰਤੀ ਨੂੰ ਨਹੀਂ ਦੇਖਣਗੇ ਜਿਸਦਾ ਉਸ ਨੇ ਆਪਣੇ ਪੁਰਖਿਆਂ ਨਾਲ ਸਾਨੂੰ ਦੇਣ ਦਾ ਵਾਅਦਾ ਕੀਤਾ ਸੀ, ਇੱਕ ਧਰਤੀ ਜਿਸ ਵਿੱਚ ਦੁੱਧ ਅਤੇ ਸ਼ਹਿਦ ਵਗਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.