11ਇਸ ਲਈ ਉਸਨੇ ਯਾਹਵੇਹ ਦੇ ਸੰਦੂਕ ਨੂੰ ਇੱਕ ਵਾਰ ਸ਼ਹਿਰ ਦੇ ਦੁਆਲੇ ਘੁੰਮਾਇਆ, ਤਾਂ ਫਿਰ ਉਹ ਡੇਰੇ ਵਿੱਚ ਵਾਪਸ ਆ ਗਏ ਅਤੇ ਰਾਤ ਰਹੇ।
12ਯੇਹੋਸ਼ੁਆ ਅਗਲੀ ਸਵੇਰੇ ਉੱਠਿਆ ਅਤੇ ਜਾਜਕਾਂ ਨੇ ਯਾਹਵੇਹ ਦੇ ਸੰਦੂਕ ਨੂੰ ਚੁੱਕ ਲਿਆ।
13ਸੱਤ ਜਾਜਕ ਸੱਤ ਤੁਰ੍ਹੀਆਂ ਲੈ ਕੇ ਅੱਗੇ ਵਧੇ, ਯਾਹਵੇਹ ਦੇ ਸੰਦੂਕ ਦੇ ਅੱਗੇ-ਅੱਗੇ ਤੁਰੇ ਜਾਂਦੇ ਸਨ ਅਤੇ ਤੁਰ੍ਹੀਆਂ ਵਜਾਉਂਦੇ ਸਨ। ਹਥਿਆਰਬੰਦ ਆਦਮੀ ਉਨ੍ਹਾਂ ਤੋਂ ਅੱਗੇ ਚਲੇ ਗਏ ਅਤੇ ਪਿੱਛਲੇ ਪਹਿਰੇਦਾਰ ਯਾਹਵੇਹ ਦੇ ਸੰਦੂਕ ਦੇ ਮਗਰ-ਮਗਰ ਤੁਰੇ ਜਾਂਦੇ ਸਨ, ਉਹ ਤੁਰ੍ਹੀਆਂ ਵਜਾਉਂਦੇ ਜਾਂਦੇ ਸਨ।
14ਇਸ ਲਈ ਦੂਜੇ ਦਿਨ ਉਨ੍ਹਾਂ ਨੇ ਇੱਕ ਵਾਰ ਸ਼ਹਿਰ ਦੇ ਦੁਆਲੇ ਚੱਕਰ ਲਾਇਆ ਅਤੇ ਡੇਰੇ ਨੂੰ ਵਾਪਸ ਪਰਤ ਆਏ। ਉਨ੍ਹਾਂ ਨੇ ਛੇ ਦਿਨਾਂ ਤੱਕ ਇਸ ਤਰ੍ਹਾਂ ਕੀਤਾ।
15ਸੱਤਵੇਂ ਦਿਨ, ਉਹ ਸਵੇਰ ਵੇਲੇ ਉੱਠੇ ਅਤੇ ਉਸੇ ਤਰ੍ਹਾਂ ਸੱਤ ਵਾਰੀ ਸ਼ਹਿਰ ਦੇ ਦੁਆਲੇ ਚੱਕਰ ਲਗਾਏ, ਸਿਵਾਏ ਉਸ ਦਿਨ ਉਨ੍ਹਾਂ ਨੇ ਸੱਤ ਵਾਰੀ ਸ਼ਹਿਰ ਦਾ ਚੱਕਰ ਲਗਾਇਆ।