ਯੇਹੋਸ਼ੁਆ 6

ਯੇਹੋਸ਼ੁਆ ਨੇ ਉਨ੍ਹਾਂ ਦੋ ਆਦਮੀਆਂ ਨੂੰ ਜਿਨ੍ਹਾਂ ਨੇ ਦੇਸ਼ ਦੀ ਜਾਸੂਸੀ ਕੀਤੀ ਸੀ ਕਿਹਾ, “ਵੇਸਵਾ ਦੇ ਘਰ ਵਿੱਚ ਜਾਓ ਅਤੇ ਆਪਣੀ ਸਹੁੰ ਦੇ ਅਨੁਸਾਰ, ਉਸ ਨੂੰ ਅਤੇ ਉਸ ਦੇ ਸਾਰੇ ਲੋਕਾਂ ਨੂੰ ਬਾਹਰ ਲਿਆਓ।”

Joshua 6:22 (UKJV) But Joshua had said unto the two men that had spied out the country, Go into the harlot's house, and bring out thence the woman, and all that she has, as all of you swore unto her.

20ਜਦੋਂ ਤੁਰ੍ਹੀਆਂ ਵਜਾਈਆਂ ਗਈਆਂ ਤਾਂ ਫ਼ੌਜਾਂ ਨੇ ਜੈਕਾਰਾ ਲਗਾਇਆ, ਅਤੇ ਤੁਰ੍ਹੀ ਦੀ ਆਵਾਜ਼ ਸੁਣਦਿਆਂ ਜਦੋਂ ਆਦਮੀਆਂ ਨੇ ਉੱਚੀ ਆਵਾਜ਼ ਦਿੱਤੀ ਤਾਂ ਕੰਧ ਢਹਿ ਗਈ। ਇਸ ਲਈ ਹਰ ਕੋਈ ਸਿੱਧਾ ਅੰਦਰ ਚਲਾ ਗਿਆ, ਅਤੇ ਉਨ੍ਹਾਂ ਨੇ ਸ਼ਹਿਰ ਲੈ ਲਿਆ।

21ਉਨ੍ਹਾਂ ਨੇ ਸ਼ਹਿਰ ਯਾਹਵੇਹ ਨੂੰ ਸਮਰਪਿਤ ਕਰ ਦਿੱਤਾ ਅਤੇ ਤਲਵਾਰ ਨਾਲ ਇਸ ਵਿੱਚ ਹਰ ਜੀਵਤ ਚੀਜ਼ ਨੂੰ ਤਬਾਹ ਕਰ ਦਿੱਤਾ ਆਦਮੀ ਅਤੇ ਔਰਤਾਂ, ਜਵਾਨ ਅਤੇ ਬੁੱਢੇ, ਪਸ਼ੂ, ਭੇਡਾਂ ਅਤੇ ਗਧੇ।

22ਯੇਹੋਸ਼ੁਆ ਨੇ ਉਨ੍ਹਾਂ ਦੋ ਆਦਮੀਆਂ ਨੂੰ ਜਿਨ੍ਹਾਂ ਨੇ ਦੇਸ਼ ਦੀ ਜਾਸੂਸੀ ਕੀਤੀ ਸੀ ਕਿਹਾ, “ਵੇਸਵਾ ਦੇ ਘਰ ਵਿੱਚ ਜਾਓ ਅਤੇ ਆਪਣੀ ਸਹੁੰ ਦੇ ਅਨੁਸਾਰ, ਉਸ ਨੂੰ ਅਤੇ ਉਸ ਦੇ ਸਾਰੇ ਲੋਕਾਂ ਨੂੰ ਬਾਹਰ ਲਿਆਓ।”

23ਤਾਂ ਉਹ ਜੁਆਨ ਜਿਨ੍ਹਾਂ ਨੇ ਜਾਸੂਸੀ ਕੀਤੀ ਸੀ ਅੰਦਰ ਜਾ ਕੇ ਰਾਹਾਬ, ਉਸ ਦੇ ਮਾਤਾ-ਪਿਤਾ, ਉਸ ਦੇ ਭਰਾਵਾਂ ਅਤੇ ਭੈਣਾਂ ਅਤੇ ਉਸ ਦੇ ਸਾਰੇ ਲੋਕਾਂ ਨੂੰ ਬਾਹਰ ਲੈ ਆਏ। ਉਨ੍ਹਾਂ ਨੇ ਉਸ ਦੇ ਸਾਰੇ ਪਰਿਵਾਰ ਨੂੰ ਬਾਹਰ ਲਿਆਂਦਾ ਅਤੇ ਇਸਰਾਏਲ ਦੇ ਡੇਰੇ ਤੋਂ ਬਾਹਰ ਇੱਕ ਜਗ੍ਹਾ ਵਿੱਚ ਰੱਖ ਦਿੱਤਾ।

24ਤਦ ਉਨ੍ਹਾਂ ਨੇ ਸਾਰਾ ਸ਼ਹਿਰ ਅਤੇ ਉਸ ਵਿੱਚਲੀ ਹਰ ਚੀਜ਼ ਨੂੰ ਸਾੜ ਦਿੱਤਾ, ਪਰ ਉਨ੍ਹਾਂ ਨੇ ਚਾਂਦੀ ਅਤੇ ਸੋਨਾ ਅਤੇ ਪਿੱਤਲ ਅਤੇ ਲੋਹੇ ਦੇ ਸਮਾਨ ਨੂੰ ਯਾਹਵੇਹ ਦੇ ਭਵਨ ਦੇ ਖ਼ਜ਼ਾਨੇ ਵਿੱਚ ਰੱਖ ਦਿੱਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.