ਯੇਹੋਸ਼ੁਆ 6

ਤਦ ਉਨ੍ਹਾਂ ਨੇ ਸਾਰਾ ਸ਼ਹਿਰ ਅਤੇ ਉਸ ਵਿੱਚਲੀ ਹਰ ਚੀਜ਼ ਨੂੰ ਸਾੜ ਦਿੱਤਾ, ਪਰ ਉਨ੍ਹਾਂ ਨੇ ਚਾਂਦੀ ਅਤੇ ਸੋਨਾ ਅਤੇ ਪਿੱਤਲ ਅਤੇ ਲੋਹੇ ਦੇ ਸਮਾਨ ਨੂੰ ਯਾਹਵੇਹ ਦੇ ਭਵਨ ਦੇ ਖ਼ਜ਼ਾਨੇ ਵਿੱਚ ਰੱਖ ਦਿੱਤਾ।

Joshua 6:24 (UKJV) And they burnt the city with fire, and all that was therein: only the silver, and the gold, and the vessels of brass and of iron, they put into the treasury of the house of the LORD.

22ਯੇਹੋਸ਼ੁਆ ਨੇ ਉਨ੍ਹਾਂ ਦੋ ਆਦਮੀਆਂ ਨੂੰ ਜਿਨ੍ਹਾਂ ਨੇ ਦੇਸ਼ ਦੀ ਜਾਸੂਸੀ ਕੀਤੀ ਸੀ ਕਿਹਾ, “ਵੇਸਵਾ ਦੇ ਘਰ ਵਿੱਚ ਜਾਓ ਅਤੇ ਆਪਣੀ ਸਹੁੰ ਦੇ ਅਨੁਸਾਰ, ਉਸ ਨੂੰ ਅਤੇ ਉਸ ਦੇ ਸਾਰੇ ਲੋਕਾਂ ਨੂੰ ਬਾਹਰ ਲਿਆਓ।”

23ਤਾਂ ਉਹ ਜੁਆਨ ਜਿਨ੍ਹਾਂ ਨੇ ਜਾਸੂਸੀ ਕੀਤੀ ਸੀ ਅੰਦਰ ਜਾ ਕੇ ਰਾਹਾਬ, ਉਸ ਦੇ ਮਾਤਾ-ਪਿਤਾ, ਉਸ ਦੇ ਭਰਾਵਾਂ ਅਤੇ ਭੈਣਾਂ ਅਤੇ ਉਸ ਦੇ ਸਾਰੇ ਲੋਕਾਂ ਨੂੰ ਬਾਹਰ ਲੈ ਆਏ। ਉਨ੍ਹਾਂ ਨੇ ਉਸ ਦੇ ਸਾਰੇ ਪਰਿਵਾਰ ਨੂੰ ਬਾਹਰ ਲਿਆਂਦਾ ਅਤੇ ਇਸਰਾਏਲ ਦੇ ਡੇਰੇ ਤੋਂ ਬਾਹਰ ਇੱਕ ਜਗ੍ਹਾ ਵਿੱਚ ਰੱਖ ਦਿੱਤਾ।

24ਤਦ ਉਨ੍ਹਾਂ ਨੇ ਸਾਰਾ ਸ਼ਹਿਰ ਅਤੇ ਉਸ ਵਿੱਚਲੀ ਹਰ ਚੀਜ਼ ਨੂੰ ਸਾੜ ਦਿੱਤਾ, ਪਰ ਉਨ੍ਹਾਂ ਨੇ ਚਾਂਦੀ ਅਤੇ ਸੋਨਾ ਅਤੇ ਪਿੱਤਲ ਅਤੇ ਲੋਹੇ ਦੇ ਸਮਾਨ ਨੂੰ ਯਾਹਵੇਹ ਦੇ ਭਵਨ ਦੇ ਖ਼ਜ਼ਾਨੇ ਵਿੱਚ ਰੱਖ ਦਿੱਤਾ।

25ਪਰ ਯੇਹੋਸ਼ੁਆ ਨੇ ਰਾਹਾਬ ਵੇਸਵਾ ਨੂੰ ਉਸ ਦੇ ਪਰਿਵਾਰ ਅਤੇ ਉਸ ਦੇ ਸਾਰੇ ਲੋਕਾਂ ਨੂੰ ਬਚਾਇਆ, ਕਿਉਂਕਿ ਉਸ ਨੇ ਉਨ੍ਹਾਂ ਆਦਮੀਆਂ ਨੂੰ ਲੁਕਾਇਆ ਸੀ ਜਿਨ੍ਹਾਂ ਨੂੰ ਯੇਹੋਸ਼ੁਆ ਨੇ ਜਾਸੂਸ ਵਜੋਂ ਯਰੀਹੋ ਵਿੱਚ ਭੇਜਿਆ ਸੀ ਅਤੇ ਉਹ ਅੱਜ ਤੱਕ ਇਸਰਾਏਲੀਆਂ ਵਿੱਚ ਰਹਿੰਦੀ ਹੈ।

26ਉਸ ਸਮੇਂ ਯੇਹੋਸ਼ੁਆ ਨੇ ਇਹ ਪੱਕੀ ਸਹੁੰ ਖਾਧੀ ਸੀ ਕਿ “ਯਾਹਵੇਹ ਦੇ ਅੱਗੇ ਉਹ ਜੋ ਇਸ ਯਰੀਹੋ ਸ਼ਹਿਰ ਨੂੰ ਦੁਬਾਰਾ ਬਣਾਏ ਸਰਾਪਿਆ ਹੋਇਆ ਹੈ, “ਆਪਣੇ ਜੇਠੇ ਪੁੱਤਰ ਦੀ ਮੌਤ ਦੀ ਕੀਮਤ ਉੱਤੇ ਉਹ ਇਸਦੀ ਨੀਂਹ ਰੱਖੇਗਾ, ਆਪਣੇ ਤੋਂ ਛੋਟੇ ਪੁੱਤਰ ਮੌਤ ਦੀ ਕੀਮਤ ਤੇ ਉਸ ਤੇ ਦਰਵਾਜ਼ਾ ਸਥਾਪਤ ਕਰੇਗਾ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.