2ਹੁਣ ਯੇਹੋਸ਼ੁਆ ਨੇ ਯਰੀਹੋ ਤੋਂ ਅਈ ਨੂੰ ਜੋ ਬੈਤਏਲ ਦੇ ਪੂਰਬ ਵੱਲ ਬੈਤ-ਆਵਨ ਦੇ ਨੇੜੇ ਹੈ, ਆਦਮੀਆਂ ਨੂੰ ਭੇਜਿਆ ਅਤੇ ਉਨ੍ਹਾਂ ਨੂੰ ਕਿਹਾ, “ਉੱਪਰ ਜਾਓ ਅਤੇ ਇਸ ਇਲਾਕੇ ਦੀ ਜਾਸੂਸੀ ਕਰੋ।” ਇਸ ਲਈ ਆਦਮੀ ਉੱਪਰ ਗਏ ਅਤੇ ਅਈ ਦੀ ਜਾਸੂਸੀ ਕੀਤੀ।
3ਜਦੋਂ ਉਹ ਯੇਹੋਸ਼ੁਆ ਕੋਲ ਵਾਪਸ ਆਏ ਤਾਂ ਉਨ੍ਹਾਂ ਨੇ ਆਖਿਆ, “ਸਾਰੀ ਸੈਨਾਂ ਨੂੰ ਅਈ ਦੇ ਵਿਰੁੱਧ ਜਾਣ ਦੀ ਲੋੜ ਨਹੀਂ। ਦੋ ਜਾਂ ਤਿੰਨ ਹਜ਼ਾਰ ਆਦਮੀ ਉਤਾਹ ਜਾ ਕੇ ਅਈ ਨੂੰ ਜਿੱਤ ਲੈਣ, ਕਿਉਂਕਿ ਉੱਥੇ ਸਿਰਫ ਕੁਝ ਹੀ ਲੋਕ ਰਹਿੰਦੇ ਹਨ।”
4ਇਸ ਲਈ ਲਗਭਗ ਤਿੰਨ ਹਜ਼ਾਰ ਲੋਕ ਉੱਪਰ ਗਏ, ਪਰ ਉਨ੍ਹਾਂ ਨੂੰ ਅਈ ਦੇ ਬੰਦਿਆਂ ਨੇ ਹਰਾ ਦਿੱਤਾ,
5ਜਿਨ੍ਹਾਂ ਨੇ ਉਨ੍ਹਾਂ ਵਿੱਚੋਂ ਛੱਤੀ ਮਨੁੱਖਾਂ ਨੂੰ ਮਾਰ ਦਿੱਤਾ। ਉਨ੍ਹਾਂ ਨੇ ਇਸਰਾਏਲੀਆਂ ਦੇ ਸ਼ਹਿਰ ਦੇ ਦਰਵਾਜ਼ੇ ਤੋਂ ਲੈ ਕੇ ਪੱਥਰ ਦੀਆਂ ਖੱਡਾਂ ਤੱਕ ਪਿੱਛਾ ਕੀਤਾ ਅਤੇ ਢਲਾਣਾਂ ਉੱਤੇ ਉਨ੍ਹਾਂ ਨੂੰ ਮਾਰਿਆ। ਇਸ ਨਾਲ ਲੋਕਾਂ ਦੇ ਦਿਲ ਡਰ ਨਾਲ ਪਿਘਲ ਗਏ ਅਤੇ ਪਾਣੀ ਵਾਂਗ ਹੋ ਗਏ।
6ਤਦ ਯੇਹੋਸ਼ੁਆ ਨੇ ਆਪਣੇ ਕੱਪੜੇ ਪਾੜੇ ਅਤੇ ਯਾਹਵੇਹ ਦੇ ਸੰਦੂਕ ਦੇ ਅੱਗੇ ਧਰਤੀ ਉੱਤੇ ਡਿੱਗ ਪਿਆ, ਸ਼ਾਮ ਤੱਕ ਉੱਥੇ ਰਿਹਾ। ਇਸਰਾਏਲ ਦੇ ਬਜ਼ੁਰਗਾਂ ਨੇ ਵੀ ਅਜਿਹਾ ਹੀ ਕੀਤਾ ਅਤੇ ਉਨ੍ਹਾਂ ਦੇ ਸਿਰਾਂ ਉੱਤੇ ਮਿੱਟੀ ਛਿੜਕੀ।