6ਤਦ ਯੇਹੋਸ਼ੁਆ ਨੇ ਆਪਣੇ ਕੱਪੜੇ ਪਾੜੇ ਅਤੇ ਯਾਹਵੇਹ ਦੇ ਸੰਦੂਕ ਦੇ ਅੱਗੇ ਧਰਤੀ ਉੱਤੇ ਡਿੱਗ ਪਿਆ, ਸ਼ਾਮ ਤੱਕ ਉੱਥੇ ਰਿਹਾ। ਇਸਰਾਏਲ ਦੇ ਬਜ਼ੁਰਗਾਂ ਨੇ ਵੀ ਅਜਿਹਾ ਹੀ ਕੀਤਾ ਅਤੇ ਉਨ੍ਹਾਂ ਦੇ ਸਿਰਾਂ ਉੱਤੇ ਮਿੱਟੀ ਛਿੜਕੀ।
7ਅਤੇ ਯੇਹੋਸ਼ੁਆ ਨੇ ਆਖਿਆ, “ਹਾਏ, ਯਾਹਵੇਹ ਪਰਮੇਸ਼ਵਰ, ਤੂੰ ਇਨ੍ਹਾਂ ਲੋਕਾਂ ਨੂੰ ਯਰਦਨ ਦੇ ਪਾਰ ਕਿਉਂ ਲਿਆਇਆ ਕਿ ਸਾਨੂੰ ਅਮੋਰੀਆਂ ਦੇ ਹੱਥਾਂ ਵਿੱਚ ਦੇ ਕੇ ਸਾਨੂੰ ਤਬਾਹ ਕਰ ਦੇਵੇ? ਕਾਸ਼ ਅਸੀਂ ਯਰਦਨ ਦੇ ਦੂਜੇ ਪਾਸੇ ਰਹਿਣ ਵਿੱਚ ਸੰਤੁਸ਼ਟ ਹੁੰਦੇ!
8ਯਾਹਵੇਹ, ਆਪਣੇ ਸੇਵਕ ਨੂੰ ਮਾਫ਼ ਕਰ। ਮੈਂ ਕੀ ਕਹਿ ਸਕਦਾ ਹਾਂ, ਹੁਣ ਜਦੋਂ ਇਸਰਾਏਲ ਆਪਣੇ ਦੁਸ਼ਮਣਾਂ ਦੁਆਰਾ ਹਰਾ ਦਿੱਤਾ ਗਿਆ ਹੈ?
9ਕਨਾਨੀ ਅਤੇ ਦੇਸ਼ ਦੇ ਹੋਰ ਲੋਕ ਇਸ ਬਾਰੇ ਸੁਣਨਗੇ ਅਤੇ ਉਹ ਸਾਨੂੰ ਘੇਰ ਲੈਣਗੇ ਅਤੇ ਸਾਡਾ ਨਾਮ ਧਰਤੀ ਤੋਂ ਮਿਟਾ ਦੇਣਗੇ। ਫਿਰ ਤੂੰ ਆਪਣੇ ਮਹਾਨ ਨਾਮ ਲਈ ਕੀ ਕਰੇਂਗਾ?”
10ਯਾਹਵੇਹ ਨੇ ਯੇਹੋਸ਼ੁਆ ਨੂੰ ਕਿਹਾ, “ਖੜ੍ਹਾਂ ਹੋ! ਤੂੰ ਕਿਉਂ ਮੂੰਹ ਦੇ ਬਲ ਪਿਆ ਹੈ?