10ਅਗਲੀ ਸਵੇਰ ਯੇਹੋਸ਼ੁਆ ਨੇ ਆਪਣੀ ਸੈਨਾਂ ਇਕੱਠੀ ਕੀਤੀ ਅਤੇ ਉਹ ਅਤੇ ਇਸਰਾਏਲ ਦੇ ਆਗੂ ਉਨ੍ਹਾਂ ਦੇ ਅੱਗੇ-ਅੱਗੇ ਅਈ ਵੱਲ ਤੁਰ ਪਏ।
11ਸਾਰੀ ਸੈਨਾਂ ਜੋ ਉਸਦੇ ਨਾਲ ਸੀ, ਉੱਪਰ ਗਏ ਅਤੇ ਸ਼ਹਿਰ ਦੇ ਕੋਲ ਪਹੁੰਚੇ ਅਤੇ ਉਸਦੇ ਸਾਹਮਣੇ ਆ ਗਏ। ਉਨ੍ਹਾਂ ਨੇ ਅਈ ਦੇ ਉੱਤਰ ਵੱਲ ਡੇਰਾ ਲਾਇਆ ਜੋ ਉਨ੍ਹਾਂ ਦੇ ਅਤੇ ਸ਼ਹਿਰ ਦੇ ਵਿਚਕਾਰ ਘਾਟੀ ਸੀ।
12ਯੇਹੋਸ਼ੁਆ ਨੇ ਲਗਭਗ ਪੰਜ ਹਜ਼ਾਰ ਆਦਮੀਆਂ ਨੂੰ ਲਿਆ ਅਤੇ ਉਨ੍ਹਾਂ ਨੂੰ ਸ਼ਹਿਰ ਦੇ ਪੱਛਮ ਵੱਲ ਬੈਤਏਲ ਅਤੇ ਅਈ ਦੇ ਵਿਚਕਾਰ ਘਾਤ ਵਿੱਚ ਬਿਠਾਇਆ।
13ਇਸ ਲਈ ਸਿਪਾਹੀਆਂ ਨੇ ਸ਼ਹਿਰ ਦੇ ਉੱਤਰ ਵੱਲ ਮੁੱਖ ਡੇਰੇ ਅਤੇ ਇਸ ਦੇ ਪੱਛਮ ਵੱਲ ਘਾਟ ਦੇ ਨਾਲ-ਨਾਲ ਆਪਣੀਆਂ ਥਾਂਵਾਂ ਬਣਾ ਲਈਆਂ। ਉਸ ਰਾਤ ਯੇਹੋਸ਼ੁਆ ਵਾਦੀ ਵਿੱਚ ਗਿਆ।
14ਜਦੋਂ ਅਈ ਦੇ ਰਾਜੇ ਨੇ ਇਹ ਵੇਖਿਆ, ਤਾਂ ਉਹ ਅਤੇ ਸ਼ਹਿਰ ਦੇ ਸਾਰੇ ਆਦਮੀ ਸਵੇਰੇ-ਸਵੇਰੇ ਹੀ ਇਸਰਾਏਲ ਨੂੰ ਅਰਾਬਾਹ ਦੇ ਨੇੜੇ ਇੱਕ ਥਾਂ ਉੱਤੇ ਲੜਾਈ ਵਿੱਚ ਮਿਲਣ ਲਈ ਤੁਰ ਪਏ, ਪਰ ਉਸਨੂੰ ਇਹ ਨਹੀਂ ਪਤਾ ਸੀ ਕਿ ਸ਼ਹਿਰ ਦੇ ਪਿੱਛੇ ਉਸਦੇ ਵਿਰੁੱਧ ਇੱਕ ਘਾਤ ਲਗਾ ਦਿੱਤੀ ਗਈ ਸੀ।