ਯੇਹੋਸ਼ੁਆ 8

ਅਈ ਦੇ ਆਦਮੀਆਂ ਨੇ ਪਿੱਛੇ ਮੁੜ ਕੇ ਦੇਖਿਆ ਅਤੇ ਸ਼ਹਿਰ ਦਾ ਧੂੰਆਂ ਅਕਾਸ਼ ਵਿੱਚ ਉੱਠਦਾ ਦੇਖਿਆ, ਪਰ ਉਨ੍ਹਾਂ ਨੂੰ ਕਿਸੇ ਵੀ ਦਿਸ਼ਾ ਵਿੱਚ ਭੱਜਣ ਦਾ ਕੋਈ ਮੌਕਾ ਨਹੀਂ ਸੀ ਅਤੇ ਇਸਰਾਏਲੀ ਜਿਹੜੇ ਉਜਾੜ ਵੱਲ ਭੱਜ ਰਹੇ ਸਨ, ਆਪਣੇ ਪਿੱਛਾ ਕਰਨ ਵਾਲਿਆਂ ਦੇ ਵਿਰੁੱਧ ਮੁੜ ਗਏ ਸਨ।

Joshua 8:20 (UKJV) And when the men of Ai looked behind them, they saw, and, behold, the smoke of the city ascended up to heaven, and they had no power to flee this way or that way: and the people that fled to the wilderness turned back upon the pursuers.

18ਤਦ ਯਾਹਵੇਹ ਨੇ ਯੇਹੋਸ਼ੁਆ ਨੂੰ ਕਿਹਾ, “ਅਈ ਵੱਲ ਜੋ ਬਰਛੀ ਤੇਰੇ ਹੱਥ ਵਿੱਚ ਹੈ ਫੜ ਕਿਉਂ ਜੋ ਮੈਂ ਸ਼ਹਿਰ ਨੂੰ ਤੇਰੇ ਹੱਥ ਵਿੱਚ ਦੇਵਾਂਗਾ।” ਇਸ ਲਈ ਯੇਹੋਸ਼ੁਆ ਨੇ ਉਸ ਬਰਛੇ ਨੂੰ ਜੋ ਉਸਦੇ ਹੱਥ ਵਿੱਚ ਸੀ ਸ਼ਹਿਰ ਵੱਲ ਵਧਾਇਆ।

19ਜਿਵੇਂ ਹੀ ਉਸਨੇ ਅਜਿਹਾ ਕੀਤਾ, ਘਾਤ ਵਿੱਚ ਬੈਠੇ ਆਦਮੀ ਆਪਣੀ ਸਥਿਤੀ ਤੋਂ ਤੇਜ਼ੀ ਨਾਲ ਉੱਠੇ ਅਤੇ ਅੱਗੇ ਵਧੇ। ਉਨ੍ਹਾਂ ਨੇ ਸ਼ਹਿਰ ਵਿੱਚ ਦਾਖਲ ਹੋ ਕੇ ਇਸ ਉੱਤੇ ਕਬਜ਼ਾ ਕਰ ਲਿਆ ਅਤੇ ਜਲਦੀ ਅੱਗ ਲਗਾ ਦਿੱਤੀ।

20ਅਈ ਦੇ ਆਦਮੀਆਂ ਨੇ ਪਿੱਛੇ ਮੁੜ ਕੇ ਦੇਖਿਆ ਅਤੇ ਸ਼ਹਿਰ ਦਾ ਧੂੰਆਂ ਅਕਾਸ਼ ਵਿੱਚ ਉੱਠਦਾ ਦੇਖਿਆ, ਪਰ ਉਨ੍ਹਾਂ ਨੂੰ ਕਿਸੇ ਵੀ ਦਿਸ਼ਾ ਵਿੱਚ ਭੱਜਣ ਦਾ ਕੋਈ ਮੌਕਾ ਨਹੀਂ ਸੀ ਅਤੇ ਇਸਰਾਏਲੀ ਜਿਹੜੇ ਉਜਾੜ ਵੱਲ ਭੱਜ ਰਹੇ ਸਨ, ਆਪਣੇ ਪਿੱਛਾ ਕਰਨ ਵਾਲਿਆਂ ਦੇ ਵਿਰੁੱਧ ਮੁੜ ਗਏ ਸਨ।

21ਕਿਉਂ ਜੋ ਜਦੋਂ ਯੇਹੋਸ਼ੁਆ ਅਤੇ ਸਾਰੇ ਇਸਰਾਏਲ ਨੇ ਵੇਖਿਆ ਕਿ ਘਾਤ ਲਾ ਕੇ ਸ਼ਹਿਰ ਉੱਤੇ ਕਬਜ਼ਾ ਕਰ ਲਿਆ ਹੈ ਅਤੇ ਉਸ ਵਿੱਚੋਂ ਧੂੰਆਂ ਉੱਠ ਰਿਹਾ ਹੈ, ਤਾਂ ਉਹ ਮੁੜੇ ਅਤੇ ਅਈ ਦੇ ਮਨੁੱਖਾਂ ਉੱਤੇ ਹਮਲਾ ਕੀਤਾ।

22ਜਿਹੜੇ ਘਾਤ ਵਿੱਚ ਸਨ ਉਹ ਵੀ ਉਨ੍ਹਾਂ ਦੇ ਵਿਰੁੱਧ ਸ਼ਹਿਰ ਤੋਂ ਬਾਹਰ ਆ ਗਏ, ਤਾਂ ਜੋ ਉਹ ਵਿਚਕਾਰੋਂ ਫੜੇ ਗਏ, ਦੋਵੇਂ ਪਾਸੇ ਇਸਰਾਏਲੀ ਸਨ। ਇਸਰਾਏਲ ਨੇ ਉਨ੍ਹਾਂ ਨੂੰ ਵੱਢ ਸੁੱਟਿਆ, ਉਹਨਾਂ ਵਿੱਚੋਂ ਨਾ ਕਿਸੇ ਨੂੰ ਰਹਿਣ ਦਿੱਤਾ ਅਤੇ ਨਾ ਕਿਸੇ ਨੂੰ ਭੱਜਣ ਦਿੱਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.