ਯੇਹੋਸ਼ੁਆ 8

ਸਾਰੇ ਇਸਰਾਏਲੀ, ਆਪਣੇ ਬਜ਼ੁਰਗਾਂ, ਅਧਿਕਾਰੀਆਂ ਅਤੇ ਨਿਆਂਕਾਰਾਂ ਦੇ ਨਾਲ, ਯਾਹਵੇਹ ਦੇ ਨੇਮ ਦੇ ਸੰਦੂਕ ਦੇ ਦੋਵੇਂ ਪਾਸੇ ਖੜ੍ਹੇ ਸਨ, ਲੇਵੀ ਜਾਜਕਾਂ ਦੇ ਸਾਹਮਣੇ ਸਨ ਜੋ ਇਸਨੂੰ ਚੁੱਕਦੇ ਸਨ। ਉਨ੍ਹਾਂ ਵਿੱਚ ਰਹਿਣ ਵਾਲੇ ਵਿਦੇਸ਼ੀ ਅਤੇ ਦੇਸ਼ੀ ਜਨਮੇ ਦੋਵੇਂ ਹੀ ਸਨ। ਅੱਧੇ ਲੋਕ ਗਰਿੱਜ਼ੀਮ ਪਹਾੜ ਦੇ ਸਾਹਮਣੇ ਅਤੇ ਅੱਧੇ ਏਬਾਲ ਪਹਾੜ ਦੇ ਸਾਹਮਣੇ ਖੜ੍ਹੇ ਸਨ, ਜਿਵੇਂ ਕਿ ਯਾਹਵੇਹ ਦੇ ਸੇਵਕ ਮੋਸ਼ੇਹ ਨੇ ਪਹਿਲਾਂ ਹੁਕਮ ਦਿੱਤਾ ਸੀ ਜਦੋਂ ਉਸਨੇ ਇਸਰਾਏਲ ਦੇ ਲੋਕਾਂ ਨੂੰ ਅਸੀਸ ਦੇਣ ਲਈ ਹਿਦਾਇਤਾਂ ਦਿੱਤੀਆਂ ਸਨ।

Joshua 8:33 (UKJV) And all Israel, and their elders, and officers, and their judges, stood on this side the ark and on that side before the priests the Levites, which bare the ark of the covenant of the LORD, as well the stranger, as he that was born among them; half of them opposite to mount Gerizim, and half of them opposite to mount Ebal; as Moses the servant of the LORD had commanded before, that they should bless the people of Israel.

31ਜਿਵੇਂ ਕਿ ਯਾਹਵੇਹ ਦੇ ਸੇਵਕ ਮੋਸ਼ੇਹ ਨੇ ਇਸਰਾਏਲੀਆਂ ਨੂੰ ਹੁਕਮ ਦਿੱਤਾ ਸੀ ਕਿ ਉਸਨੇ ਇਸਨੂੰ ਮੋਸ਼ੇਹ ਦੀ ਬਿਵਸਥਾ ਦੀ ਪੋਥੀ ਵਿੱਚ ਲਿਖੇ ਅਨੁਸਾਰ ਬਣਾਇਆ ਇੱਕ ਬਿਨ੍ਹਾਂ ਤਰਾਸ਼ੇ ਪੱਥਰਾਂ ਦੀ ਇੱਕ ਜਗਵੇਦੀ, ਜਿਸ ਉੱਤੇ ਕੋਈ ਲੋਹੇ ਦਾ ਸੰਦ ਨਹੀਂ ਵਰਤਿਆ ਗਿਆ ਸੀ। ਇਸ ਤੇ ਉਨ੍ਹਾਂ ਨੇ ਯਾਹਵੇਹ ਨੂੰ ਹੋਮ ਦੀਆਂ ਭੇਟਾਂ ਚੜ੍ਹਾਈਆਂ ਅਤੇ ਸੰਗਤੀ ਦੀਆਂ ਭੇਟਾਂ ਚੜ੍ਹਾਈਆਂ।

32ਉੱਥੇ, ਇਸਰਾਏਲੀਆਂ ਦੀ ਮੌਜੂਦਗੀ ਵਿੱਚ, ਯੇਹੋਸ਼ੁਆ ਨੇ ਮੋਸ਼ੇਹ ਦੇ ਕਾਨੂੰਨ ਦੀ ਇੱਕ ਨਕਲ ਪੱਥਰਾਂ ਉੱਤੇ ਲਿਖੀ।

33ਸਾਰੇ ਇਸਰਾਏਲੀ, ਆਪਣੇ ਬਜ਼ੁਰਗਾਂ, ਅਧਿਕਾਰੀਆਂ ਅਤੇ ਨਿਆਂਕਾਰਾਂ ਦੇ ਨਾਲ, ਯਾਹਵੇਹ ਦੇ ਨੇਮ ਦੇ ਸੰਦੂਕ ਦੇ ਦੋਵੇਂ ਪਾਸੇ ਖੜ੍ਹੇ ਸਨ, ਲੇਵੀ ਜਾਜਕਾਂ ਦੇ ਸਾਹਮਣੇ ਸਨ ਜੋ ਇਸਨੂੰ ਚੁੱਕਦੇ ਸਨ। ਉਨ੍ਹਾਂ ਵਿੱਚ ਰਹਿਣ ਵਾਲੇ ਵਿਦੇਸ਼ੀ ਅਤੇ ਦੇਸ਼ੀ ਜਨਮੇ ਦੋਵੇਂ ਹੀ ਸਨ। ਅੱਧੇ ਲੋਕ ਗਰਿੱਜ਼ੀਮ ਪਹਾੜ ਦੇ ਸਾਹਮਣੇ ਅਤੇ ਅੱਧੇ ਏਬਾਲ ਪਹਾੜ ਦੇ ਸਾਹਮਣੇ ਖੜ੍ਹੇ ਸਨ, ਜਿਵੇਂ ਕਿ ਯਾਹਵੇਹ ਦੇ ਸੇਵਕ ਮੋਸ਼ੇਹ ਨੇ ਪਹਿਲਾਂ ਹੁਕਮ ਦਿੱਤਾ ਸੀ ਜਦੋਂ ਉਸਨੇ ਇਸਰਾਏਲ ਦੇ ਲੋਕਾਂ ਨੂੰ ਅਸੀਸ ਦੇਣ ਲਈ ਹਿਦਾਇਤਾਂ ਦਿੱਤੀਆਂ ਸਨ।

34ਇਸ ਤੋਂ ਬਾਅਦ, ਯੇਹੋਸ਼ੁਆ ਨੇ ਬਿਵਸਥਾ ਦੇ ਸਾਰੇ ਸ਼ਬਦ ਪੜ੍ਹੇ ਜਿਸ ਵਿੱਚ ਬਰਕਤਾਂ ਅਤੇ ਸਰਾਪ ਦੋਵੇਂ ਪੜ੍ਹੇ, ਜਿਵੇਂ ਕਿ ਇਹ ਬਿਵਸਥਾ ਦੀ ਕਿਤਾਬ ਵਿੱਚ ਲਿਖੇ ਹੋਏ ਸਨ।

35ਮੋਸ਼ੇਹ ਨੇ ਜੋ ਹੁਕਮ ਦਿੱਤਾ ਸੀ ਉਸ ਦਾ ਇੱਕ ਵੀ ਸ਼ਬਦ ਨਹੀਂ ਸੀ ਜੋ ਯੇਹੋਸ਼ੁਆ ਨੇ ਇਸਰਾਏਲ ਦੀ ਸਾਰੀ ਸਭਾ ਨੂੰ ਨਾ ਪੜ੍ਹਿਆ, ਜਿਸ ਵਿੱਚ ਔਰਤਾਂ ਅਤੇ ਬੱਚੇ ਵੀ ਸ਼ਾਮਲ ਸਨ ਅਤੇ ਜਿਹੜੇ ਵਿਦੇਸ਼ੀ ਉਸ ਦੇਸ਼ ਵਿੱਚ ਰਹਿੰਦੇ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.