3ਹੇ ਪਿਆਰੇ ਦੋਸਤੋ, ਜਦੋਂ ਮੈਂ ਤੁਹਾਨੂੰ ਮੁਕਤੀ ਬਾਰੇ ਲਿਖਣ ਦੀ ਬਹੁਤ ਲਗਨ ਨਾਲ ਕੋਸ਼ਿਸ਼ ਕਰ ਰਿਹਾ ਸੀ ਜਿਸ ਵਿੱਚ ਅਸੀਂ ਸਾਰੇ ਸਾਂਝੇ ਹਾਂ; ਇਸ ਲਈ ਮੈਂ ਤੁਹਾਨੂੰ ਇਹ ਸਮਝਾਉਣਾ ਜ਼ਰੂਰੀ ਸਮਝਿਆ ਕਿ ਤੁਹਾਨੂੰ ਉਹ ਵਿਸ਼ਵਾਸ ਪ੍ਰਾਪਤ ਕਰਨ ਦੀ ਪੂਰੀ ਕੋਸ਼ਿਸ਼ ਕਰਨੀ ਚਾਹੀਦੀ ਹੈ ਜੋ ਕਦੇ ਪਵਿੱਤਰ ਲੋਕਾਂ ਨੂੰ ਸੌਂਪਿਆ ਗਿਆ ਸੀ।
4ਕੁਝ ਵਿਅਕਤੀਆਂ ਲਈ ਜਿਨ੍ਹਾਂ ਦੀ ਸਜ਼ਾ ਬਹੁਤ ਸਮਾਂ ਪਹਿਲਾਂ ਬਚਨ ਵਿੱਚ ਲਿਖੀ ਗਈ ਸੀ, ਉਹ ਗੁਪਤ ਰੂਪ ਵਿੱਚ ਤੁਹਾਡੇ ਵਿਚਕਾਰ ਆ ਗਏ ਹਨ। ਉਹ ਸ਼ੈਤਾਨੀ ਲੋਕ ਹਨ, ਜਿਹੜੇ ਸਾਡੇ ਪਰਮੇਸ਼ਵਰ ਦੀ ਕਿਰਪਾ ਨੂੰ ਉਲਟਾ ਕਰਕੇ ਦੁਸ਼ਟਤਾ ਵਿੱਚ ਬਦਲ ਦਿੰਦੇ ਹਨ ਅਤੇ ਸਾਡੇ ਯਿਸ਼ੂ ਮਸੀਹ ਦਾ ਇਨਕਾਰ ਕਰਦੇ ਹਨ ਜਿਹੜਾ ਇੱਕੋ ਹੀ ਸਾਡਾ ਸੁਆਮੀ ਅਤੇ ਪ੍ਰਭੂ ਹੈ।
5ਹਾਲਾਂਕਿ ਤੁਸੀਂ ਪਹਿਲਾਂ ਹੀ ਇਹ ਸਭ ਜਾਣਦੇ ਹੋ, ਤਾਂ ਵੀ ਮੈਂ ਤੁਹਾਨੂੰ ਯਾਦ ਕਰਵਾਉਣਾ ਚਾਹੁੰਦਾ ਹਾਂ ਕਿ ਇੱਕ ਸਮੇਂ ਪ੍ਰਭੂ ਨੇ ਆਪਣੇ ਲੋਕਾਂ ਨੂੰ ਮਿਸਰ ਦੇਸ਼ ਤੋਂ ਬਾਹਰ ਕੱਢਿਆ, ਪਰ ਬਾਅਦ ਵਿੱਚ ਉਨ੍ਹਾਂ ਲੋਕਾਂ ਦਾ ਨਾਸ਼ ਕਰ ਦਿੱਤਾ ਜਿਹੜੇ ਵਿਸ਼ਵਾਸ ਨਹੀਂ ਕਰਦੇ ਸਨ।
6ਅਤੇ ਪਰਮੇਸ਼ਵਰ ਨੇ ਦੂਤਾਂ ਨੂੰ ਜਿਨ੍ਹਾਂ ਨੇ ਆਪਣਾ ਅਹੁਦਾ ਕਾਇਮ ਨਹੀਂ ਰੱਖਿਆ ਬਲਕਿ ਉਨ੍ਹਾਂ ਆਪਣੇ ਅਸਲੀ ਠਿਕਾਣੇ ਨੂੰ ਛੱਡ ਦਿੱਤਾ ਸੀ। ਉਨ੍ਹਾਂ ਨੂੰ ਉਸ ਨੇ ਘੁੱਪ ਹਨੇਰੇ ਵਿੱਚ ਰੱਖਿਆ ਹੈ, ਅਤੇ ਉਸ ਭਿਆਨਕ ਦਿਨ ਦੇ ਸਦੀਪਕ ਨਿਆਂ ਦੇ ਲਈ ਸੰਗਲਾਂ ਨਾਲ ਬੰਨ੍ਹਿਆ ਹੋਇਆ ਹੈ।
7ਇਸੇ ਤਰ੍ਹਾਂ, ਸੋਦੋਮ ਅਤੇ ਅਮੂਰਾਹ ਅਤੇ ਆਸ-ਪਾਸ ਦੇ ਕਸਬਿਆਂ ਨੇ ਆਪਣੇ ਆਪ ਨੂੰ ਜਿਨਸੀ ਅਨੈਤਿਕਤਾ ਅਤੇ ਭ੍ਰਿਸ਼ਟਾਚਾਰ ਦੇ ਹਵਾਲੇ ਕਰ ਦਿੱਤਾ ਹੈ। ਇਹ ਉਨ੍ਹਾਂ ਲੋਕਾਂ ਦੇ ਲਈ ਨਮੂਨੇ ਵਜੋਂ ਸੇਵਾ ਕਰਦੇ ਹਨ ਜੋ ਸਦੀਪਕ ਅੱਗ ਦੀ ਸਜ਼ਾ ਭੋਗਦੇ ਹਨ।