ਯਹੂਦਾਹ 1

ਇਸੇ ਤਰ੍ਹਾਂ, ਸੋਦੋਮ ਅਤੇ ਅਮੂਰਾਹ ਅਤੇ ਆਸ-ਪਾਸ ਦੇ ਕਸਬਿਆਂ ਨੇ ਆਪਣੇ ਆਪ ਨੂੰ ਜਿਨਸੀ ਅਨੈਤਿਕਤਾ ਅਤੇ ਭ੍ਰਿਸ਼ਟਾਚਾਰ ਦੇ ਹਵਾਲੇ ਕਰ ਦਿੱਤਾ ਹੈ। ਇਹ ਉਨ੍ਹਾਂ ਲੋਕਾਂ ਦੇ ਲਈ ਨਮੂਨੇ ਵਜੋਂ ਸੇਵਾ ਕਰਦੇ ਹਨ ਜੋ ਸਦੀਪਕ ਅੱਗ ਦੀ ਸਜ਼ਾ ਭੋਗਦੇ ਹਨ।

Jude 1:7 (UKJV) Even as Sodom and Gomorrha, and the cities about them in like manner, giving themselves over to fornication, and going after strange flesh, are set forth for an example, suffering the vengeance of eternal fire.

5ਹਾਲਾਂਕਿ ਤੁਸੀਂ ਪਹਿਲਾਂ ਹੀ ਇਹ ਸਭ ਜਾਣਦੇ ਹੋ, ਤਾਂ ਵੀ ਮੈਂ ਤੁਹਾਨੂੰ ਯਾਦ ਕਰਵਾਉਣਾ ਚਾਹੁੰਦਾ ਹਾਂ ਕਿ ਇੱਕ ਸਮੇਂ ਪ੍ਰਭੂ ਨੇ ਆਪਣੇ ਲੋਕਾਂ ਨੂੰ ਮਿਸਰ ਦੇਸ਼ ਤੋਂ ਬਾਹਰ ਕੱਢਿਆ, ਪਰ ਬਾਅਦ ਵਿੱਚ ਉਨ੍ਹਾਂ ਲੋਕਾਂ ਦਾ ਨਾਸ਼ ਕਰ ਦਿੱਤਾ ਜਿਹੜੇ ਵਿਸ਼ਵਾਸ ਨਹੀਂ ਕਰਦੇ ਸਨ।

6ਅਤੇ ਪਰਮੇਸ਼ਵਰ ਨੇ ਦੂਤਾਂ ਨੂੰ ਜਿਨ੍ਹਾਂ ਨੇ ਆਪਣਾ ਅਹੁਦਾ ਕਾਇਮ ਨਹੀਂ ਰੱਖਿਆ ਬਲਕਿ ਉਨ੍ਹਾਂ ਆਪਣੇ ਅਸਲੀ ਠਿਕਾਣੇ ਨੂੰ ਛੱਡ ਦਿੱਤਾ ਸੀ। ਉਨ੍ਹਾਂ ਨੂੰ ਉਸ ਨੇ ਘੁੱਪ ਹਨੇਰੇ ਵਿੱਚ ਰੱਖਿਆ ਹੈ, ਅਤੇ ਉਸ ਭਿਆਨਕ ਦਿਨ ਦੇ ਸਦੀਪਕ ਨਿਆਂ ਦੇ ਲਈ ਸੰਗਲਾਂ ਨਾਲ ਬੰਨ੍ਹਿਆ ਹੋਇਆ ਹੈ।

7ਇਸੇ ਤਰ੍ਹਾਂ, ਸੋਦੋਮ ਅਤੇ ਅਮੂਰਾਹ ਅਤੇ ਆਸ-ਪਾਸ ਦੇ ਕਸਬਿਆਂ ਨੇ ਆਪਣੇ ਆਪ ਨੂੰ ਜਿਨਸੀ ਅਨੈਤਿਕਤਾ ਅਤੇ ਭ੍ਰਿਸ਼ਟਾਚਾਰ ਦੇ ਹਵਾਲੇ ਕਰ ਦਿੱਤਾ ਹੈ। ਇਹ ਉਨ੍ਹਾਂ ਲੋਕਾਂ ਦੇ ਲਈ ਨਮੂਨੇ ਵਜੋਂ ਸੇਵਾ ਕਰਦੇ ਹਨ ਜੋ ਸਦੀਪਕ ਅੱਗ ਦੀ ਸਜ਼ਾ ਭੋਗਦੇ ਹਨ।

8ਇਸੇ ਤਰ੍ਹਾਂ, ਆਪਣੇ ਸੁਪਨਿਆਂ ਦੇ ਜ਼ੋਰ ਤੇ, ਇਹ ਅਧਰਮੀ ਲੋਕ ਆਪਣੇ ਸਰੀਰ ਨੂੰ ਭਰਿਸ਼ਟ ਕਰਦੇ ਹਨ, ਹਕੂਮਤਾਂ ਨੂੰ ਤੁਛ ਜਾਣਦੇ ਅਤੇ ਪਰਤਾਪ ਵਾਲਿਆਂ ਦੀ ਨਿੰਦਿਆ ਕਰਦੇ ਹਨ।

9ਪਰ ਪਰਮੇਸ਼ਵਰ ਦਾ ਇੱਕ ਮਹਾਂ ਦੂਤ ਮਿਕਾਏਲ, ਜਦੋਂ ਉਹ ਦੁਸ਼ਟ ਨਾਲ ਮੋਸ਼ੇਹ ਦੀ ਲਾਸ਼ ਬਾਰੇ ਵਿਵਾਦ ਕਰ ਰਿਹਾ ਸੀ, ਤਾਂ ਉਹ ਦੀ ਹਿੰਮਤ ਨਾ ਹੋਈ ਕਿ ਮਿਹਣਾ ਮਾਰ ਕੇ ਉਸ ਉੱਤੇ ਦੋਸ਼ ਲਾਵੇ, ਪਰ ਇਹ ਕਿਹਾ, “ਪ੍ਰਭੂ ਤੈਨੂੰ ਆਪ ਝਿੜਕੇ!”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.