ਨਿਆਈਂ 1

ਅਤੇ ਯਹੂਦਾਹ ਉਹਨਾਂ ਕਨਾਨੀਆਂ ਦਾ ਜੋ ਹੇਬਰੋਨ ਵਿੱਚ ਰਹਿੰਦੇ ਸਨ ਸਾਹਮਣਾ ਕਰਨ ਲਈ ਗਿਆ। ਹਰਬੋਨ ਦਾ ਨਾਮ ਪਹਿਲਾ ਕਿਰਯਥ ਅਰਬਾ ਸੀ। ਉੱਥੇ ਉਨ੍ਹਾਂ ਨੇ ਸ਼ੇਸ਼ਈ, ਅਹੀਮਾਨ ਅਤੇ ਤਲਮਈ ਨੂੰ ਮਾਰ ਦਿੱਤਾ।

Judges 1:10 (UKJV) And Judah went against the Canaanites that dwelt in Hebron: (now the name of Hebron before was Kirjatharba:) and they slew Sheshai, and Ahiman, and Talmai.

8ਯਹੂਦਾਹ ਦੇ ਬੰਦਿਆਂ ਨੇ ਯੇਰੂਸ਼ਲੇਮ ਉੱਤੇ ਵੀ ਹਮਲਾ ਕੀਤਾ ਅਤੇ ਇਸਨੂੰ ਜਿੱਤ ਲਿਆ। ਉਹਨਾਂ ਨੇ ਤਲਵਾਰ ਦੀ ਧਾਰ ਨਾਲ ਉਸਦੇ ਵਾਸੀਆਂ ਨੂੰ ਮਾਰਿਆ ਅਤੇ ਸ਼ਹਿਰ ਨੂੰ ਅੱਗ ਨਾਲ ਸਾੜ ਦਿੱਤਾ।

9ਉਸ ਤੋਂ ਬਾਅਦ, ਯਹੂਦਾਹ ਪਹਾੜੀ ਦੇਸ਼, ਨੇਗੇਵ ਅਤੇ ਪੱਛਮੀ ਤਲਹਟੀ ਵਿੱਚ ਰਹਿੰਦੇ ਕਨਾਨੀਆਂ ਨਾਲ ਲੜਨ ਲਈ ਹੇਠਾਂ ਚਲੇ ਗਏ।

10ਅਤੇ ਯਹੂਦਾਹ ਉਹਨਾਂ ਕਨਾਨੀਆਂ ਦਾ ਜੋ ਹੇਬਰੋਨ ਵਿੱਚ ਰਹਿੰਦੇ ਸਨ ਸਾਹਮਣਾ ਕਰਨ ਲਈ ਗਿਆ। ਹਰਬੋਨ ਦਾ ਨਾਮ ਪਹਿਲਾ ਕਿਰਯਥ ਅਰਬਾ ਸੀ। ਉੱਥੇ ਉਨ੍ਹਾਂ ਨੇ ਸ਼ੇਸ਼ਈ, ਅਹੀਮਾਨ ਅਤੇ ਤਲਮਈ ਨੂੰ ਮਾਰ ਦਿੱਤਾ।

11ਉੱਥੋਂ ਉਹਨਾਂ ਜਾ ਕੇ ਦਬੀਰ ਵਿੱਚ ਰਹਿਣ ਵਾਲੇ ਲੋਕਾਂ ਦੇ ਵਿਰੁੱਧ ਹਮਲਾ ਕੀਤਾ। ਦਬੀਰ ਦਾ ਪਹਿਲਾ ਨਾਮ ਕਿਰਯਥ-ਸੇਫਰ ਸੀ।

12ਅਤੇ ਕਾਲੇਬ ਨੇ ਕਿਹਾ, “ਮੈਂ ਆਪਣੀ ਧੀ ਅਕਸਾਹ ਨੂੰ ਉਸ ਆਦਮੀ ਨਾਲ ਵਿਆਹ ਦੇਵਾਂਗਾ ਜੋ ਕਿਰਯਥ-ਸੇਫਰ ਉੱਤੇ ਹਮਲਾ ਕਰਕੇ ਉਸ ਉੱਤੇ ਕਬਜ਼ਾ ਕਰੇ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.