ਨਿਆਈਂ 1

ਇੱਕ ਦਿਨ ਜਦੋਂ ਉਹ ਆਥਨੀਏਲ ਕੋਲ ਆਈ, ਤਾਂ ਉਸਨੇ ਉਸ ਨੂੰ ਆਪਣੇ ਪਿਤਾ ਤੋਂ ਖੇਤ ਮੰਗਣ ਲਈ ਕਿਹਾ। ਜਦੋਂ ਉਹ ਆਪਣੇ ਖੋਤੇ ਤੋਂ ਉਤਰੀ, ਕਾਲੇਬ ਨੇ ਉਸ ਨੂੰ ਪੁੱਛਿਆ, “ਮੈਂ ਤੇਰੇ ਲਈ ਕੀ ਕਰ ਸਕਦਾ ਹਾਂ?”

Judges 1:14 (UKJV) And it came to pass, when she came to him, that she moved him to ask of her father a field: and she lighted from off her ass; and Caleb said unto her, What will you?

12ਅਤੇ ਕਾਲੇਬ ਨੇ ਕਿਹਾ, “ਮੈਂ ਆਪਣੀ ਧੀ ਅਕਸਾਹ ਨੂੰ ਉਸ ਆਦਮੀ ਨਾਲ ਵਿਆਹ ਦੇਵਾਂਗਾ ਜੋ ਕਿਰਯਥ-ਸੇਫਰ ਉੱਤੇ ਹਮਲਾ ਕਰਕੇ ਉਸ ਉੱਤੇ ਕਬਜ਼ਾ ਕਰੇ।”

13ਕਾਲੇਬ ਦੇ ਛੋਟੇ ਭਰਾ ਕੇਨਜ਼ ਦੇ ਪੁੱਤਰ ਆਥਨੀਏਲ ਨੇ ਇਸਨੂੰ ਜਿੱਤ ਲਿਆ ਅਤੇ ਇਸ ਲਈ ਕਾਲੇਬ ਨੇ ਆਪਣੀ ਧੀ ਅਕਸਾਹ ਦਾ ਵਿਆਹ ਉਸ ਨਾਲ ਕਰ ਦਿੱਤਾ।

14ਇੱਕ ਦਿਨ ਜਦੋਂ ਉਹ ਆਥਨੀਏਲ ਕੋਲ ਆਈ, ਤਾਂ ਉਸਨੇ ਉਸ ਨੂੰ ਆਪਣੇ ਪਿਤਾ ਤੋਂ ਖੇਤ ਮੰਗਣ ਲਈ ਕਿਹਾ। ਜਦੋਂ ਉਹ ਆਪਣੇ ਖੋਤੇ ਤੋਂ ਉਤਰੀ, ਕਾਲੇਬ ਨੇ ਉਸ ਨੂੰ ਪੁੱਛਿਆ, “ਮੈਂ ਤੇਰੇ ਲਈ ਕੀ ਕਰ ਸਕਦਾ ਹਾਂ?”

15ਉਸ ਨੇ ਜਵਾਬ ਦਿੱਤਾ, “ਮੇਰੇ ਉੱਤੇ ਕੋਈ ਖਾਸ ਕਿਰਪਾ ਕਰੋ ਕਿਉਂ ਜੋ ਤੁਸੀਂ ਮੈਨੂੰ ਨੇਗੇਵ ਵਿੱਚ ਜ਼ਮੀਨ ਦਿੱਤੀ ਹੈ, ਇਸ ਲਈ ਮੈਨੂੰ ਪਾਣੀ ਦੇ ਚਸ਼ਮੇ ਵੀ ਦਿਓ।” ਇਸ ਲਈ ਕਾਲੇਬ ਨੇ ਉਸਨੂੰ ਉੱਪਰਲੇ ਅਤੇ ਹੇਠਲੇ ਪਾਣੀ ਦੇ ਚਸ਼ਮੇ ਦਿੱਤੇ।

16ਮੋਸ਼ੇਹ ਦੇ ਸਹੁਰੇ ਦੇ ਉੱਤਰਾਧਿਕਾਰੀ, ਕੇਨੀ, ਯਹੂਦਾਹ ਦੇ ਲੋਕਾਂ ਨਾਲ ਖਜ਼ੂਰ ਸ਼ਹਿਰ ਤੋਂ ਅਰਾਦ ਦੇ ਨੇੜੇ ਨੇਗੇਵ ਵਿੱਚ ਯਹੂਦਾਹ ਦੇ ਮਾਰੂਥਲ ਦੇ ਵਾਸੀਆਂ ਨਾਲ ਰਹਿਣ ਲਈ ਚਲੇ ਗਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.