ਨਿਆਈਂ 1

ਯਾਹਵੇਹ ਯਹੂਦਾਹ ਦੇ ਲੋਕਾਂ ਦੇ ਨਾਲ ਸੀ। ਉਹਨਾਂ ਨੇ ਪਹਾੜੀ ਦੇਸ਼ ਉੱਤੇ ਕਬਜ਼ਾ ਕਰ ਲਿਆ, ਪਰ ਉਹ ਲੋਕਾਂ ਨੂੰ ਮੈਦਾਨੀ ਇਲਾਕਿਆਂ ਵਿੱਚੋਂ ਭਜਾਉਣ ਵਿੱਚ ਅਸਫ਼ਲ ਰਹੇ, ਕਿਉਂਕਿ ਉਹਨਾਂ ਕੋਲ ਲੋਹੇ ਦੇ ਰੱਥ ਸਨ।

Judges 1:19 (UKJV) And the LORD was with Judah; and he drove out the inhabitants of the mountain; but could not drive out the inhabitants of the valley, because they had chariots of iron.

17ਤਦ ਯਹੂਦਾਹ ਦੇ ਆਦਮੀ ਸ਼ਿਮਓਨੀਆਂ ਨਾਲ ਗਏ ਅਤੇ ਸੇਫ਼ਥ ਵਿੱਚ ਰਹਿੰਦੇ ਕਨਾਨੀਆਂ ਉੱਤੇ ਹਮਲਾ ਕੀਤਾ ਅਤੇ ਉਹਨਾਂ ਨੇ ਸ਼ਹਿਰ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ। ਇਸ ਲਈ ਇਸਨੂੰ ਹੋਰਮਾਹ ਕਿਹਾ ਜਾਂਦਾ ਸੀ।

18ਯਹੂਦਾਹ ਨੇ ਗਾਜ਼ਾ, ਅਸ਼ਕਲੋਨ ਅਤੇ ਏਕਰੋਨ ਨੂੰ ਵੀ ਉਸਦੇ ਇਲਾਕੇ ਸਮੇਤ ਲੈ ਲਿਆ।

19ਯਾਹਵੇਹ ਯਹੂਦਾਹ ਦੇ ਲੋਕਾਂ ਦੇ ਨਾਲ ਸੀ। ਉਹਨਾਂ ਨੇ ਪਹਾੜੀ ਦੇਸ਼ ਉੱਤੇ ਕਬਜ਼ਾ ਕਰ ਲਿਆ, ਪਰ ਉਹ ਲੋਕਾਂ ਨੂੰ ਮੈਦਾਨੀ ਇਲਾਕਿਆਂ ਵਿੱਚੋਂ ਭਜਾਉਣ ਵਿੱਚ ਅਸਫ਼ਲ ਰਹੇ, ਕਿਉਂਕਿ ਉਹਨਾਂ ਕੋਲ ਲੋਹੇ ਦੇ ਰੱਥ ਸਨ।

20ਜਿਵੇਂ ਮੋਸ਼ੇਹ ਨੇ ਵਾਅਦਾ ਕੀਤਾ ਸੀ, ਹੇਬਰੋਨ ਸ਼ਹਿਰ ਕਾਲੇਬ ਨੂੰ ਦਿੱਤਾ ਗਿਆ, ਅਤੇ ਉਸਨੇ ਅਨਾਕ ਦੇ ਤਿੰਨ ਪੁੱਤਰਾਂ ਨੂੰ ਕੱਢ ਦਿੱਤਾ ਸੀ।

21ਬਿਨਯਾਮੀਨੀਆਂ ਨੇ ਯਬੂਸੀਆਂ ਨੂੰ ਨਹੀਂ ਕੱਢਿਆ, ਜੋ ਯੇਰੂਸ਼ਲੇਮ ਵਿੱਚ ਰਹਿ ਰਹੇ ਸਨ; ਅੱਜ ਤੱਕ ਯਬੂਸੀ ਉੱਥੇ ਬਿਨਯਾਮੀਨੀਆਂ ਦੇ ਨਾਲ ਰਹਿੰਦੇ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.