ਨਿਆਈਂ 10

ਸੀਦੋਨੀਆਂ, ਅਮਾਲੇਕੀਆਂ ਅਤੇ ਮਾਓਨੀਆਂ ਨੇ ਤੁਹਾਡੇ ਉੱਤੇ ਜ਼ੁਲਮ ਕੀਤੇ ਅਤੇ ਤੁਸੀਂ ਮਦਦ ਲਈ ਮੇਰੇ ਅੱਗੇ ਦੁਹਾਈ ਦਿੱਤੀ, ਕੀ ਮੈਂ ਤੁਹਾਨੂੰ ਉਨ੍ਹਾਂ ਦੇ ਹੱਥੋਂ ਨਹੀਂ ਬਚਾਇਆ?

Judges 10:12 (UKJV) The Zidonians also, and the Amalekites, and the Maonites, did oppress you; and all of you cried to me, and I delivered you out of their hand.

10ਤਦ ਇਸਰਾਏਲੀਆਂ ਨੇ ਯਾਹਵੇਹ ਅੱਗੇ ਦੁਹਾਈ ਦਿੱਤੀ, “ਅਸੀਂ ਤੇਰੇ ਵਿਰੁੱਧ ਪਾਪ ਕੀਤਾ ਹੈ, ਅਸੀਂ ਆਪਣੇ ਪਰਮੇਸ਼ਵਰ ਨੂੰ ਤਿਆਗ ਕੇ ਬਆਲ ਦੇਵਤਿਆਂ ਦੀ ਉਪਾਸਨਾ ਕੀਤੀ ਹੈ।”

11ਯਾਹਵੇਹ ਨੇ ਇਸਰਾਏਲ ਦੇ ਲੋਕਾਂ ਨੂੰ ਜਵਾਬ ਦਿੱਤਾ, “ਜਦੋਂ ਮਿਸਰੀਆਂ, ਅਮੋਰੀਆਂ, ਅੰਮੋਨੀਆਂ, ਫ਼ਲਿਸਤੀਆਂ,

12ਸੀਦੋਨੀਆਂ, ਅਮਾਲੇਕੀਆਂ ਅਤੇ ਮਾਓਨੀਆਂ ਨੇ ਤੁਹਾਡੇ ਉੱਤੇ ਜ਼ੁਲਮ ਕੀਤੇ ਅਤੇ ਤੁਸੀਂ ਮਦਦ ਲਈ ਮੇਰੇ ਅੱਗੇ ਦੁਹਾਈ ਦਿੱਤੀ, ਕੀ ਮੈਂ ਤੁਹਾਨੂੰ ਉਨ੍ਹਾਂ ਦੇ ਹੱਥੋਂ ਨਹੀਂ ਬਚਾਇਆ?

13ਪਰ ਫਿਰ ਵੀ ਤੁਸੀਂ ਮੈਨੂੰ ਤਿਆਗ ਦਿੱਤਾ ਹੈ ਅਤੇ ਹੋਰ ਦੇਵਤਿਆਂ ਦੀ ਪੂਜਾ ਕੀਤੀ, ਇਸ ਲਈ ਮੈਂ ਹੁਣ ਤੁਹਾਨੂੰ ਨਹੀਂ ਬਚਾਵਾਂਗਾ।

14ਜਾਓ ਅਤੇ ਉਨ੍ਹਾਂ ਦੇਵਤਿਆਂ ਨੂੰ ਪੁਕਾਰੋ ਜਿਨ੍ਹਾਂ ਦੀ ਤੁਸੀਂ ਪੂਜਾ ਕਰਦੇ ਹੋ, ਤਾਂ ਜੋ ਉਹ ਹੀ ਤੁਹਾਨੂੰ ਮੁਸੀਬਤ ਦੇ ਸਮੇਂ ਛੁਡਾਉਣ!”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.