11ਯਾਹਵੇਹ ਨੇ ਇਸਰਾਏਲ ਦੇ ਲੋਕਾਂ ਨੂੰ ਜਵਾਬ ਦਿੱਤਾ, “ਜਦੋਂ ਮਿਸਰੀਆਂ, ਅਮੋਰੀਆਂ, ਅੰਮੋਨੀਆਂ, ਫ਼ਲਿਸਤੀਆਂ,
12ਸੀਦੋਨੀਆਂ, ਅਮਾਲੇਕੀਆਂ ਅਤੇ ਮਾਓਨੀਆਂ ਨੇ ਤੁਹਾਡੇ ਉੱਤੇ ਜ਼ੁਲਮ ਕੀਤੇ ਅਤੇ ਤੁਸੀਂ ਮਦਦ ਲਈ ਮੇਰੇ ਅੱਗੇ ਦੁਹਾਈ ਦਿੱਤੀ, ਕੀ ਮੈਂ ਤੁਹਾਨੂੰ ਉਨ੍ਹਾਂ ਦੇ ਹੱਥੋਂ ਨਹੀਂ ਬਚਾਇਆ?
13ਪਰ ਫਿਰ ਵੀ ਤੁਸੀਂ ਮੈਨੂੰ ਤਿਆਗ ਦਿੱਤਾ ਹੈ ਅਤੇ ਹੋਰ ਦੇਵਤਿਆਂ ਦੀ ਪੂਜਾ ਕੀਤੀ, ਇਸ ਲਈ ਮੈਂ ਹੁਣ ਤੁਹਾਨੂੰ ਨਹੀਂ ਬਚਾਵਾਂਗਾ।
14ਜਾਓ ਅਤੇ ਉਨ੍ਹਾਂ ਦੇਵਤਿਆਂ ਨੂੰ ਪੁਕਾਰੋ ਜਿਨ੍ਹਾਂ ਦੀ ਤੁਸੀਂ ਪੂਜਾ ਕਰਦੇ ਹੋ, ਤਾਂ ਜੋ ਉਹ ਹੀ ਤੁਹਾਨੂੰ ਮੁਸੀਬਤ ਦੇ ਸਮੇਂ ਛੁਡਾਉਣ!”
15ਪਰ ਇਸਰਾਏਲੀਆਂ ਨੇ ਯਾਹਵੇਹ ਨੂੰ ਆਖਿਆ, “ਅਸੀਂ ਪਾਪ ਕੀਤਾ ਹੈ ਇਸ ਲਈ ਜੋ ਕੁਝ ਵੀ ਤੁਹਾਡੀ ਨਿਗਾਹ ਵਿੱਚ ਚੰਗਾ ਲੱਗੇ ਸਾਡੇ ਨਾਲ ਕਰ, ਪਰ ਹੁਣ ਕਿਰਪਾ ਕਰਕੇ ਸਾਨੂੰ ਹੁਣ ਬਚਾ।”