13ਪਰ ਫਿਰ ਵੀ ਤੁਸੀਂ ਮੈਨੂੰ ਤਿਆਗ ਦਿੱਤਾ ਹੈ ਅਤੇ ਹੋਰ ਦੇਵਤਿਆਂ ਦੀ ਪੂਜਾ ਕੀਤੀ, ਇਸ ਲਈ ਮੈਂ ਹੁਣ ਤੁਹਾਨੂੰ ਨਹੀਂ ਬਚਾਵਾਂਗਾ।
14ਜਾਓ ਅਤੇ ਉਨ੍ਹਾਂ ਦੇਵਤਿਆਂ ਨੂੰ ਪੁਕਾਰੋ ਜਿਨ੍ਹਾਂ ਦੀ ਤੁਸੀਂ ਪੂਜਾ ਕਰਦੇ ਹੋ, ਤਾਂ ਜੋ ਉਹ ਹੀ ਤੁਹਾਨੂੰ ਮੁਸੀਬਤ ਦੇ ਸਮੇਂ ਛੁਡਾਉਣ!”
15ਪਰ ਇਸਰਾਏਲੀਆਂ ਨੇ ਯਾਹਵੇਹ ਨੂੰ ਆਖਿਆ, “ਅਸੀਂ ਪਾਪ ਕੀਤਾ ਹੈ ਇਸ ਲਈ ਜੋ ਕੁਝ ਵੀ ਤੁਹਾਡੀ ਨਿਗਾਹ ਵਿੱਚ ਚੰਗਾ ਲੱਗੇ ਸਾਡੇ ਨਾਲ ਕਰ, ਪਰ ਹੁਣ ਕਿਰਪਾ ਕਰਕੇ ਸਾਨੂੰ ਹੁਣ ਬਚਾ।”
16ਫਿਰ ਉਨ੍ਹਾਂ ਨੇ ਆਪਣੇ ਵਿੱਚੋਂ ਪਰਾਏ ਦੇਵਤਿਆਂ ਨੂੰ ਕੱਢ ਦਿੱਤਾ ਅਤੇ ਯਾਹਵੇਹ ਦੀ ਉਸਤਤ ਕੀਤੀ ਅਤੇ ਉਹ ਇਸਰਾਏਲ ਦੇ ਦੁੱਖ ਨੂੰ ਹੋਰ ਬਰਦਾਸ਼ਤ ਨਹੀਂ ਕਰ ਸਕਦਾ ਸੀ।
17ਜਦੋਂ ਅੰਮੋਨੀਆਂ ਨੇ ਇਕੱਠੇ ਹੋ ਕੇ ਗਿਲਆਦ ਵਿੱਚ ਤੰਬੂ ਲਾਏ ਅਤੇ ਇਸਰਾਏਲਆਂ ਨੇ ਵੀ ਇਕੱਠੇ ਹੋ ਕੇ ਮਿਸਪਾਹ ਵਿੱਚ ਡੇਰੇ ਲਾਏ।