ਨਿਆਈਂ 10

ਫਿਰ ਉਨ੍ਹਾਂ ਨੇ ਆਪਣੇ ਵਿੱਚੋਂ ਪਰਾਏ ਦੇਵਤਿਆਂ ਨੂੰ ਕੱਢ ਦਿੱਤਾ ਅਤੇ ਯਾਹਵੇਹ ਦੀ ਉਸਤਤ ਕੀਤੀ ਅਤੇ ਉਹ ਇਸਰਾਏਲ ਦੇ ਦੁੱਖ ਨੂੰ ਹੋਰ ਬਰਦਾਸ਼ਤ ਨਹੀਂ ਕਰ ਸਕਦਾ ਸੀ।

Judges 10:16 (UKJV) And they put away the strange gods from among them, and served the LORD: and his soul was grieved for the misery of Israel.

14ਜਾਓ ਅਤੇ ਉਨ੍ਹਾਂ ਦੇਵਤਿਆਂ ਨੂੰ ਪੁਕਾਰੋ ਜਿਨ੍ਹਾਂ ਦੀ ਤੁਸੀਂ ਪੂਜਾ ਕਰਦੇ ਹੋ, ਤਾਂ ਜੋ ਉਹ ਹੀ ਤੁਹਾਨੂੰ ਮੁਸੀਬਤ ਦੇ ਸਮੇਂ ਛੁਡਾਉਣ!”

15ਪਰ ਇਸਰਾਏਲੀਆਂ ਨੇ ਯਾਹਵੇਹ ਨੂੰ ਆਖਿਆ, “ਅਸੀਂ ਪਾਪ ਕੀਤਾ ਹੈ ਇਸ ਲਈ ਜੋ ਕੁਝ ਵੀ ਤੁਹਾਡੀ ਨਿਗਾਹ ਵਿੱਚ ਚੰਗਾ ਲੱਗੇ ਸਾਡੇ ਨਾਲ ਕਰ, ਪਰ ਹੁਣ ਕਿਰਪਾ ਕਰਕੇ ਸਾਨੂੰ ਹੁਣ ਬਚਾ।”

16ਫਿਰ ਉਨ੍ਹਾਂ ਨੇ ਆਪਣੇ ਵਿੱਚੋਂ ਪਰਾਏ ਦੇਵਤਿਆਂ ਨੂੰ ਕੱਢ ਦਿੱਤਾ ਅਤੇ ਯਾਹਵੇਹ ਦੀ ਉਸਤਤ ਕੀਤੀ ਅਤੇ ਉਹ ਇਸਰਾਏਲ ਦੇ ਦੁੱਖ ਨੂੰ ਹੋਰ ਬਰਦਾਸ਼ਤ ਨਹੀਂ ਕਰ ਸਕਦਾ ਸੀ।

17ਜਦੋਂ ਅੰਮੋਨੀਆਂ ਨੇ ਇਕੱਠੇ ਹੋ ਕੇ ਗਿਲਆਦ ਵਿੱਚ ਤੰਬੂ ਲਾਏ ਅਤੇ ਇਸਰਾਏਲਆਂ ਨੇ ਵੀ ਇਕੱਠੇ ਹੋ ਕੇ ਮਿਸਪਾਹ ਵਿੱਚ ਡੇਰੇ ਲਾਏ।

18ਗਿਲਆਦ ਦੇ ਲੋਕਾਂ ਦੇ ਆਗੂਆਂ ਨੇ ਇੱਕ-ਦੂਜੇ ਨੂੰ ਆਖਿਆ, “ਜੋ ਕੋਈ ਅੰਮੋਨੀਆਂ ਉੱਤੇ ਹਮਲਾ ਕਰਨ ਦੀ ਅਗਵਾਈ ਕਰੇਗਾ ਉਹ ਗਿਲਆਦ ਵਿੱਚ ਰਹਿਣ ਵਾਲੇ ਸਾਰੇ ਲੋਕਾਂ ਦਾ ਮੁਖੀ ਹੋਵੇਗਾ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.