15ਪਰ ਇਸਰਾਏਲੀਆਂ ਨੇ ਯਾਹਵੇਹ ਨੂੰ ਆਖਿਆ, “ਅਸੀਂ ਪਾਪ ਕੀਤਾ ਹੈ ਇਸ ਲਈ ਜੋ ਕੁਝ ਵੀ ਤੁਹਾਡੀ ਨਿਗਾਹ ਵਿੱਚ ਚੰਗਾ ਲੱਗੇ ਸਾਡੇ ਨਾਲ ਕਰ, ਪਰ ਹੁਣ ਕਿਰਪਾ ਕਰਕੇ ਸਾਨੂੰ ਹੁਣ ਬਚਾ।”
16ਫਿਰ ਉਨ੍ਹਾਂ ਨੇ ਆਪਣੇ ਵਿੱਚੋਂ ਪਰਾਏ ਦੇਵਤਿਆਂ ਨੂੰ ਕੱਢ ਦਿੱਤਾ ਅਤੇ ਯਾਹਵੇਹ ਦੀ ਉਸਤਤ ਕੀਤੀ ਅਤੇ ਉਹ ਇਸਰਾਏਲ ਦੇ ਦੁੱਖ ਨੂੰ ਹੋਰ ਬਰਦਾਸ਼ਤ ਨਹੀਂ ਕਰ ਸਕਦਾ ਸੀ।
17ਜਦੋਂ ਅੰਮੋਨੀਆਂ ਨੇ ਇਕੱਠੇ ਹੋ ਕੇ ਗਿਲਆਦ ਵਿੱਚ ਤੰਬੂ ਲਾਏ ਅਤੇ ਇਸਰਾਏਲਆਂ ਨੇ ਵੀ ਇਕੱਠੇ ਹੋ ਕੇ ਮਿਸਪਾਹ ਵਿੱਚ ਡੇਰੇ ਲਾਏ।
18ਗਿਲਆਦ ਦੇ ਲੋਕਾਂ ਦੇ ਆਗੂਆਂ ਨੇ ਇੱਕ-ਦੂਜੇ ਨੂੰ ਆਖਿਆ, “ਜੋ ਕੋਈ ਅੰਮੋਨੀਆਂ ਉੱਤੇ ਹਮਲਾ ਕਰਨ ਦੀ ਅਗਵਾਈ ਕਰੇਗਾ ਉਹ ਗਿਲਆਦ ਵਿੱਚ ਰਹਿਣ ਵਾਲੇ ਸਾਰੇ ਲੋਕਾਂ ਦਾ ਮੁਖੀ ਹੋਵੇਗਾ।”