ਨਿਆਈਂ 10

ਉਨ੍ਹਾਂ ਨੇ ਉਸੇ ਸਾਲ ਇਸਰਾਏਲੀਆਂ ਨੂੰ ਦੁੱਖ ਦਿੱਤਾ ਸਗੋਂ ਸਾਰੇ ਇਸਰਾਏਲੀਆਂ ਜੋ ਯਰਦਨ ਪਾਰ ਅਮੋਰੀਆਂ ਦੇ ਦੇਸ਼ ਗਿਲਆਦ ਵਿੱਚ ਰਹਿੰਦੇ ਸਨ, ਅਠਾਰਾਂ ਸਾਲ ਤੱਕ ਬਹੁਤ ਦੁੱਖ ਦਿੰਦੇ ਰਹੇ।

Judges 10:8 (UKJV) And that year they vexed and oppressed the children of Israel: eighteen years, all the children of Israel that were on the other side Jordan in the land of the Amorites, which is in Gilead.

6ਫਿਰ ਇਸਰਾਏਲੀਆਂ ਨੇ ਯਾਹਵੇਹ ਦੀ ਨਿਗਾਹ ਵਿੱਚ ਬਦੀ ਕੀਤੀ। ਉਨ੍ਹਾਂ ਨੇ ਬਆਲ, ਅਸ਼ਤਾਰੋਥ, ਅਰਾਮ ਦੇ ਦੇਵਤਿਆਂ, ਸੀਦੋਨ ਦੇ ਦੇਵਤਿਆਂ, ਮੋਆਬ ਦੇ ਦੇਵਤਿਆਂ, ਅੰਮੋਨੀਆਂ ਦੇ ਦੇਵਤਿਆਂ ਅਤੇ ਫ਼ਲਿਸਤੀਆਂ ਦੇ ਦੇਵਤਿਆਂ ਦੀ ਪੂਜਾ ਕੀਤੀ ਅਤੇ ਇਸਰਾਏਲੀਆਂ ਨੇ ਯਾਹਵੇਹ ਨੂੰ ਛੱਡ ਦਿੱਤਾ ਅਤੇ ਉਸ ਦੀ ਸੇਵਾ ਨਹੀਂ ਕੀਤੀ,

7ਤਦ ਯਾਹਵੇਹ ਦਾ ਕ੍ਰੋਧ ਇਸਰਾਏਲੀ ਉੱਤੇ ਭੜਕਿਆ ਅਤੇ ਉਸ ਨੇ ਉਨ੍ਹਾਂ ਨੂੰ ਫ਼ਲਿਸਤੀਆਂ ਅਤੇ ਅੰਮੋਨੀਆਂ ਦੇ ਹੱਥ ਵਿੱਚ ਕਰ ਦਿੱਤਾ,

8ਉਨ੍ਹਾਂ ਨੇ ਉਸੇ ਸਾਲ ਇਸਰਾਏਲੀਆਂ ਨੂੰ ਦੁੱਖ ਦਿੱਤਾ ਸਗੋਂ ਸਾਰੇ ਇਸਰਾਏਲੀਆਂ ਜੋ ਯਰਦਨ ਪਾਰ ਅਮੋਰੀਆਂ ਦੇ ਦੇਸ਼ ਗਿਲਆਦ ਵਿੱਚ ਰਹਿੰਦੇ ਸਨ, ਅਠਾਰਾਂ ਸਾਲ ਤੱਕ ਬਹੁਤ ਦੁੱਖ ਦਿੰਦੇ ਰਹੇ।

9ਅੰਮੋਨੀਆਂ ਨੇ ਯਰਦਨ ਪਾਰ ਲੰਘ ਕੇ ਯਹੂਦਾਹ, ਬਿਨਯਾਮੀਨ ਅਤੇ ਇਫ਼ਰਾਈਮ ਨਾਲ ਅਜਿਹੀ ਲੜਾਈ ਕੀਤੀ ਕਿ ਇਸਰਾਏਲ ਬਹੁਤ ਮੁਸੀਬਤ ਵਿੱਚ ਪੈ ਗਿਆ।

10ਤਦ ਇਸਰਾਏਲੀਆਂ ਨੇ ਯਾਹਵੇਹ ਅੱਗੇ ਦੁਹਾਈ ਦਿੱਤੀ, “ਅਸੀਂ ਤੇਰੇ ਵਿਰੁੱਧ ਪਾਪ ਕੀਤਾ ਹੈ, ਅਸੀਂ ਆਪਣੇ ਪਰਮੇਸ਼ਵਰ ਨੂੰ ਤਿਆਗ ਕੇ ਬਆਲ ਦੇਵਤਿਆਂ ਦੀ ਉਪਾਸਨਾ ਕੀਤੀ ਹੈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.