ਨਿਆਈਂ 11

ਤਦ ਯਿਫ਼ਤਾਹ ਨੇ ਅੰਮੋਨੀਆਂ ਦੇ ਰਾਜੇ ਕੋਲ ਸੰਦੇਸ਼ਵਾਹਕ ਭੇਜ ਕੇ ਇਹ ਪੁੱਛਿਆ, “ਮੇਰੇ ਨਾਲ ਤੇਰਾ ਕੀ ਕੰਮ ਹੈ ਜੋ ਤੂੰ ਮੇਰੇ ਦੇਸ਼ ਉੱਤੇ ਹਮਲਾ ਕੀਤਾ ਹੈ?”

Judges 11:12 (UKJV) And Jephthah sent messengers unto the king of the children of Ammon, saying, What have you to do with me, that you are come against me to fight in my land?

10ਗਿਲਆਦ ਦੇ ਬਜ਼ੁਰਗਾਂ ਨੇ ਯਿਫ਼ਤਾਹ ਨੂੰ ਜਵਾਬ ਦਿੱਤਾ, “ਯਾਹਵੇਹ ਸਾਡਾ ਗਵਾਹ ਹੈ, ਜਿਵੇਂ ਤੂੰ ਕਹੇਗਾ ਅਸੀਂ ਉਸੇ ਅਨੁਸਾਰ ਜ਼ਰੂਰ ਕਰਾਂਗੇ।”

11ਇਸ ਲਈ ਯਿਫ਼ਤਾਹ ਗਿਲਆਦ ਦੇ ਬਜ਼ੁਰਗਾਂ ਦੇ ਨਾਲ ਗਿਆ ਅਤੇ ਲੋਕਾਂ ਨੇ ਉਸਨੂੰ ਉਨ੍ਹਾਂ ਦਾ ਆਗੂ ਅਤੇ ਸੈਨਾਪਤੀ ਬਣਾਇਆ ਅਤੇ ਉਸਨੇ ਮਿਸਪਾਹ ਵਿੱਚ ਯਾਹਵੇਹ ਦੇ ਅੱਗੇ ਆਪਣੀਆਂ ਸਾਰੀਆਂ ਗੱਲਾਂ ਕਹਿ ਸੁਣਾਈਆਂ।

12ਤਦ ਯਿਫ਼ਤਾਹ ਨੇ ਅੰਮੋਨੀਆਂ ਦੇ ਰਾਜੇ ਕੋਲ ਸੰਦੇਸ਼ਵਾਹਕ ਭੇਜ ਕੇ ਇਹ ਪੁੱਛਿਆ, “ਮੇਰੇ ਨਾਲ ਤੇਰਾ ਕੀ ਕੰਮ ਹੈ ਜੋ ਤੂੰ ਮੇਰੇ ਦੇਸ਼ ਉੱਤੇ ਹਮਲਾ ਕੀਤਾ ਹੈ?”

13ਅੰਮੋਨੀਆਂ ਦੇ ਰਾਜੇ ਨੇ ਯਿਫ਼ਤਾਹ ਦੇ ਸੰਦੇਸ਼ਵਾਹਕਾਂ ਨੂੰ ਉੱਤਰ ਦਿੱਤਾ, “ਜਦੋਂ ਇਸਰਾਏਲ ਮਿਸਰ ਤੋਂ ਬਾਹਰ ਆਏ, ਤਾਂ ਉਨ੍ਹਾਂ ਨੇ ਅਰਨੋਨ ਤੋਂ ਯਬੋਕ ਤੱਕ, ਯਰਦਨ ਨਦੀ ਤੱਕ ਮੇਰੀ ਧਰਤੀ ਖੋਹ ਲਈ ਸੀ ਇਸ ਲਈ ਹੁਣ ਇਸਨੂੰ ਸ਼ਾਂਤੀ ਨਾਲ ਵਾਪਸ ਕਰ ਦੇ।”

14ਯਿਫ਼ਤਾਹ ਨੇ ਅੰਮੋਨੀਆਂ ਦੇ ਰਾਜੇ ਕੋਲ ਸੰਦੇਸ਼ਵਾਹਕ ਵਾਪਸ ਭੇਜ ਕੇ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.