11ਇਸ ਲਈ ਯਿਫ਼ਤਾਹ ਗਿਲਆਦ ਦੇ ਬਜ਼ੁਰਗਾਂ ਦੇ ਨਾਲ ਗਿਆ ਅਤੇ ਲੋਕਾਂ ਨੇ ਉਸਨੂੰ ਉਨ੍ਹਾਂ ਦਾ ਆਗੂ ਅਤੇ ਸੈਨਾਪਤੀ ਬਣਾਇਆ ਅਤੇ ਉਸਨੇ ਮਿਸਪਾਹ ਵਿੱਚ ਯਾਹਵੇਹ ਦੇ ਅੱਗੇ ਆਪਣੀਆਂ ਸਾਰੀਆਂ ਗੱਲਾਂ ਕਹਿ ਸੁਣਾਈਆਂ।
12ਤਦ ਯਿਫ਼ਤਾਹ ਨੇ ਅੰਮੋਨੀਆਂ ਦੇ ਰਾਜੇ ਕੋਲ ਸੰਦੇਸ਼ਵਾਹਕ ਭੇਜ ਕੇ ਇਹ ਪੁੱਛਿਆ, “ਮੇਰੇ ਨਾਲ ਤੇਰਾ ਕੀ ਕੰਮ ਹੈ ਜੋ ਤੂੰ ਮੇਰੇ ਦੇਸ਼ ਉੱਤੇ ਹਮਲਾ ਕੀਤਾ ਹੈ?”
13ਅੰਮੋਨੀਆਂ ਦੇ ਰਾਜੇ ਨੇ ਯਿਫ਼ਤਾਹ ਦੇ ਸੰਦੇਸ਼ਵਾਹਕਾਂ ਨੂੰ ਉੱਤਰ ਦਿੱਤਾ, “ਜਦੋਂ ਇਸਰਾਏਲ ਮਿਸਰ ਤੋਂ ਬਾਹਰ ਆਏ, ਤਾਂ ਉਨ੍ਹਾਂ ਨੇ ਅਰਨੋਨ ਤੋਂ ਯਬੋਕ ਤੱਕ, ਯਰਦਨ ਨਦੀ ਤੱਕ ਮੇਰੀ ਧਰਤੀ ਖੋਹ ਲਈ ਸੀ ਇਸ ਲਈ ਹੁਣ ਇਸਨੂੰ ਸ਼ਾਂਤੀ ਨਾਲ ਵਾਪਸ ਕਰ ਦੇ।”
14ਯਿਫ਼ਤਾਹ ਨੇ ਅੰਮੋਨੀਆਂ ਦੇ ਰਾਜੇ ਕੋਲ ਸੰਦੇਸ਼ਵਾਹਕ ਵਾਪਸ ਭੇਜ ਕੇ,
15ਇਹ ਸੁਨੇਹਾ ਭੇਜਿਆ, “ਯਿਫ਼ਤਾਹ ਇਹ ਆਖਦਾ ਹੈ ਕਿ ਇਸਰਾਏਲ ਨੇ ਨਾ ਤਾਂ ਮੋਆਬ ਦੀ ਧਰਤੀ ਅਤੇ ਅੰਮੋਨੀਆਂ ਦੀ ਧਰਤੀ ਖੋਹੀ।