ਨਿਆਈਂ 11

ਪਰ ਸੀਹੋਨ ਨੇ ਇਸਰਾਏਲ ਉੱਤੇ ਭਰੋਸਾ ਨਹੀਂ ਕੀਤਾ ਅਤੇ ਆਪਣੇ ਇਲਾਕੇ ਵਿੱਚੋਂ ਲੰਘਣ ਨਹੀਂ ਦਿੱਤਾ। ਉਸ ਨੇ ਆਪਣੀਆਂ ਸਾਰੀਆਂ ਫ਼ੌਜਾਂ ਇਕੱਠੀਆਂ ਕੀਤੀਆਂ ਅਤੇ ਯਹਜ਼ਾਹ ਵਿੱਚ ਡੇਰਾ ਲਾਇਆ ਅਤੇ ਇਸਰਾਏਲ ਨਾਲ ਲੜਿਆ।

Judges 11:20 (UKJV) But Sihon trusted not Israel to pass through his coast: but Sihon gathered all his people together, and pitched in Jahaz, and fought against Israel.

18“ਫਿਰ ਉਨ੍ਹਾਂ ਨੇ ਉਜਾੜ ਵਿੱਚੋਂ ਦੀ ਯਾਤਰਾ ਕੀਤੀ, ਉਹ ਅਦੋਮ ਅਤੇ ਮੋਆਬ ਦੇ ਦੇਸ਼ਾਂ ਵਿੱਚ ਨਾ ਵੜੇ, ਜਿਸ ਕਾਰਨ ਉਨ੍ਹਾਂ ਨੂੰ ਇੱਕ ਪਾਸੇ ਦੀ ਘੁੰਮਣਾ ਪਿਆ ਅਤੇ ਮੋਆਬ ਦੇ ਦੇਸ਼ ਦੇ ਪੂਰਬੀ ਪਾਸੇ ਤੱਕ ਪਹੁੰਚੇ ਅਤੇ ਅਰਨੋਨ ਦੇ ਦੂਜੇ ਪਾਸੇ ਡੇਰਾ ਲਾਇਆ। ਉਹ ਮੋਆਬ ਦੇ ਇਲਾਕੇ ਵਿੱਚ ਨਹੀਂ ਵੜੇ ਕਿਉਂਕਿ ਅਰਨੋਨ ਮੋਆਬ ਦੀ ਹੱਦ ਸੀ।

19“ਤਦ ਇਸਰਾਏਲ ਨੇ ਅਮੋਰੀਆਂ ਦੇ ਰਾਜੇ ਸੀਹੋਨ ਕੋਲ ਸੰਦੇਸ਼ਵਾਹਕ ਭੇਜੇ, ਜੋ ਹੇਸ਼ਬੋਨ ਵਿੱਚ ਰਾਜ ਕਰਦਾ ਸੀ ਅਤੇ ਉਸਨੂੰ ਕਿਹਾ, ‘ਸਾਨੂੰ ਆਪਣੇ ਦੇਸ਼ ਵਿੱਚੋਂ ਦੀ ਲੰਘਣ ਦਿਓ।’

20ਪਰ ਸੀਹੋਨ ਨੇ ਇਸਰਾਏਲ ਉੱਤੇ ਭਰੋਸਾ ਨਹੀਂ ਕੀਤਾ ਅਤੇ ਆਪਣੇ ਇਲਾਕੇ ਵਿੱਚੋਂ ਲੰਘਣ ਨਹੀਂ ਦਿੱਤਾ। ਉਸ ਨੇ ਆਪਣੀਆਂ ਸਾਰੀਆਂ ਫ਼ੌਜਾਂ ਇਕੱਠੀਆਂ ਕੀਤੀਆਂ ਅਤੇ ਯਹਜ਼ਾਹ ਵਿੱਚ ਡੇਰਾ ਲਾਇਆ ਅਤੇ ਇਸਰਾਏਲ ਨਾਲ ਲੜਿਆ।

21“ਤਦ ਯਾਹਵੇਹ, ਇਸਰਾਏਲ ਦੇ ਪਰਮੇਸ਼ਵਰ, ਨੇ ਸੀਹੋਨ ਅਤੇ ਉਸਦੀ ਸਾਰੀ ਸੈਨਾ ਨੂੰ ਇਸਰਾਏਲ ਦੇ ਹੱਥਾਂ ਵਿੱਚ ਦੇ ਦਿੱਤਾ ਅਤੇ ਇਸਰਾਏਲ ਨੇ ਉਹਨਾਂ ਨੂੰ ਹਰਾਇਆ। ਇਸਰਾਏਲ ਨੇ ਅਮੋਰੀਆਂ ਦੀ ਸਾਰੀ ਧਰਤੀ ਉੱਤੇ ਕਬਜ਼ਾ ਕਰ ਲਿਆ ਜੋ ਉਸ ਦੇਸ਼ ਵਿੱਚ ਰਹਿੰਦੇ ਸਨ।

22ਉਨ੍ਹਾਂ ਨੇ ਅਰਨੋਨ ਤੋਂ ਲੈ ਕੇ ਯਬੋਕ ਤੱਕ ਅਤੇ ਮਾਰੂਥਲ ਤੋਂ ਲੈ ਕੇ ਯਰਦਨ ਤੱਕ ਸਭ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.