ਨਿਆਈਂ 11

“ਤਦ ਯਾਹਵੇਹ, ਇਸਰਾਏਲ ਦੇ ਪਰਮੇਸ਼ਵਰ, ਨੇ ਸੀਹੋਨ ਅਤੇ ਉਸਦੀ ਸਾਰੀ ਸੈਨਾ ਨੂੰ ਇਸਰਾਏਲ ਦੇ ਹੱਥਾਂ ਵਿੱਚ ਦੇ ਦਿੱਤਾ ਅਤੇ ਇਸਰਾਏਲ ਨੇ ਉਹਨਾਂ ਨੂੰ ਹਰਾਇਆ। ਇਸਰਾਏਲ ਨੇ ਅਮੋਰੀਆਂ ਦੀ ਸਾਰੀ ਧਰਤੀ ਉੱਤੇ ਕਬਜ਼ਾ ਕਰ ਲਿਆ ਜੋ ਉਸ ਦੇਸ਼ ਵਿੱਚ ਰਹਿੰਦੇ ਸਨ।

Judges 11:21 (UKJV) And the LORD God of Israel delivered Sihon and all his people into the hand of Israel, and they stroke them: so Israel possessed all the land of the Amorites, the inhabitants of that country.

19“ਤਦ ਇਸਰਾਏਲ ਨੇ ਅਮੋਰੀਆਂ ਦੇ ਰਾਜੇ ਸੀਹੋਨ ਕੋਲ ਸੰਦੇਸ਼ਵਾਹਕ ਭੇਜੇ, ਜੋ ਹੇਸ਼ਬੋਨ ਵਿੱਚ ਰਾਜ ਕਰਦਾ ਸੀ ਅਤੇ ਉਸਨੂੰ ਕਿਹਾ, ‘ਸਾਨੂੰ ਆਪਣੇ ਦੇਸ਼ ਵਿੱਚੋਂ ਦੀ ਲੰਘਣ ਦਿਓ।’

20ਪਰ ਸੀਹੋਨ ਨੇ ਇਸਰਾਏਲ ਉੱਤੇ ਭਰੋਸਾ ਨਹੀਂ ਕੀਤਾ ਅਤੇ ਆਪਣੇ ਇਲਾਕੇ ਵਿੱਚੋਂ ਲੰਘਣ ਨਹੀਂ ਦਿੱਤਾ। ਉਸ ਨੇ ਆਪਣੀਆਂ ਸਾਰੀਆਂ ਫ਼ੌਜਾਂ ਇਕੱਠੀਆਂ ਕੀਤੀਆਂ ਅਤੇ ਯਹਜ਼ਾਹ ਵਿੱਚ ਡੇਰਾ ਲਾਇਆ ਅਤੇ ਇਸਰਾਏਲ ਨਾਲ ਲੜਿਆ।

21“ਤਦ ਯਾਹਵੇਹ, ਇਸਰਾਏਲ ਦੇ ਪਰਮੇਸ਼ਵਰ, ਨੇ ਸੀਹੋਨ ਅਤੇ ਉਸਦੀ ਸਾਰੀ ਸੈਨਾ ਨੂੰ ਇਸਰਾਏਲ ਦੇ ਹੱਥਾਂ ਵਿੱਚ ਦੇ ਦਿੱਤਾ ਅਤੇ ਇਸਰਾਏਲ ਨੇ ਉਹਨਾਂ ਨੂੰ ਹਰਾਇਆ। ਇਸਰਾਏਲ ਨੇ ਅਮੋਰੀਆਂ ਦੀ ਸਾਰੀ ਧਰਤੀ ਉੱਤੇ ਕਬਜ਼ਾ ਕਰ ਲਿਆ ਜੋ ਉਸ ਦੇਸ਼ ਵਿੱਚ ਰਹਿੰਦੇ ਸਨ।

22ਉਨ੍ਹਾਂ ਨੇ ਅਰਨੋਨ ਤੋਂ ਲੈ ਕੇ ਯਬੋਕ ਤੱਕ ਅਤੇ ਮਾਰੂਥਲ ਤੋਂ ਲੈ ਕੇ ਯਰਦਨ ਤੱਕ ਸਭ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ।

23“ਹੁਣ ਜਦੋਂ ਇਸਰਾਏਲ ਦੇ ਪਰਮੇਸ਼ਵਰ ਯਾਹਵੇਹ ਨੇ ਅਮੋਰੀਆਂ ਨੂੰ ਆਪਣੀ ਪਰਜਾ ਇਸਰਾਏਲ ਦੇ ਸਾਹਮਣੇ ਬਾਹਰ ਕੱਢ ਦਿੱਤਾ ਹੈ, ਤਾਂ ਤੁਹਾਨੂੰ ਇਸ ਉੱਤੇ ਕਬਜ਼ਾ ਕਰਨ ਦਾ ਕੀ ਹੱਕ ਹੈ?

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.