ਨਿਆਈਂ 11

“ਹੁਣ ਜਦੋਂ ਇਸਰਾਏਲ ਦੇ ਪਰਮੇਸ਼ਵਰ ਯਾਹਵੇਹ ਨੇ ਅਮੋਰੀਆਂ ਨੂੰ ਆਪਣੀ ਪਰਜਾ ਇਸਰਾਏਲ ਦੇ ਸਾਹਮਣੇ ਬਾਹਰ ਕੱਢ ਦਿੱਤਾ ਹੈ, ਤਾਂ ਤੁਹਾਨੂੰ ਇਸ ਉੱਤੇ ਕਬਜ਼ਾ ਕਰਨ ਦਾ ਕੀ ਹੱਕ ਹੈ?

Judges 11:23 (UKJV) So now the LORD God of Israel has dispossessed the Amorites from before his people Israel, and should you possess it?

21“ਤਦ ਯਾਹਵੇਹ, ਇਸਰਾਏਲ ਦੇ ਪਰਮੇਸ਼ਵਰ, ਨੇ ਸੀਹੋਨ ਅਤੇ ਉਸਦੀ ਸਾਰੀ ਸੈਨਾ ਨੂੰ ਇਸਰਾਏਲ ਦੇ ਹੱਥਾਂ ਵਿੱਚ ਦੇ ਦਿੱਤਾ ਅਤੇ ਇਸਰਾਏਲ ਨੇ ਉਹਨਾਂ ਨੂੰ ਹਰਾਇਆ। ਇਸਰਾਏਲ ਨੇ ਅਮੋਰੀਆਂ ਦੀ ਸਾਰੀ ਧਰਤੀ ਉੱਤੇ ਕਬਜ਼ਾ ਕਰ ਲਿਆ ਜੋ ਉਸ ਦੇਸ਼ ਵਿੱਚ ਰਹਿੰਦੇ ਸਨ।

22ਉਨ੍ਹਾਂ ਨੇ ਅਰਨੋਨ ਤੋਂ ਲੈ ਕੇ ਯਬੋਕ ਤੱਕ ਅਤੇ ਮਾਰੂਥਲ ਤੋਂ ਲੈ ਕੇ ਯਰਦਨ ਤੱਕ ਸਭ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ।

23“ਹੁਣ ਜਦੋਂ ਇਸਰਾਏਲ ਦੇ ਪਰਮੇਸ਼ਵਰ ਯਾਹਵੇਹ ਨੇ ਅਮੋਰੀਆਂ ਨੂੰ ਆਪਣੀ ਪਰਜਾ ਇਸਰਾਏਲ ਦੇ ਸਾਹਮਣੇ ਬਾਹਰ ਕੱਢ ਦਿੱਤਾ ਹੈ, ਤਾਂ ਤੁਹਾਨੂੰ ਇਸ ਉੱਤੇ ਕਬਜ਼ਾ ਕਰਨ ਦਾ ਕੀ ਹੱਕ ਹੈ?

24ਕੀ ਤੂੰ ਉਹ ਨਹੀਂ ਲਵੇਗਾ ਜੋ ਤੇਰਾ ਦੇਵਤਾ ਕਮੋਸ਼ ਤੈਨੂੰ ਦਿੰਦਾ ਹੈ? ਇਸੇ ਤਰ੍ਹਾਂ, ਜੋ ਕੁਝ ਵੀ ਯਾਹਵੇਹ ਸਾਡੇ ਪਰਮੇਸ਼ਵਰ ਨੇ ਸਾਨੂੰ ਦਿੱਤਾ ਹੈ, ਅਸੀਂ ਉਸ ਦੇ ਮਾਲਕ ਹੋਵਾਂਗੇ।

25ਕੀ ਤੂੰ ਮੋਆਬ ਦੇ ਰਾਜਾ ਸਿੱਪੋਰ ਦੇ ਪੁੱਤਰ ਬਾਲਾਕ ਨਾਲੋਂ ਚੰਗਾ ਹੈ? ਕੀ ਉਸਨੇ ਕਦੇ ਇਸਰਾਏਲ ਨਾਲ ਝਗੜਾ ਕੀਤਾ ਜਾਂ ਉਨ੍ਹਾਂ ਨਾਲ ਲੜਾਈ ਕੀਤੀ?

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.