22ਉਨ੍ਹਾਂ ਨੇ ਅਰਨੋਨ ਤੋਂ ਲੈ ਕੇ ਯਬੋਕ ਤੱਕ ਅਤੇ ਮਾਰੂਥਲ ਤੋਂ ਲੈ ਕੇ ਯਰਦਨ ਤੱਕ ਸਭ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ।
23“ਹੁਣ ਜਦੋਂ ਇਸਰਾਏਲ ਦੇ ਪਰਮੇਸ਼ਵਰ ਯਾਹਵੇਹ ਨੇ ਅਮੋਰੀਆਂ ਨੂੰ ਆਪਣੀ ਪਰਜਾ ਇਸਰਾਏਲ ਦੇ ਸਾਹਮਣੇ ਬਾਹਰ ਕੱਢ ਦਿੱਤਾ ਹੈ, ਤਾਂ ਤੁਹਾਨੂੰ ਇਸ ਉੱਤੇ ਕਬਜ਼ਾ ਕਰਨ ਦਾ ਕੀ ਹੱਕ ਹੈ?
24ਕੀ ਤੂੰ ਉਹ ਨਹੀਂ ਲਵੇਗਾ ਜੋ ਤੇਰਾ ਦੇਵਤਾ ਕਮੋਸ਼ ਤੈਨੂੰ ਦਿੰਦਾ ਹੈ? ਇਸੇ ਤਰ੍ਹਾਂ, ਜੋ ਕੁਝ ਵੀ ਯਾਹਵੇਹ ਸਾਡੇ ਪਰਮੇਸ਼ਵਰ ਨੇ ਸਾਨੂੰ ਦਿੱਤਾ ਹੈ, ਅਸੀਂ ਉਸ ਦੇ ਮਾਲਕ ਹੋਵਾਂਗੇ।
25ਕੀ ਤੂੰ ਮੋਆਬ ਦੇ ਰਾਜਾ ਸਿੱਪੋਰ ਦੇ ਪੁੱਤਰ ਬਾਲਾਕ ਨਾਲੋਂ ਚੰਗਾ ਹੈ? ਕੀ ਉਸਨੇ ਕਦੇ ਇਸਰਾਏਲ ਨਾਲ ਝਗੜਾ ਕੀਤਾ ਜਾਂ ਉਨ੍ਹਾਂ ਨਾਲ ਲੜਾਈ ਕੀਤੀ?
26ਜਦੋਂ ਇਸਰਾਏਲ ਹੇਸ਼ਬੋਨ ਅਤੇ ਉਸ ਦੇ ਪਿੰਡਾਂ ਵਿੱਚ, ਅਰੋਆਰ ਅਤੇ ਉਸ ਦੇ ਪਿੰਡਾਂ ਵਿੱਚ ਅਤੇ ਅਰਨੋਨ ਦੇ ਕੰਢੇ ਦੇ ਸ਼ਹਿਰਾਂ ਵਿੱਚ ਤਿੰਨ ਸੌ ਸਾਲ ਤੱਕ ਰਹੇ, ਤਾਂ ਤੁਸੀਂ ਉਨ੍ਹਾਂ ਨੂੰ ਫੜਨ ਦੀ ਕੋਸ਼ਿਸ਼ ਕਿਉਂ ਨਾ ਕੀਤੀ?