30ਅਤੇ ਯਿਫ਼ਤਾਹ ਨੇ ਯਾਹਵੇਹ ਅੱਗੇ ਸੁੱਖਣਾ ਸੁੱਖੀ, “ਜੇ ਤੂੰ ਅੰਮੋਨੀਆਂ ਨੂੰ ਮੇਰੇ ਹੱਥਾਂ ਵਿੱਚ ਦੇਵੇਂਗਾ,
31ਜੋ ਵੀ ਮੇਰੇ ਘਰ ਦੇ ਦਰਵਾਜ਼ੇ ਵਿੱਚੋਂ ਮੈਨੂੰ ਮਿਲਣ ਲਈ ਬਾਹਰ ਆਵੇਗਾ ਜਦੋਂ ਮੈਂ ਅੰਮੋਨੀਆਂ ਤੋਂ ਜਿੱਤ ਪ੍ਰਾਪਤ ਕਰਕੇ ਵਾਪਸ ਆਵਾਂਗਾ, ਉਹ ਯਾਹਵੇਹ ਦਾ ਹੋਵੇਗਾ ਅਤੇ ਮੈਂ ਇਸਨੂੰ ਹੋਮ ਦੀ ਭੇਟ ਵਜੋਂ ਚੜ੍ਹਾ ਦਿਆਂਗਾ।”
32ਤਦ ਯਿਫ਼ਤਾਹ ਅੰਮੋਨੀਆਂ ਨਾਲ ਲੜਨ ਲਈ ਗਿਆ ਅਤੇ ਯਾਹਵੇਹ ਨੇ ਉਨ੍ਹਾਂ ਨੂੰ ਆਪਣੇ ਹੱਥਾਂ ਵਿੱਚ ਦੇ ਦਿੱਤਾ।
33ਉਸ ਨੇ ਅਰੋਏਰ ਤੋਂ ਲੈ ਕੇ ਮਿੰਨੀਥ ਦੇ ਆਸ-ਪਾਸ ਅਬੇਲ ਕਰੇਮੀਮ ਤੱਕ ਵੀਹ ਨਗਰਾਂ ਨੂੰ ਤਬਾਹ ਕਰ ਦਿੱਤਾ। ਇਸ ਤਰ੍ਹਾਂ ਇਸਰਾਏਲ ਨੇ ਅੰਮੋਨ ਨੂੰ ਆਪਣੇ ਅਧੀਨ ਕਰ ਲਿਆ।
34ਤਦ ਯਿਫ਼ਤਾਹ ਮਿਸਪਾਹ ਨੂੰ ਆਪਣੇ ਘਰ ਆਇਆ ਅਤੇ ਵੇਖੋ, ਉਸ ਦੀ ਧੀ ਡੱਫ ਵਜਾਉਂਦੀ ਅਤੇ ਨੱਚਦੀ ਹੋਈ ਉਸਨੂੰ ਮਿਲਣ ਲਈ ਨਿੱਕਲੀ ਅਤੇ ਜੋ ਉਸਦੀ ਇਕਲੌਤੀ ਸੀ, ਉਸ ਤੋਂ ਬਿਨ੍ਹਾਂ ਉਸਦਾ ਕੋਈ ਹੋਰ ਪੁੱਤਰ ਜਾ ਧੀ ਨਹੀਂ ਸੀ।