ਨਿਆਈਂ 11

ਉਸ ਨੇ ਅਰੋਏਰ ਤੋਂ ਲੈ ਕੇ ਮਿੰਨੀਥ ਦੇ ਆਸ-ਪਾਸ ਅਬੇਲ ਕਰੇਮੀਮ ਤੱਕ ਵੀਹ ਨਗਰਾਂ ਨੂੰ ਤਬਾਹ ਕਰ ਦਿੱਤਾ। ਇਸ ਤਰ੍ਹਾਂ ਇਸਰਾਏਲ ਨੇ ਅੰਮੋਨ ਨੂੰ ਆਪਣੇ ਅਧੀਨ ਕਰ ਲਿਆ।

Judges 11:33 (UKJV) And he stroke them from Aroer, even till you come to Minnith, even twenty cities, and unto the plain of the vineyards, with a very great slaughter. Thus the children of Ammon were subdued before the children of Israel.

31ਜੋ ਵੀ ਮੇਰੇ ਘਰ ਦੇ ਦਰਵਾਜ਼ੇ ਵਿੱਚੋਂ ਮੈਨੂੰ ਮਿਲਣ ਲਈ ਬਾਹਰ ਆਵੇਗਾ ਜਦੋਂ ਮੈਂ ਅੰਮੋਨੀਆਂ ਤੋਂ ਜਿੱਤ ਪ੍ਰਾਪਤ ਕਰਕੇ ਵਾਪਸ ਆਵਾਂਗਾ, ਉਹ ਯਾਹਵੇਹ ਦਾ ਹੋਵੇਗਾ ਅਤੇ ਮੈਂ ਇਸਨੂੰ ਹੋਮ ਦੀ ਭੇਟ ਵਜੋਂ ਚੜ੍ਹਾ ਦਿਆਂਗਾ।”

32ਤਦ ਯਿਫ਼ਤਾਹ ਅੰਮੋਨੀਆਂ ਨਾਲ ਲੜਨ ਲਈ ਗਿਆ ਅਤੇ ਯਾਹਵੇਹ ਨੇ ਉਨ੍ਹਾਂ ਨੂੰ ਆਪਣੇ ਹੱਥਾਂ ਵਿੱਚ ਦੇ ਦਿੱਤਾ।

33ਉਸ ਨੇ ਅਰੋਏਰ ਤੋਂ ਲੈ ਕੇ ਮਿੰਨੀਥ ਦੇ ਆਸ-ਪਾਸ ਅਬੇਲ ਕਰੇਮੀਮ ਤੱਕ ਵੀਹ ਨਗਰਾਂ ਨੂੰ ਤਬਾਹ ਕਰ ਦਿੱਤਾ। ਇਸ ਤਰ੍ਹਾਂ ਇਸਰਾਏਲ ਨੇ ਅੰਮੋਨ ਨੂੰ ਆਪਣੇ ਅਧੀਨ ਕਰ ਲਿਆ।

34ਤਦ ਯਿਫ਼ਤਾਹ ਮਿਸਪਾਹ ਨੂੰ ਆਪਣੇ ਘਰ ਆਇਆ ਅਤੇ ਵੇਖੋ, ਉਸ ਦੀ ਧੀ ਡੱਫ ਵਜਾਉਂਦੀ ਅਤੇ ਨੱਚਦੀ ਹੋਈ ਉਸਨੂੰ ਮਿਲਣ ਲਈ ਨਿੱਕਲੀ ਅਤੇ ਜੋ ਉਸਦੀ ਇਕਲੌਤੀ ਸੀ, ਉਸ ਤੋਂ ਬਿਨ੍ਹਾਂ ਉਸਦਾ ਕੋਈ ਹੋਰ ਪੁੱਤਰ ਜਾ ਧੀ ਨਹੀਂ ਸੀ।

35ਜਦੋਂ ਉਸਨੇ ਉਸਨੂੰ ਦੇਖਿਆ, ਉਸਨੇ ਆਪਣੇ ਕੱਪੜੇ ਪਾੜੇ ਅਤੇ ਰੋਇਆ, “ਹਾਏ, ਮੇਰੀ ਬੇਟੀ! ਤੂੰ ਮੈਨੂੰ ਮਾਰ ਦਿੱਤਾ ਹੈ ਅਤੇ ਮੈਂ ਤਬਾਹ ਹੋ ਗਿਆ ਹਾਂ। ਮੈਂ ਯਾਹਵੇਹ ਅੱਗੇ ਸੁੱਖਣਾ ਸੁੱਖੀ ਹੈ ਜਿਸ ਨੂੰ ਮੈਂ ਤੋੜ ਨਹੀਂ ਸਕਦਾ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.