32ਤਦ ਯਿਫ਼ਤਾਹ ਅੰਮੋਨੀਆਂ ਨਾਲ ਲੜਨ ਲਈ ਗਿਆ ਅਤੇ ਯਾਹਵੇਹ ਨੇ ਉਨ੍ਹਾਂ ਨੂੰ ਆਪਣੇ ਹੱਥਾਂ ਵਿੱਚ ਦੇ ਦਿੱਤਾ।
33ਉਸ ਨੇ ਅਰੋਏਰ ਤੋਂ ਲੈ ਕੇ ਮਿੰਨੀਥ ਦੇ ਆਸ-ਪਾਸ ਅਬੇਲ ਕਰੇਮੀਮ ਤੱਕ ਵੀਹ ਨਗਰਾਂ ਨੂੰ ਤਬਾਹ ਕਰ ਦਿੱਤਾ। ਇਸ ਤਰ੍ਹਾਂ ਇਸਰਾਏਲ ਨੇ ਅੰਮੋਨ ਨੂੰ ਆਪਣੇ ਅਧੀਨ ਕਰ ਲਿਆ।
34ਤਦ ਯਿਫ਼ਤਾਹ ਮਿਸਪਾਹ ਨੂੰ ਆਪਣੇ ਘਰ ਆਇਆ ਅਤੇ ਵੇਖੋ, ਉਸ ਦੀ ਧੀ ਡੱਫ ਵਜਾਉਂਦੀ ਅਤੇ ਨੱਚਦੀ ਹੋਈ ਉਸਨੂੰ ਮਿਲਣ ਲਈ ਨਿੱਕਲੀ ਅਤੇ ਜੋ ਉਸਦੀ ਇਕਲੌਤੀ ਸੀ, ਉਸ ਤੋਂ ਬਿਨ੍ਹਾਂ ਉਸਦਾ ਕੋਈ ਹੋਰ ਪੁੱਤਰ ਜਾ ਧੀ ਨਹੀਂ ਸੀ।
35ਜਦੋਂ ਉਸਨੇ ਉਸਨੂੰ ਦੇਖਿਆ, ਉਸਨੇ ਆਪਣੇ ਕੱਪੜੇ ਪਾੜੇ ਅਤੇ ਰੋਇਆ, “ਹਾਏ, ਮੇਰੀ ਬੇਟੀ! ਤੂੰ ਮੈਨੂੰ ਮਾਰ ਦਿੱਤਾ ਹੈ ਅਤੇ ਮੈਂ ਤਬਾਹ ਹੋ ਗਿਆ ਹਾਂ। ਮੈਂ ਯਾਹਵੇਹ ਅੱਗੇ ਸੁੱਖਣਾ ਸੁੱਖੀ ਹੈ ਜਿਸ ਨੂੰ ਮੈਂ ਤੋੜ ਨਹੀਂ ਸਕਦਾ।”
36ਉਸਨੇ ਜਵਾਬ ਦਿੱਤਾ, “ਮੇਰੇ ਪਿਤਾ, ਤੁਸੀਂ ਆਪਣਾ ਬਚਨ ਯਾਹਵੇਹ ਨੂੰ ਦਿੱਤਾ ਹੈ। ਮੇਰੇ ਨਾਲ ਉਸੇ ਤਰ੍ਹਾਂ ਕਰੋ ਜਿਵੇਂ ਤੁਸੀਂ ਇਕਰਾਰ ਕੀਤਾ ਸੀ, ਹੁਣ ਜਦੋਂ ਯਾਹਵੇਹ ਨੇ ਤੁਹਾਡੇ ਦੁਸ਼ਮਣਾਂ, ਅੰਮੋਨੀਆਂ ਤੋਂ ਤੁਹਾਡਾ ਬਦਲਾ ਲਿਆ ਹੈ।