2ਗਿਲਆਦ ਦੀ ਪਤਨੀ ਨੇ ਵੀ ਉਸ ਦੇ ਪੁੱਤਰਾਂ ਨੂੰ ਜਨਮ ਦਿੱਤਾ ਅਤੇ ਜਦੋਂ ਉਹ ਵੱਡੇ ਹੋ ਗਏ, ਤਾਂ ਉਨ੍ਹਾਂ ਨੇ ਯਿਫ਼ਤਾਹ ਨੂੰ ਇਹ ਕਹਿ ਕੇ ਕੱਢ ਦਿੱਤਾ। “ਤੈਨੂੰ ਸਾਡੇ ਪਰਿਵਾਰ ਵਿੱਚ ਕੋਈ ਵਿਰਾਸਤ ਨਹੀਂ ਮਿਲੇਗੀ, ਕਿਉਂਕਿ ਤੂੰ ਕਿਸੇ ਹੋਰ ਔਰਤ ਦਾ ਪੁੱਤਰ ਹੈ।”
3ਇਸ ਲਈ ਯਿਫ਼ਤਾਹ ਆਪਣੇ ਭਰਾਵਾਂ ਤੋਂ ਭੱਜ ਗਿਆ ਅਤੇ ਤੋਬ ਦੇ ਦੇਸ਼ ਵਿੱਚ ਜਾ ਵੱਸਿਆ ਜਿਸ ਵਿੱਚ ਬੇਕਾਰ, ਮਾੜੇ ਲੋਕ ਉਸ ਦੇ ਸਾਥੀ ਬਣ ਗਏ, ਜੋ ਉਸ ਦੇ ਨਾਲ ਰਹਿੰਦੇ ਸਨ।
4ਕੁਝ ਸਮੇਂ ਬਾਅਦ ਜਦੋਂ ਅੰਮੋਨੀ ਇਸਰਾਏਲ ਦੇ ਵਿਰੁੱਧ ਲੜਨ ਲੱਗੇ,
5ਗਿਲਆਦ ਦੇ ਬਜ਼ੁਰਗ ਤੋਬ ਦੀ ਧਰਤੀ ਤੋਂ ਯਿਫ਼ਤਾਹ ਨੂੰ ਲੈਣ ਲਈ ਗਏ।
6ਉਨ੍ਹਾਂ ਨੇ ਯਿਫ਼ਤਾਹ ਨੂੰ ਕਿਹਾ, “ਆ, ਸਾਡਾ ਆਗੂ ਬਣ ਤਾਂ ਜੋ ਅਸੀਂ ਅੰਮੋਨੀਆਂ ਨਾਲ ਲੜ ਸਕੀਏ।”