ਨਿਆਈਂ 13

ਫਿਰ ਇਸਰਾਏਲੀਆਂ ਨੇ ਯਾਹਵੇਹ ਦੀ ਨਿਗਾਹ ਵਿੱਚ ਬੁਰਿਆਈ ਕੀਤੀ, ਇਸ ਲਈ ਯਾਹਵੇਹ ਨੇ ਉਨ੍ਹਾਂ ਨੂੰ ਚਾਲੀ ਸਾਲਾਂ ਲਈ ਫ਼ਲਿਸਤੀਆਂ ਦੇ ਹੱਥ ਵਿੱਚ ਕਰ ਦਿੱਤਾ।

Judges 13:1 (UKJV) And the children of Israel did evil again in the sight of the LORD; and the LORD delivered them into the hand of the Philistines forty years.

1ਫਿਰ ਇਸਰਾਏਲੀਆਂ ਨੇ ਯਾਹਵੇਹ ਦੀ ਨਿਗਾਹ ਵਿੱਚ ਬੁਰਿਆਈ ਕੀਤੀ, ਇਸ ਲਈ ਯਾਹਵੇਹ ਨੇ ਉਨ੍ਹਾਂ ਨੂੰ ਚਾਲੀ ਸਾਲਾਂ ਲਈ ਫ਼ਲਿਸਤੀਆਂ ਦੇ ਹੱਥ ਵਿੱਚ ਕਰ ਦਿੱਤਾ।

2ਦਾਨ ਦੇ ਟੱਬਰ ਵਿੱਚੋਂ ਮਾਨੋਆਹ ਨਾਮ ਦਾ ਇੱਕ ਆਦਮੀ ਸੀ ਜੋ ਜ਼ੋਰਾਹ ਦਾ ਰਹਿਣ ਵਾਲਾ ਸੀ। ਉਸ ਦੀ ਪਤਨੀ ਬੇ-ਔਲਾਦ ਸੀ ਅਤੇ ਜਨਮ ਦੇਣ ਵਿੱਚ ਅਯੋਗ ਸੀ।

3ਯਾਹਵੇਹ ਦੇ ਦੂਤ ਨੇ ਦਰਸ਼ਨ ਦੇ ਕੇ ਉਸ ਨੂੰ ਆਖਿਆ, “ਤੂੰ ਬਾਂਝ ਅਤੇ ਬੇ-ਔਲਾਦ ਹੈ, ਪਰ ਤੂੰ ਗਰਭਵਤੀ ਹੋਣ ਵਾਲੀ ਹੈ ਅਤੇ ਇੱਕ ਪੁੱਤਰ ਨੂੰ ਜਨਮ ਦੇਵੇਗੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.