ਨਿਆਈਂ 15

ਤਦ ਯਹੂਦਾਹ ਦੇ ਤਿੰਨ ਹਜ਼ਾਰ ਮਨੁੱਖ ਏਤਾਮ ਦੀ ਚੱਟਾਨ ਦੀ ਗੁਫ਼ਾ ਵਿੱਚ ਗਏ ਅਤੇ ਸਮਸੂਨ ਨੂੰ ਆਖਿਆ, “ਕੀ ਤੈਨੂੰ ਪਤਾ ਨਹੀਂ ਕਿ ਫ਼ਲਿਸਤੀ ਸਾਡੇ ਉੱਤੇ ਹਾਕਮ ਹਨ? ਫਿਰ ਤੂੰ ਸਾਡੇ ਨਾਲ ਅਜਿਹਾ ਕਿਉਂ ਕੀਤਾ?” ਉਸਨੇ ਜਵਾਬ ਦਿੱਤਾ, “ਮੈਂ ਉਹਨਾਂ ਨਾਲ ਉਹੀ ਕੀਤਾ ਜੋ ਉਹਨਾਂ ਨੇ ਮੇਰੇ ਨਾਲ ਕੀਤਾ।”

Judges 15:11 (UKJV) Then three thousand men of Judah went to the top of the rock Etam, and said to Samson, Know you not that the Philistines are rulers over us? what is this that you have done unto us? And he said unto them, As they did unto me, so have I done unto them.

9ਫ਼ਲਿਸਤੀਆਂ ਨੇ ਚੜ੍ਹ ਕੇ ਯਹੂਦਾਹ ਵਿੱਚ ਡੇਰੇ ਲਾਏ ਅਤੇ ਲੇਹੀ ਦੇ ਨੇੜੇ ਫੈਲ ਗਏ।

10ਯਹੂਦਾਹ ਦੇ ਲੋਕਾਂ ਨੇ ਪੁੱਛਿਆ, “ਤੁਸੀਂ ਸਾਡੇ ਨਾਲ ਲੜਨ ਲਈ ਕਿਉਂ ਆਏ ਹੋ?” ਉਨ੍ਹਾਂ ਨੇ ਜਵਾਬ ਦਿੱਤਾ, “ਅਸੀਂ ਸਮਸੂਨ ਨੂੰ ਬੰਨ੍ਹਣ ਲਈ ਆਏ ਹਾਂ, ਉਸ ਨਾਲ ਉਹ ਕਰਨ ਲਈ ਜਿਵੇਂ ਉਸਨੇ ਸਾਡੇ ਨਾਲ ਕੀਤਾ ਸੀ।”

11ਤਦ ਯਹੂਦਾਹ ਦੇ ਤਿੰਨ ਹਜ਼ਾਰ ਮਨੁੱਖ ਏਤਾਮ ਦੀ ਚੱਟਾਨ ਦੀ ਗੁਫ਼ਾ ਵਿੱਚ ਗਏ ਅਤੇ ਸਮਸੂਨ ਨੂੰ ਆਖਿਆ, “ਕੀ ਤੈਨੂੰ ਪਤਾ ਨਹੀਂ ਕਿ ਫ਼ਲਿਸਤੀ ਸਾਡੇ ਉੱਤੇ ਹਾਕਮ ਹਨ? ਫਿਰ ਤੂੰ ਸਾਡੇ ਨਾਲ ਅਜਿਹਾ ਕਿਉਂ ਕੀਤਾ?” ਉਸਨੇ ਜਵਾਬ ਦਿੱਤਾ, “ਮੈਂ ਉਹਨਾਂ ਨਾਲ ਉਹੀ ਕੀਤਾ ਜੋ ਉਹਨਾਂ ਨੇ ਮੇਰੇ ਨਾਲ ਕੀਤਾ।”

12ਯਹੂਦਾਹ ਦੇ ਮਨੁੱਖਾਂ ਨੇ ਸਮਸੂਨ ਨੂੰ ਕਿਹਾ, “ਅਸੀਂ ਤੈਨੂੰ ਬੰਨ੍ਹਣ ਅਤੇ ਫ਼ਲਿਸਤੀਆਂ ਦੇ ਹਵਾਲੇ ਕਰਨ ਆਏ ਹਾਂ।” ਸਮਸੂਨ ਨੇ ਕਿਹਾ, “ਮੇਰੇ ਨਾਲ ਸਹੁੰ ਖਾਓ ਕਿ ਤੁਸੀਂ ਆਪ ਮੇਰੇ ਉੱਤੇ ਹਮਲਾ ਨਹੀਂ ਕਰੋਗੇ।”

13ਉਨ੍ਹਾਂ ਨੇ ਕਿਹਾ, “ਅਸੀਂ ਨਹੀਂ ਕਰਾਂਗੇ, ਅਸੀਂ ਸਿਰਫ ਤੈਨੂੰ ਬੰਨ੍ਹਾਂਗੇ ਅਤੇ ਤੈਨੂੰ ਉਨ੍ਹਾਂ ਦੇ ਹਵਾਲੇ ਕਰਾਂਗੇ। ਅਸੀਂ ਤੈਨੂੰ ਨਹੀਂ ਮਾਰਾਂਗੇ।” ਇਸ ਲਈ ਉਨ੍ਹਾਂ ਨੇ ਉਸਨੂੰ ਦੋ ਨਵੀਆਂ ਰੱਸੀਆਂ ਨਾਲ ਬੰਨ੍ਹਿਆ ਅਤੇ ਉਸਨੂੰ ਚੱਟਾਨ ਤੋਂ ਉੱਪਰ ਲੈ ਗਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.