ਨਿਆਈਂ 15

ਜਦੋਂ ਉਹ ਲੇਹੀ ਦੇ ਨੇੜੇ ਪਹੁੰਚਿਆ ਤਾਂ ਫ਼ਲਿਸਤੀ ਚੀਕਦੇ ਹੋਏ ਉਸਦੇ ਵੱਲ ਆਏ। ਤਦ ਯਾਹਵੇਹ ਦਾ ਆਤਮਾ ਉਸ ਉੱਤੇ ਵੱਡੇ ਜੋਰ ਨਾਲ ਆਇਆ। ਉਸ ਦੀਆਂ ਬਾਹਾਂ ਦੀਆਂ ਰੱਸੀਆਂ ਅੱਗ ਨਾਲ ਸੜੇ ਹੋਏ ਸਣ ਵਾਂਗ ਬਣ ਗਈਆਂ ਅਤੇ ਉਸ ਦੇ ਹੱਥਾਂ ਤੋਂ ਬੰਧਨ ਖੁੱਲ੍ਹ ਗਏ।

Judges 15:14 (UKJV) And when he came unto Lehi, the Philistines shouted against him: and the Spirit of the LORD came mightily upon him, and the cords that were upon his arms became as flax that was burnt with fire, and his bands loosed from off his hands.

12ਯਹੂਦਾਹ ਦੇ ਮਨੁੱਖਾਂ ਨੇ ਸਮਸੂਨ ਨੂੰ ਕਿਹਾ, “ਅਸੀਂ ਤੈਨੂੰ ਬੰਨ੍ਹਣ ਅਤੇ ਫ਼ਲਿਸਤੀਆਂ ਦੇ ਹਵਾਲੇ ਕਰਨ ਆਏ ਹਾਂ।” ਸਮਸੂਨ ਨੇ ਕਿਹਾ, “ਮੇਰੇ ਨਾਲ ਸਹੁੰ ਖਾਓ ਕਿ ਤੁਸੀਂ ਆਪ ਮੇਰੇ ਉੱਤੇ ਹਮਲਾ ਨਹੀਂ ਕਰੋਗੇ।”

13ਉਨ੍ਹਾਂ ਨੇ ਕਿਹਾ, “ਅਸੀਂ ਨਹੀਂ ਕਰਾਂਗੇ, ਅਸੀਂ ਸਿਰਫ ਤੈਨੂੰ ਬੰਨ੍ਹਾਂਗੇ ਅਤੇ ਤੈਨੂੰ ਉਨ੍ਹਾਂ ਦੇ ਹਵਾਲੇ ਕਰਾਂਗੇ। ਅਸੀਂ ਤੈਨੂੰ ਨਹੀਂ ਮਾਰਾਂਗੇ।” ਇਸ ਲਈ ਉਨ੍ਹਾਂ ਨੇ ਉਸਨੂੰ ਦੋ ਨਵੀਆਂ ਰੱਸੀਆਂ ਨਾਲ ਬੰਨ੍ਹਿਆ ਅਤੇ ਉਸਨੂੰ ਚੱਟਾਨ ਤੋਂ ਉੱਪਰ ਲੈ ਗਏ।

14ਜਦੋਂ ਉਹ ਲੇਹੀ ਦੇ ਨੇੜੇ ਪਹੁੰਚਿਆ ਤਾਂ ਫ਼ਲਿਸਤੀ ਚੀਕਦੇ ਹੋਏ ਉਸਦੇ ਵੱਲ ਆਏ। ਤਦ ਯਾਹਵੇਹ ਦਾ ਆਤਮਾ ਉਸ ਉੱਤੇ ਵੱਡੇ ਜੋਰ ਨਾਲ ਆਇਆ। ਉਸ ਦੀਆਂ ਬਾਹਾਂ ਦੀਆਂ ਰੱਸੀਆਂ ਅੱਗ ਨਾਲ ਸੜੇ ਹੋਏ ਸਣ ਵਾਂਗ ਬਣ ਗਈਆਂ ਅਤੇ ਉਸ ਦੇ ਹੱਥਾਂ ਤੋਂ ਬੰਧਨ ਖੁੱਲ੍ਹ ਗਏ।

15ਉਸ ਵੇਲੇ ਉਸਨੂੰ ਖੋਤੇ ਦੇ ਜਬਾੜੇ ਦੀ ਇੱਕ ਨਵੀਂ ਹੱਡੀ ਲੱਭੀ ਅਤੇ ਉਸਨੇ ਆਪਣਾ ਹੱਥ ਵਧਾ ਕੇ ਉਸ ਨੂੰ ਫੜ ਲਿਆ ਅਤੇ ਉਸ ਨਾਲ ਇੱਕ ਹਜ਼ਾਰ ਬੰਦੇ ਨੂੰ ਮਾਰ ਦਿੱਤਾ।

16ਤਦ ਸਮਸੂਨ ਨੇ ਕਿਹਾ, “ਮੈਂ ਇੱਕ ਖੋਤੇ ਦੇ ਜਬਾੜੇ ਦੀ ਹੱਡੀ ਨਾਲ ਉਨ੍ਹਾਂ ਦੇ ਢੇਰ ਲਗਾ ਦਿੱਤੇ। ਇੱਕ ਖੋਤੇ ਦੇ ਜਬਾੜੇ ਦੀ ਹੱਡੀ ਨਾਲ ਮੈਂ ਇੱਕ ਹਜ਼ਾਰ ਮਨੁੱਖਾਂ ਨੂੰ ਮਾਰ ਦਿੱਤਾ ਹੈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.