ਨਿਆਈਂ 15

“ਅਤੇ ਉਸਦੇ ਸਹੁਰੇ ਨੇ ਕਿਹਾ, ਮੈਂ ਸੱਚ-ਮੁੱਚ ਜਾਣਦਾ ਸੀ ਕਿ ਤੂੰ ਉਸ ਦੇ ਨਾਲ ਵੈਰ ਹੀ ਰੱਖਦਾ ਹੈ, ਇਸ ਲਈ ਮੈਂ ਉਸਦਾ ਵਿਆਹ ਤੇਰੇ ਮਿੱਤਰ ਨਾਲ ਕਰਾ ਦਿੱਤਾ ਹੈ। ਭਲਾ ਉਸਦੀ ਛੋਟੀ ਭੈਣ ਉਸ ਨਾਲੋਂ ਸੋਹਣੀ ਨਹੀਂ? ਉਸ ਦੇ ਬਦਲੇ ਤੂੰ ਉਸ ਨਾਲ ਵਿਆਹ ਕਰ ਲੈ।”

Judges 15:2 (UKJV) And her father said, I verily thought that you had utterly hated her; therefore I gave her to your companion: is not her younger sister fairer than she? take her, I pray you, instead of her.

1ਕੁੱਝ ਸਮੇਂ ਬਾਅਦ, ਕਣਕ ਦੀ ਵਾਢੀ ਦੇ ਸਮੇਂ ਸਮਸੂਨ ਇੱਕ ਬੱਕਰੀ ਲੈ ਕੇ ਆਪਣੀ ਪਤਨੀ ਨੂੰ ਮਿਲਣ ਗਿਆ। ਉਸਨੇ ਕਿਹਾ, “ਮੈਂ ਆਪਣੀ ਪਤਨੀ ਦੇ ਕਮਰੇ ਵਿੱਚ ਜਾ ਰਿਹਾ ਹਾਂ।” ਪਰ ਉਸਦੇ ਸਹੁਰੇ ਨੇ ਉਸਨੂੰ ਅੰਦਰ ਨਹੀਂ ਜਾਣ ਦਿੱਤਾ।

2“ਅਤੇ ਉਸਦੇ ਸਹੁਰੇ ਨੇ ਕਿਹਾ, ਮੈਂ ਸੱਚ-ਮੁੱਚ ਜਾਣਦਾ ਸੀ ਕਿ ਤੂੰ ਉਸ ਦੇ ਨਾਲ ਵੈਰ ਹੀ ਰੱਖਦਾ ਹੈ, ਇਸ ਲਈ ਮੈਂ ਉਸਦਾ ਵਿਆਹ ਤੇਰੇ ਮਿੱਤਰ ਨਾਲ ਕਰਾ ਦਿੱਤਾ ਹੈ। ਭਲਾ ਉਸਦੀ ਛੋਟੀ ਭੈਣ ਉਸ ਨਾਲੋਂ ਸੋਹਣੀ ਨਹੀਂ? ਉਸ ਦੇ ਬਦਲੇ ਤੂੰ ਉਸ ਨਾਲ ਵਿਆਹ ਕਰ ਲੈ।”

3ਸਮਸੂਨ ਨੇ ਉਨ੍ਹਾਂ ਨੂੰ ਕਿਹਾ, “ਇਸ ਵਾਰ ਮੈਂ ਫ਼ਲਿਸਤੀਆਂ ਦਾ ਨੁਕਸਾਨ ਕਰਾਂਗਾ, ਤਾਂ ਵੀ ਮੈਂ ਨਿਰਦੋਸ਼ ਹੀ ਠਹਿਰਾਂਗਾ।”

4ਇਸ ਲਈ ਸਮਸੂਨ ਨੇ ਬਾਹਰ ਜਾ ਕੇ ਤਿੰਨ ਸੌ ਲੂੰਬੜੀਆਂ ਨੂੰ ਫੜਿਆ, ਅਤੇ ਦੋ-ਦੋ ਲੂੰਬੜੀਆਂ ਦੀ ਪੂਛ ਨਾਲ ਪੂਛ ਬੰਨ੍ਹੀ ਅਤੇ ਦੋਹਾਂ ਪੂਛਾਂ ਵਿੱਚ ਇੱਕ ਮਸ਼ਾਲ ਬੰਨ੍ਹ ਦਿੱਤੀ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.