3ਸਮਸੂਨ ਨੇ ਉਨ੍ਹਾਂ ਨੂੰ ਕਿਹਾ, “ਇਸ ਵਾਰ ਮੈਂ ਫ਼ਲਿਸਤੀਆਂ ਦਾ ਨੁਕਸਾਨ ਕਰਾਂਗਾ, ਤਾਂ ਵੀ ਮੈਂ ਨਿਰਦੋਸ਼ ਹੀ ਠਹਿਰਾਂਗਾ।”
4ਇਸ ਲਈ ਸਮਸੂਨ ਨੇ ਬਾਹਰ ਜਾ ਕੇ ਤਿੰਨ ਸੌ ਲੂੰਬੜੀਆਂ ਨੂੰ ਫੜਿਆ, ਅਤੇ ਦੋ-ਦੋ ਲੂੰਬੜੀਆਂ ਦੀ ਪੂਛ ਨਾਲ ਪੂਛ ਬੰਨ੍ਹੀ ਅਤੇ ਦੋਹਾਂ ਪੂਛਾਂ ਵਿੱਚ ਇੱਕ ਮਸ਼ਾਲ ਬੰਨ੍ਹ ਦਿੱਤੀ,
5ਅਤੇ ਮਸ਼ਾਲਾਂ ਬਾਲ ਕੇ ਲੂੰਬੜੀਆਂ ਨੂੰ ਫ਼ਲਿਸਤੀਆਂ ਦੇ ਖੜ੍ਹੀਆਂ ਅਨਾਜ ਦੀਆਂ ਫ਼ਸਲਾਂ ਵਿੱਚ ਛੱਡ ਦਿੱਤਾ। ਇਸ ਤਰ੍ਹਾਂ ਉਸਨੇ ਪੂਲਿਆਂ ਤੋਂ ਲੈ ਕੇ ਪੱਕੀਆਂ ਫ਼ਸਲਾਂ ਅਤੇ ਅੰਗੂਰੀ ਦੇ ਬਾਗ ਅਤੇ ਜ਼ੈਤੂਨ ਦੇ ਬਾਗ਼ ਵੀ ਸਾੜ ਦਿੱਤੇ।
6ਜਦੋਂ ਫ਼ਲਿਸਤੀਆਂ ਨੇ ਪੁੱਛਿਆ, “ਇਹ ਕਿਸਨੇ ਕੀਤਾ?” ਲੋਕਾਂ ਨੇ ਕਿਹਾ, “ਤਿਮਨਾਹ ਦੇ ਜਵਾਈ ਸਮਸੂਨ ਨੇ ਕਿਉਂਕਿ ਉਸਦੀ ਪਤਨੀ ਉਸਦੇ ਸਾਥੀ ਨੂੰ ਦਿੱਤੀ ਗਈ ਸੀ।” ਇਸ ਲਈ ਫ਼ਲਿਸਤੀਆਂ ਨੇ ਜਾ ਕੇ ਉਸਦੀ ਪਤਨੀ ਅਤੇ ਉਸ ਦੇ ਪਿਤਾ ਨੂੰ ਸਾੜ ਦਿੱਤਾ।
7ਸਮਸੂਨ ਨੇ ਉਨ੍ਹਾਂ ਨੂੰ ਕਿਹਾ, “ਜੇ ਤੁਸੀਂ ਇਸ ਤਰ੍ਹਾਂ ਕੀਤਾ ਹੈ, ਮੈਂ ਵੀ ਸਹੁੰ ਖਾਂਦਾ ਹਾਂ ਕਿ ਜਦੋਂ ਤੱਕ ਮੈਂ ਤੁਹਾਡੇ ਤੋਂ ਬਦਲਾ ਨਹੀਂ ਲਵਾਂਗਾ, ਮੈਂ ਸ਼ਾਂਤ ਨਹੀਂ ਹੋਵਾਂਗਾ।”