ਨਿਆਈਂ 15

ਜਦੋਂ ਫ਼ਲਿਸਤੀਆਂ ਨੇ ਪੁੱਛਿਆ, “ਇਹ ਕਿਸਨੇ ਕੀਤਾ?” ਲੋਕਾਂ ਨੇ ਕਿਹਾ, “ਤਿਮਨਾਹ ਦੇ ਜਵਾਈ ਸਮਸੂਨ ਨੇ ਕਿਉਂਕਿ ਉਸਦੀ ਪਤਨੀ ਉਸਦੇ ਸਾਥੀ ਨੂੰ ਦਿੱਤੀ ਗਈ ਸੀ।” ਇਸ ਲਈ ਫ਼ਲਿਸਤੀਆਂ ਨੇ ਜਾ ਕੇ ਉਸਦੀ ਪਤਨੀ ਅਤੇ ਉਸ ਦੇ ਪਿਤਾ ਨੂੰ ਸਾੜ ਦਿੱਤਾ।

Judges 15:6 (UKJV) Then the Philistines said, Who has done this? And they answered, Samson, the son in law of the Timnite, because he had taken his wife, and given her to his companion. And the Philistines came up, and burnt her and her father with fire.

4ਇਸ ਲਈ ਸਮਸੂਨ ਨੇ ਬਾਹਰ ਜਾ ਕੇ ਤਿੰਨ ਸੌ ਲੂੰਬੜੀਆਂ ਨੂੰ ਫੜਿਆ, ਅਤੇ ਦੋ-ਦੋ ਲੂੰਬੜੀਆਂ ਦੀ ਪੂਛ ਨਾਲ ਪੂਛ ਬੰਨ੍ਹੀ ਅਤੇ ਦੋਹਾਂ ਪੂਛਾਂ ਵਿੱਚ ਇੱਕ ਮਸ਼ਾਲ ਬੰਨ੍ਹ ਦਿੱਤੀ,

5ਅਤੇ ਮਸ਼ਾਲਾਂ ਬਾਲ ਕੇ ਲੂੰਬੜੀਆਂ ਨੂੰ ਫ਼ਲਿਸਤੀਆਂ ਦੇ ਖੜ੍ਹੀਆਂ ਅਨਾਜ ਦੀਆਂ ਫ਼ਸਲਾਂ ਵਿੱਚ ਛੱਡ ਦਿੱਤਾ। ਇਸ ਤਰ੍ਹਾਂ ਉਸਨੇ ਪੂਲਿਆਂ ਤੋਂ ਲੈ ਕੇ ਪੱਕੀਆਂ ਫ਼ਸਲਾਂ ਅਤੇ ਅੰਗੂਰੀ ਦੇ ਬਾਗ ਅਤੇ ਜ਼ੈਤੂਨ ਦੇ ਬਾਗ਼ ਵੀ ਸਾੜ ਦਿੱਤੇ।

6ਜਦੋਂ ਫ਼ਲਿਸਤੀਆਂ ਨੇ ਪੁੱਛਿਆ, “ਇਹ ਕਿਸਨੇ ਕੀਤਾ?” ਲੋਕਾਂ ਨੇ ਕਿਹਾ, “ਤਿਮਨਾਹ ਦੇ ਜਵਾਈ ਸਮਸੂਨ ਨੇ ਕਿਉਂਕਿ ਉਸਦੀ ਪਤਨੀ ਉਸਦੇ ਸਾਥੀ ਨੂੰ ਦਿੱਤੀ ਗਈ ਸੀ।” ਇਸ ਲਈ ਫ਼ਲਿਸਤੀਆਂ ਨੇ ਜਾ ਕੇ ਉਸਦੀ ਪਤਨੀ ਅਤੇ ਉਸ ਦੇ ਪਿਤਾ ਨੂੰ ਸਾੜ ਦਿੱਤਾ।

7ਸਮਸੂਨ ਨੇ ਉਨ੍ਹਾਂ ਨੂੰ ਕਿਹਾ, “ਜੇ ਤੁਸੀਂ ਇਸ ਤਰ੍ਹਾਂ ਕੀਤਾ ਹੈ, ਮੈਂ ਵੀ ਸਹੁੰ ਖਾਂਦਾ ਹਾਂ ਕਿ ਜਦੋਂ ਤੱਕ ਮੈਂ ਤੁਹਾਡੇ ਤੋਂ ਬਦਲਾ ਨਹੀਂ ਲਵਾਂਗਾ, ਮੈਂ ਸ਼ਾਂਤ ਨਹੀਂ ਹੋਵਾਂਗਾ।”

8ਉਸ ਨੇ ਉਨ੍ਹਾਂ ਉੱਤੇ ਬੇਰਹਿਮੀ ਨਾਲ ਹਮਲਾ ਕੀਤਾ ਅਤੇ ਉਨ੍ਹਾਂ ਵਿੱਚੋਂ ਬਹੁਤਿਆਂ ਨੂੰ ਵੱਢ ਸੁੱਟਿਆ। ਫਿਰ ਉਹ ਹੇਠਾਂ ਗਿਆ ਅਤੇ ਏਤਾਮ ਦੀ ਚੱਟਾਨ ਦੀ ਇੱਕ ਗੁਫ਼ਾ ਵਿੱਚ ਠਹਿਰਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.