ਨਿਆਈਂ 16

ਪਰ ਉਸ ਦੇ ਸਿਰ ਦੇ ਵਾਲ ਮੁੰਨਣ ਤੋਂ ਬਾਅਦ ਦੁਬਾਰਾ ਉੱਗਣੇ ਸ਼ੁਰੂ ਹੋ ਗਏ।

Judges 16:22 (UKJV) Nevertheless the hair of his head began to grow again after he was shaven.

20ਤਦ ਉਸਨੇ ਪੁਕਾਰਿਆ, “ਹੇ ਸਮਸੂਨ, ਫ਼ਲਿਸਤੀ ਤੇਰੇ ਉੱਤੇ ਚੜ੍ਹ ਆਏ ਹਨ!” ਉਹ ਆਪਣੀ ਨੀਂਦ ਤੋਂ ਜਾਗਿਆ ਅਤੇ ਸੋਚਿਆ, “ਮੈਂ ਪਹਿਲਾਂ ਵਾਂਗ ਬਾਹਰ ਜਾਵਾਂਗਾ ਅਤੇ ਆਪਣੇ ਆਪ ਨੂੰ ਹਿਲਾ ਕੇ ਖੋਲ੍ਹ ਲਵਾਂਗਾ।” ਪਰ ਉਹ ਨਹੀਂ ਜਾਣਦਾ ਸੀ ਕਿ ਯਾਹਵੇਹ ਨੇ ਉਸਨੂੰ ਛੱਡ ਦਿੱਤਾ ਸੀ।

21ਤਦ ਫ਼ਲਿਸਤੀਆਂ ਨੇ ਉਸ ਨੂੰ ਫੜ ਲਿਆ ਅਤੇ ਉਸ ਦੀਆਂ ਅੱਖਾਂ ਕੱਢ ਦਿੱਤੀਆਂ ਅਤੇ ਗਾਜ਼ਾ ਵਿੱਚ ਲੈ ਗਏ। ਉਨ੍ਹਾਂ ਨੇ ਉਸਨੂੰ ਪਿੱਤਲ ਦੀਆਂ ਬੇੜੀਆਂ ਨਾਲ ਬੰਨ੍ਹ ਕੇ ਕੈਦਖ਼ਾਨੇ ਵਿੱਚ ਪਾ ਦਿੱਤਾ ਅਤੇ ਉਹ ਉੱਥੇ ਚੱਕੀ ਪੀਸਦਾ ਹੁੰਦਾ ਸੀ।

22ਪਰ ਉਸ ਦੇ ਸਿਰ ਦੇ ਵਾਲ ਮੁੰਨਣ ਤੋਂ ਬਾਅਦ ਦੁਬਾਰਾ ਉੱਗਣੇ ਸ਼ੁਰੂ ਹੋ ਗਏ।

23ਹੁਣ ਫ਼ਲਿਸਤੀਆਂ ਦੇ ਹਾਕਮ ਆਪਣੇ ਦੇਵਤੇ ਦਾਗੋਨ ਨੂੰ ਇੱਕ ਵੱਡੀ ਬਲੀ ਚੜ੍ਹਾਉਣ ਅਤੇ ਖੁਸ਼ੀ ਮਨਾਉਣ ਲਈ ਇਕੱਠੇ ਹੋਏ, “ਕਿ ਸਾਡੇ ਦੇਵਤੇ ਨੇ ਸਾਡੇ ਦੁਸ਼ਮਣ ਸਮਸੂਨ ਨੂੰ ਸਾਡੇ ਹੱਥਾਂ ਵਿੱਚ ਕਰ ਦਿੱਤਾ ਹੈ।”

24ਜਦੋਂ ਲੋਕਾਂ ਨੇ ਉਸ ਨੂੰ ਦੇਖਿਆ, ਤਾਂ ਉਨ੍ਹਾਂ ਨੇ ਆਪਣੇ ਦੇਵਤੇ ਦੀ ਉਸਤਤ ਕੀਤੀ ਅਤੇ ਕਿਹਾ, “ਸਾਡੇ ਦੇਵਤੇ ਨੇ ਸਾਡੇ ਦੁਸ਼ਮਣ ਨੂੰ ਸਾਡੇ ਹੱਥਾਂ ਵਿੱਚ ਦੇ ਦਿੱਤਾ ਹੈ, ਜਿਸ ਨੇ ਸਾਡੀ ਧਰਤੀ ਨੂੰ ਉਜਾੜ ਦਿੱਤਾ ਅਤੇ ਸਾਡੇ ਵਿੱਚੋਂ ਬਹੁਤ ਸਾਰਿਆ ਨੂੰ ਮਾਰ ਵੀ ਦਿੱਤਾ ਸੀ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.