8ਇਹ ਮਨੁੱਖ ਬੈਤਲਹਮ ਯਹੂਦਾਹ ਨੂੰ ਛੱਡ ਕੇ ਰਹਿਣ ਲਈ ਕਿਸੇ ਹੋਰ ਥਾਂ ਦੀ ਭਾਲ ਵਿੱਚ ਗਿਆ। ਰਾਹ ਵਿੱਚ ਉਹ ਇਫ਼ਰਾਈਮ ਦੇ ਪਹਾੜੀ ਦੇਸ਼ ਵਿੱਚ ਮੀਕਾਹ ਦੇ ਘਰ ਆਇਆ।
9ਮੀਕਾਹ ਨੇ ਉਸਨੂੰ ਪੁੱਛਿਆ, “ਤੂੰ ਕਿੱਥੋਂ ਦਾ ਹੈ?” ਉਸਨੇ ਕਿਹਾ, “ਮੈਂ ਯਹੂਦਾਹ ਦੇ ਬੈਤਲਹਮ ਤੋਂ ਇੱਕ ਲੇਵੀ ਹਾਂ ਅਤੇ ਮੈਂ ਰਹਿਣ ਲਈ ਜਗ੍ਹਾ ਲੱਭ ਰਿਹਾ ਹਾਂ।”
10ਤਦ ਮੀਕਾਹ ਨੇ ਉਸ ਨੂੰ ਕਿਹਾ, “ਮੇਰੇ ਨਾਲ ਰਹਿ ਅਤੇ ਮੇਰਾ ਪਿਤਾ ਅਤੇ ਮੇਰਾ ਜਾਜਕ ਬਣ, ਅਤੇ ਮੈਂ ਤੈਨੂੰ ਸਾਲ ਵਿੱਚ ਦਸ ਚਾਂਦੀ ਦੀ ਸਿੱਕੇ, ਅਤੇ ਤੈਨੂੰ ਕੱਪੜੇ ਅਤੇ ਭੋਜਨ ਵੀ ਦਿਆਂਗਾ।”
11ਇਸ ਲਈ ਲੇਵੀ ਉਸਦੇ ਨਾਲ ਰਹਿਣ ਲਈ ਰਾਜ਼ੀ ਹੋ ਗਿਆ, ਅਤੇ ਉਹ ਨੌਜਵਾਨ ਉਸਦੇ ਪੁੱਤਰਾਂ ਵਿੱਚੋਂ ਇੱਕ ਵਰਗਾ ਹੋ ਗਿਆ।
12ਤਾਂ ਮੀਕਾਹ ਨੇ ਉਸ ਲੇਵੀ ਨੂੰ ਨਿਯੁਕਤ ਕੀਤਾ ਅਤੇ ਉਹ ਜੁਆਨ ਉਸਦਾ ਜਾਜਕ ਬਣ ਕੇ ਮੀਕਾਹ ਦੇ ਘਰ ਵਿੱਚ ਰਹਿਣ ਲੱਗਾ।