2ਉਸਨੇ ਆਪਣੀ ਮਾਂ ਨੂੰ ਕਿਹਾ, “ਚਾਂਦੀ ਦੇ ਗਿਆਰਾਂ ਸੌ ਸਿੱਕੇ ਜੋ ਤੇਰੇ ਕੋਲੋਂ ਲਏ ਗਏ ਸਨ ਅਤੇ ਜਿਸ ਬਾਰੇ ਮੈਂ ਤੈਨੂੰ ਸਰਾਪ ਦਿੰਦੇ ਸੁਣਿਆ ਸੀ, ਵੇਖ ਉਹ ਚਾਂਦੀ ਮੇਰੇ ਕੋਲ ਹੈ; ਮੈਂ ਹੀ ਉਹਨਾਂ ਸਿੱਕਿਆਂ ਨੂੰ ਲਿਆ ਸੀ।” ਤਦ ਉਸਦੀ ਮਾਂ ਨੇ ਕਿਹਾ, “ਹੇ ਮੇਰੇ ਪੁੱਤਰ, ਯਾਹਵੇਹ ਤੈਨੂੰ ਅਸੀਸ ਦੇਵੇ!”
3ਜਦੋਂ ਉਸਨੇ ਚਾਂਦੀ ਦੇ ਗਿਆਰਾਂ ਸੌ ਸਿੱਕੇ ਆਪਣੀ ਮਾਂ ਨੂੰ ਵਾਪਸ ਕਰ ਦਿੱਤੇ, ਤਾਂ ਉਸਨੇ ਕਿਹਾ, “ਮੈਂ ਆਪਣੀ ਚਾਂਦੀ ਨੂੰ ਯਾਹਵੇਹ ਦੇ ਅੱਗੇ ਪਵਿੱਤਰ ਕਰਦੀ ਹਾਂ ਕਿ ਮੇਰਾ ਪੁੱਤਰ ਚਾਂਦੀ ਨਾਲ ਮੜ੍ਹੀ ਹੋਈ ਮੂਰਤ ਬਣਾਵੇ। ਮੈਂ ਇਹ ਤੈਨੂੰ ਵਾਪਸ ਦੇ ਦਿਆਂਗੀ।”
4ਇਸ ਲਈ ਜਦੋਂ ਉਸਨੇ ਚਾਂਦੀ ਆਪਣੀ ਮਾਂ ਨੂੰ ਵਾਪਸ ਕਰ ਦਿੱਤੀ, ਤਾਂ ਉਸਨੇ ਦੋ ਸੌ ਚਾਂਦੀ ਦੇ ਸਿੱਕੇ ਲੈ ਕੇ ਢਾਲਣ ਵਾਲੇ ਕਾਰੀਗਰ ਨੂੰ ਦਿੱਤੇ ਅਤੇ ਉਸ ਨੇ ਉਨ੍ਹਾਂ ਨਾਲ ਇੱਕ ਘੜ੍ਹੀ ਹੋਈ ਅਤੇ ਇੱਕ ਢਾਲੀ ਹੋਈ ਮੂਰਤ ਬਣਾਈ, ਅਤੇ ਉਹ ਮੂਰਤ ਮੀਕਾਹ ਦੇ ਘਰ ਵਿੱਚ ਰਹੀ।
5ਉਸ ਆਦਮੀ ਮੀਕਾਹ ਨੇ ਇੱਕ ਮੰਦਰ ਬਣਿਆ ਹੋਇਆ ਸੀ, ਅਤੇ ਉਸਨੇ ਇੱਕ ਏਫ਼ੋਦ ਤਿਰਾਫੀਮ ਅਰਥਾਤ ਘਰੇਲੂ ਦੇਵਤੇ ਬਣਾਏ ਅਤੇ ਆਪਣੇ ਪੁੱਤਰਾਂ ਵਿੱਚੋਂ ਇੱਕ ਨੂੰ ਉਸ ਮੰਦਰ ਵਿੱਚ ਜਾਜਕ ਬਣਾਇਆ।
6ਉਨ੍ਹਾਂ ਦਿਨਾਂ ਵਿੱਚ ਇਸਰਾਏਲ ਦਾ ਕੋਈ ਰਾਜਾ ਨਹੀਂ ਸੀ। ਹਰ ਕਿਸੇ ਨੇ ਉਵੇਂ ਹੀ ਕੀਤਾ ਜਿਵੇਂ ਉਹ ਠੀਕ ਸਮਝਦੇ ਸਨ।