ਨਿਆਈਂ 17

ਮੀਕਾਹ ਨੇ ਉਸਨੂੰ ਪੁੱਛਿਆ, “ਤੂੰ ਕਿੱਥੋਂ ਦਾ ਹੈ?” ਉਸਨੇ ਕਿਹਾ, “ਮੈਂ ਯਹੂਦਾਹ ਦੇ ਬੈਤਲਹਮ ਤੋਂ ਇੱਕ ਲੇਵੀ ਹਾਂ ਅਤੇ ਮੈਂ ਰਹਿਣ ਲਈ ਜਗ੍ਹਾ ਲੱਭ ਰਿਹਾ ਹਾਂ।”

Judges 17:9 (UKJV) And Micah said unto him, Whence come you? And he said unto him, I am a Levite of Bethlehemjudah, and I go to sojourn where I may find a place.

7ਯਹੂਦਾਹ ਦੇ ਬੈਤਲਹਮ ਤੋਂ ਇੱਕ ਨੌਜਵਾਨ ਲੇਵੀ, ਜੋ ਯਹੂਦਾਹ ਦੇ ਗੋਤ ਵਿੱਚ ਰਹਿੰਦਾ ਸੀ,

8ਇਹ ਮਨੁੱਖ ਬੈਤਲਹਮ ਯਹੂਦਾਹ ਨੂੰ ਛੱਡ ਕੇ ਰਹਿਣ ਲਈ ਕਿਸੇ ਹੋਰ ਥਾਂ ਦੀ ਭਾਲ ਵਿੱਚ ਗਿਆ। ਰਾਹ ਵਿੱਚ ਉਹ ਇਫ਼ਰਾਈਮ ਦੇ ਪਹਾੜੀ ਦੇਸ਼ ਵਿੱਚ ਮੀਕਾਹ ਦੇ ਘਰ ਆਇਆ।

9ਮੀਕਾਹ ਨੇ ਉਸਨੂੰ ਪੁੱਛਿਆ, “ਤੂੰ ਕਿੱਥੋਂ ਦਾ ਹੈ?” ਉਸਨੇ ਕਿਹਾ, “ਮੈਂ ਯਹੂਦਾਹ ਦੇ ਬੈਤਲਹਮ ਤੋਂ ਇੱਕ ਲੇਵੀ ਹਾਂ ਅਤੇ ਮੈਂ ਰਹਿਣ ਲਈ ਜਗ੍ਹਾ ਲੱਭ ਰਿਹਾ ਹਾਂ।”

10ਤਦ ਮੀਕਾਹ ਨੇ ਉਸ ਨੂੰ ਕਿਹਾ, “ਮੇਰੇ ਨਾਲ ਰਹਿ ਅਤੇ ਮੇਰਾ ਪਿਤਾ ਅਤੇ ਮੇਰਾ ਜਾਜਕ ਬਣ, ਅਤੇ ਮੈਂ ਤੈਨੂੰ ਸਾਲ ਵਿੱਚ ਦਸ ਚਾਂਦੀ ਦੀ ਸਿੱਕੇ, ਅਤੇ ਤੈਨੂੰ ਕੱਪੜੇ ਅਤੇ ਭੋਜਨ ਵੀ ਦਿਆਂਗਾ।”

11ਇਸ ਲਈ ਲੇਵੀ ਉਸਦੇ ਨਾਲ ਰਹਿਣ ਲਈ ਰਾਜ਼ੀ ਹੋ ਗਿਆ, ਅਤੇ ਉਹ ਨੌਜਵਾਨ ਉਸਦੇ ਪੁੱਤਰਾਂ ਵਿੱਚੋਂ ਇੱਕ ਵਰਗਾ ਹੋ ਗਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.