ਨਿਆਈਂ 19

ਉਨ੍ਹਾਂ ਦਿਨਾਂ ਵਿੱਚ ਇਸਰਾਏਲ ਦਾ ਕੋਈ ਰਾਜਾ ਨਹੀਂ ਸੀ। ਤਾਂ ਇੱਕ ਲੇਵੀ ਜੋ ਇਫ਼ਰਾਈਮ ਦੇ ਪਹਾੜੀ ਦੇਸ਼ ਵਿੱਚ ਇੱਕ ਦੂਰ-ਦੁਰਾਡੇ ਇਲਾਕੇ ਵਿੱਚ ਰਹਿੰਦਾ ਸੀ, ਉਸ ਨੇ ਆਪਣੇ ਲਈ ਯਹੂਦਾਹ ਦੇ ਬੈਤਲਹਮ ਤੋਂ ਇੱਕ ਰਖੇਲ ਨੂੰ ਰੱਖ ਲਿਆ।

Judges 19:1 (UKJV) And it came to pass in those days, when there was no king in Israel, that there was a certain Levite sojourning on the side of mount Ephraim, who took to him a concubine out of Bethlehemjudah.

1ਉਨ੍ਹਾਂ ਦਿਨਾਂ ਵਿੱਚ ਇਸਰਾਏਲ ਦਾ ਕੋਈ ਰਾਜਾ ਨਹੀਂ ਸੀ। ਤਾਂ ਇੱਕ ਲੇਵੀ ਜੋ ਇਫ਼ਰਾਈਮ ਦੇ ਪਹਾੜੀ ਦੇਸ਼ ਵਿੱਚ ਇੱਕ ਦੂਰ-ਦੁਰਾਡੇ ਇਲਾਕੇ ਵਿੱਚ ਰਹਿੰਦਾ ਸੀ, ਉਸ ਨੇ ਆਪਣੇ ਲਈ ਯਹੂਦਾਹ ਦੇ ਬੈਤਲਹਮ ਤੋਂ ਇੱਕ ਰਖੇਲ ਨੂੰ ਰੱਖ ਲਿਆ।

2ਪਰ ਉਹ ਰਖੇਲ ਵਿਭਚਾਰ ਕਰਕੇ ਉਸਨੂੰ ਛੱਡ ਕੇ ਯਹੂਦਾਹ ਦੇ ਬੈਤਲਹਮ ਵਿੱਚ ਆਪਣੇ ਮਾਪਿਆਂ ਦੇ ਘਰ ਵਾਪਸ ਚਲੀ ਗਈ। ਚਾਰ ਮਹੀਨੇ ਉੱਥੇ ਰਹਿਣ ਤੋਂ ਬਾਅਦ,

3ਉਸਦਾ ਪਤੀ ਉਸਨੂੰ ਵਾਪਸ ਲਿਆਉਣ ਦੇ ਲਈ ਉੱਠ ਕੇ ਉਸਦੇ ਨੂੰ ਮਨਾਉਣ ਲਈ ਉਸਦੇ ਕੋਲ ਗਿਆ। ਉਹ ਆਪਣੇ ਨਾਲ ਇੱਕ ਨੌਕਰ ਅਤੇ ਦੋ ਗਧੇ ਲੈ ਗਿਆ। ਉਹ ਉਸ ਨੂੰ ਆਪਣੇ ਮਾਤਾ-ਪਿਤਾ ਦੇ ਘਰ ਲੈ ਗਈ, ਅਤੇ ਜਦੋਂ ਉਸ ਦੇ ਪਿਤਾ ਨੇ ਉਸ ਨੂੰ ਦੇਖਿਆ, ਤਾਂ ਉਸ ਨੇ ਖੁਸ਼ੀ ਨਾਲ ਉਸ ਦਾ ਸੁਆਗਤ ਕੀਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.