ਨਿਆਈਂ 19

ਉਸ ਦੇ ਮਾਲਕ ਨੇ ਜਵਾਬ ਦਿੱਤਾ, “ਅਸੀਂ ਕਿਸੇ ਵੀ ਸ਼ਹਿਰ ਵਿੱਚ ਨਹੀਂ ਜਾਵਾਂਗੇ ਜਿਸ ਦੇ ਲੋਕ ਇਸਰਾਏਲੀ ਨਹੀਂ ਹਨ, ਪਰ ਅਸੀਂ ਗਿਬਆਹ ਨੂੰ ਜਾਵਾਂਗੇ।”

Judges 19:12 (UKJV) And his master said unto him, We will not turn aside here into the city of a stranger, that is not of the children of Israel; we will pass over to Gibeah.

10ਪਰ ਉਹ ਆਦਮੀ ਇੱਕ ਹੋਰ ਰਾਤ ਰੁਕਣ ਲਈ ਤਿਆਰ ਨਹੀਂ ਹੋਇਆ, ਉਹ ਆਦਮੀ ਉੱਥੋਂ ਚਲਾ ਗਿਆ ਅਤੇ ਆਪਣੇ ਦੋ ਕਾਠੀ ਵਾਲੇ ਗਧਿਆਂ ਅਤੇ ਆਪਣੀ ਰਖੇਲ ਨਾਲ ਯਬੂਸ (ਯਾਨੀ ਯੇਰੂਸ਼ਲੇਮ) ਵੱਲ ਚਲਾ ਗਿਆ।

11ਜਦੋਂ ਉਹ ਯਬੂਸ ਦੇ ਨੇੜੇ ਸਨ ਅਤੇ ਦਿਨ ਢਲ ਗਿਆ ਸੀ, ਤਾਂ ਨੌਕਰ ਨੇ ਆਪਣੇ ਮਾਲਕ ਨੂੰ ਕਿਹਾ, “ਆਓ, ਯਬੂਸੀਆਂ ਦੇ ਇਸ ਸ਼ਹਿਰ ਵਿੱਚ ਰਹੀਏ ਅਤੇ ਰਾਤ ਕੱਟੀਏ।”

12ਉਸ ਦੇ ਮਾਲਕ ਨੇ ਜਵਾਬ ਦਿੱਤਾ, “ਅਸੀਂ ਕਿਸੇ ਵੀ ਸ਼ਹਿਰ ਵਿੱਚ ਨਹੀਂ ਜਾਵਾਂਗੇ ਜਿਸ ਦੇ ਲੋਕ ਇਸਰਾਏਲੀ ਨਹੀਂ ਹਨ, ਪਰ ਅਸੀਂ ਗਿਬਆਹ ਨੂੰ ਜਾਵਾਂਗੇ।”

13ਉਸਨੇ ਅੱਗੋਂ ਕਿਹਾ, “ਆਓ, ਅਸੀਂ ਗਿਬਆਹ ਜਾਂ ਰਾਮਾਹ ਪਹੁੰਚਣ ਦੀ ਕੋਸ਼ਿਸ਼ ਕਰੀਏ ਅਤੇ ਉਹਨਾਂ ਵਿੱਚੋਂ ਕਿਸੇ ਇੱਕ ਜਗ੍ਹਾ ਵਿੱਚ ਰਾਤ ਕੱਟੀਏ।”

14ਸੋ ਉਹ ਚੱਲੇ ਅਤੇ ਬਿਨਯਾਮੀਨ ਵਿੱਚ ਗਿਬਆਹ ਦੇ ਨੇੜੇ ਸੂਰਜ ਢਲ ਗਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.