ਨਿਆਈਂ 19

ਅਤੇ ਉਹ ਗਿਬਆਹ ਵਿੱਚ ਰਾਤ ਕੱਟਣ ਲਈ ਰੁਕ ਗਏ ਅਤੇ ਉਹ ਸ਼ਹਿਰ ਦੇ ਚੌਂਕ ਵਿੱਚ ਜਾ ਕੇ ਬੈਠ ਗਏ, ਪਰ ਰਾਤ ਨੂੰ ਕੋਈ ਅਜਿਹਾ ਨਹੀਂ ਸੀ ਜੋ ਉਨ੍ਹਾਂ ਨੂੰ ਰਾਤ ਕੱਟਣ ਲਈ ਆਪਣੇ ਘਰ ਲੈ ਜਾਂਦਾ।

Judges 19:15 (UKJV) And they turned aside thither, to go in and to lodge in Gibeah: and when he went in, he sat him down in a street of the city: for there was no man that took them into his house to lodging.

13ਉਸਨੇ ਅੱਗੋਂ ਕਿਹਾ, “ਆਓ, ਅਸੀਂ ਗਿਬਆਹ ਜਾਂ ਰਾਮਾਹ ਪਹੁੰਚਣ ਦੀ ਕੋਸ਼ਿਸ਼ ਕਰੀਏ ਅਤੇ ਉਹਨਾਂ ਵਿੱਚੋਂ ਕਿਸੇ ਇੱਕ ਜਗ੍ਹਾ ਵਿੱਚ ਰਾਤ ਕੱਟੀਏ।”

14ਸੋ ਉਹ ਚੱਲੇ ਅਤੇ ਬਿਨਯਾਮੀਨ ਵਿੱਚ ਗਿਬਆਹ ਦੇ ਨੇੜੇ ਸੂਰਜ ਢਲ ਗਿਆ।

15ਅਤੇ ਉਹ ਗਿਬਆਹ ਵਿੱਚ ਰਾਤ ਕੱਟਣ ਲਈ ਰੁਕ ਗਏ ਅਤੇ ਉਹ ਸ਼ਹਿਰ ਦੇ ਚੌਂਕ ਵਿੱਚ ਜਾ ਕੇ ਬੈਠ ਗਏ, ਪਰ ਰਾਤ ਨੂੰ ਕੋਈ ਅਜਿਹਾ ਨਹੀਂ ਸੀ ਜੋ ਉਨ੍ਹਾਂ ਨੂੰ ਰਾਤ ਕੱਟਣ ਲਈ ਆਪਣੇ ਘਰ ਲੈ ਜਾਂਦਾ।

16ਤਦ ਵੇਖੋ, ਸ਼ਾਮ ਦੇ ਵੇਲੇ ਇੱਕ ਬਜ਼ੁਰਗ ਆਪਣੇ ਖੇਤ ਵਿੱਚੋਂ ਕੰਮ ਧੰਦਾ ਮੁਕਾ ਕੇ ਉੱਥੇ ਆਇਆ, ਉਹ ਵੀ ਇਫ਼ਰਾਈਮ ਦੇ ਪਹਾੜੀ ਦੇਸ਼ ਦਾ ਸੀ, ਜੋ ਗਿਬਆਹ ਵਿੱਚ ਆ ਕੇ ਵੱਸ ਗਿਆ ਸੀ ਪਰ ਉੱਥੇ ਦੇ ਵਾਸੀ ਬਿਨਯਾਮੀਨੀ ਸਨ।

17ਜਦੋਂ ਉਸਨੇ ਸ਼ਹਿਰ ਦੇ ਚੌਂਕ ਵਿੱਚ ਯਾਤਰੀਆਂ ਨੂੰ ਵੇਖਿਆ, ਤਾਂ ਬਜ਼ੁਰਗ ਆਦਮੀ ਨੇ ਪੁੱਛਿਆ, “ਤੁਸੀਂ ਕਿੱਥੇ ਜਾ ਰਹੇ ਹੋ? ਤੁਸੀਂ ਕਿੱਥੋਂ ਆਏ ਹੋ?”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.