ਨਿਆਈਂ 19

ਜਦੋਂ ਉਸਨੇ ਸ਼ਹਿਰ ਦੇ ਚੌਂਕ ਵਿੱਚ ਯਾਤਰੀਆਂ ਨੂੰ ਵੇਖਿਆ, ਤਾਂ ਬਜ਼ੁਰਗ ਆਦਮੀ ਨੇ ਪੁੱਛਿਆ, “ਤੁਸੀਂ ਕਿੱਥੇ ਜਾ ਰਹੇ ਹੋ? ਤੁਸੀਂ ਕਿੱਥੋਂ ਆਏ ਹੋ?”

Judges 19:17 (UKJV) And when he had lifted up his eyes, he saw a travelling man in the street of the city: and the old man said, Where go you? and whence come you?

15ਅਤੇ ਉਹ ਗਿਬਆਹ ਵਿੱਚ ਰਾਤ ਕੱਟਣ ਲਈ ਰੁਕ ਗਏ ਅਤੇ ਉਹ ਸ਼ਹਿਰ ਦੇ ਚੌਂਕ ਵਿੱਚ ਜਾ ਕੇ ਬੈਠ ਗਏ, ਪਰ ਰਾਤ ਨੂੰ ਕੋਈ ਅਜਿਹਾ ਨਹੀਂ ਸੀ ਜੋ ਉਨ੍ਹਾਂ ਨੂੰ ਰਾਤ ਕੱਟਣ ਲਈ ਆਪਣੇ ਘਰ ਲੈ ਜਾਂਦਾ।

16ਤਦ ਵੇਖੋ, ਸ਼ਾਮ ਦੇ ਵੇਲੇ ਇੱਕ ਬਜ਼ੁਰਗ ਆਪਣੇ ਖੇਤ ਵਿੱਚੋਂ ਕੰਮ ਧੰਦਾ ਮੁਕਾ ਕੇ ਉੱਥੇ ਆਇਆ, ਉਹ ਵੀ ਇਫ਼ਰਾਈਮ ਦੇ ਪਹਾੜੀ ਦੇਸ਼ ਦਾ ਸੀ, ਜੋ ਗਿਬਆਹ ਵਿੱਚ ਆ ਕੇ ਵੱਸ ਗਿਆ ਸੀ ਪਰ ਉੱਥੇ ਦੇ ਵਾਸੀ ਬਿਨਯਾਮੀਨੀ ਸਨ।

17ਜਦੋਂ ਉਸਨੇ ਸ਼ਹਿਰ ਦੇ ਚੌਂਕ ਵਿੱਚ ਯਾਤਰੀਆਂ ਨੂੰ ਵੇਖਿਆ, ਤਾਂ ਬਜ਼ੁਰਗ ਆਦਮੀ ਨੇ ਪੁੱਛਿਆ, “ਤੁਸੀਂ ਕਿੱਥੇ ਜਾ ਰਹੇ ਹੋ? ਤੁਸੀਂ ਕਿੱਥੋਂ ਆਏ ਹੋ?”

18ਉਸ ਨੇ ਉਸ ਨੂੰ ਕਿਹਾ, “ਅਸੀਂ ਬੈਤਲਹਮ ਯਹੂਦਾਹ ਤੋਂ ਆਏ ਅਤੇ ਇਫ਼ਰਾਈਮ ਦੇ ਪਹਾੜੀ ਦੇਸ਼ ਦੇ ਦੂਸਰੇ ਪਾਸੇ ਜਾਣਾ ਹੈ। ਮੈਂ ਉੱਥੇ ਦਾ ਹੀ ਹਾਂ। ਮੈਂ ਬੈਤਲਹਮ ਯਹੂਦਾਹ ਨੂੰ ਗਿਆ ਸੀ ਅਤੇ ਹੁਣ ਆਪਣੇ ਘਰ ਦੇ ਵੱਲ ਜਾਂਦਾ ਹਾਂ। ਪਰ ਇੱਥੇ ਅਜਿਹਾ ਕੋਈ ਮਨੁੱਖ ਨਹੀਂ ਜੋ ਸਾਨੂੰ ਆਪਣੇ ਘਰ ਠਹਿਰਾਵੇ।

19ਸਾਡੇ ਕੋਲ ਸਾਡੇ ਗਧਿਆਂ ਲਈ ਤੂੜੀ ਅਤੇ ਚਾਰਾ ਵੀ ਹੈ ਅਤੇ ਮੇਰੇ ਲਈ ਅਤੇ ਤੇਰੀ ਦਾਸੀ ਲਈ ਅਤੇ ਜੁਆਨ ਦੇ ਲਈ ਜੋ ਤੇਰੇ ਸੇਵਕਾਂ ਦੇ ਨਾਲ ਹੈ, ਰੋਟੀ ਅਤੇ ਦਾਖ਼ਰਸ ਦੋਵੇਂ ਹਨ, ਸਾਨੂੰ ਕਿਸੇ ਵਸਤੂ ਦੀ ਘਾਟ ਨਹੀਂ ਹੈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.